Sunday, 24 August 2025
BREAKING
चंडीगढ़ में 36 लाख का बिका 0001 हरियाणा में जितने भी पिछड़े वर्ग के नेता हैं वो ज्यादातर चौधरी देवी लाल की राजनीतिक पाठशाला के विद्यार्थी रहे हैं - ओपी सिहाग राज्यमंत्री राजेश नागर ने कुरुक्षेत्र में जिला लोक संपर्क एवं कष्ट निवारण समिति की मासिक बैठक की पंजाब के राज्यपाल गुलाब चंद कटारिया ने मंडियाला एलपीजी टैंकर हादसे पर किया गहरा दुख व्यक्त पंजाबी गायक सिंगा ने कॉलेज ऑफ नर्सिंग जीएमसीएच 32 के महोत्सव 'पल्सटियो-25' में बिखेरा जादू सुखबीर बादल ने की अबोहर और बल्लूआणा में किन्नू के बाग तबाह होने पर उन्हे एक लाख प्रति एकड़ मुआवजे की मांग गौ संरक्षण और गौ संवर्धन के लिए प्रदेश सरकार कर रही काम - मुख्यमंत्री नायब सिंह सैनी मोदी नेतृत्व में गौवंश का सम्मान बढ़ा रही नायब सरकार: डॉ. अरविंद शर्मा विकास एवं पंचायत मंत्री कृष्ण लाल पंवार ने हरियाणा गौशाला महासंघ को निजी कोष से दी बोलेरो गाड़ी अंतरिक्ष विज्ञान के क्षेत्र में तेजी से तरक्की कर रहा है भारत- केंद्रीय मंत्री मनोहर लाल

चंडीगढ़

ਦਿਸ਼ਾ ਟਰੱਸਟ ਨੇ ਲਗਾਈਆਂ 'ਮੋਹਾਲੀ ਵਾਕ' ਵਿੱਚ ਤੀਆਂ ਦੀਆਂ ਰੌਣਕਾਂ

Updated on Monday, July 28, 2025 20:15 PM IST

 

 ਮੋਹਾਲੀ 28 ਜੁਲਾਈ : ਜਿਹੜੇ ਵਿਹੜੇ ਵਿੱਚ ਧੀਆਂ ਹੱਸਦੀਆਂ , ਗਾਉਂਦੀਆਂ ਹਨ , ਜਿਹੜੇ ਘਰ ਵਿੱਚ ਖੁੱਲ ਕੇ ਆਪਣੇ ਦਿਲ ਦੀ ਗੱਲ ਮਾਪਿਆ ਅੱਗੇ ਰੱਖਦੀਆਂ ਹਨ, ਉਹ ਘਰ ਉਹ ਵਿਹੜਾ ਭਾਗਾਂ ਵਾਲਾ ਹੁੰਦਾ ਹੈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਦਿਸ਼ਾ ਵੂਮੈਨ ਵੈੱਲਫੇਅਰ ਟਰੱਸਟ ਰਜਿ. ਪੰਜਾਬ ਵੱਲੋਂ ਟਰੱਸਟ ਪ੍ਰਧਾਨ ਹਰਦੀਪ ਕੌਰ ਦੀ ਅਗਵਾਈ ਹੇਠ ਅਤੇ ਮੋਹਾਲੀ ਵਾਕ ਦੇ ਡਾਇਰੈਕਟਰ ਵਿਕਰਮਪੁਰੀ ਦੇ ਸਹਿਯੋਗ ਨਾਲ ਕਰਵਾਏ ਗਏ "ਤੀਆ ਤੀਜ ਦੀਆਂ" ਪ੍ਰੋਗਰਾਮ ਦੌਰਾਨ ਉਚੇਚੇ ਤੌਰ ਤੇ ਬਤੌਰ ਮੁੱਖ ਮਹਿਮਾਨ ਪਹੁੰਚੇ ਗੁਰਪ੍ਰੀਤ ਕੌਰ ਸੰਧਵਾਂ ਧਰਮ ਸੁਪਤਨੀ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੀਤਾ ਗਿਆ । ਦਿਸ਼ਾ ਟਰੱਸਟ ਦੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਟਰੱਸਟ ਦੀਆਂ ਪ੍ਰਾਪਤੀਆਂ ਇਤਿਹਾਸਿਕ ਹਨ ਅਤੇ ਟਰੱਸਟ ਦੇ ਉਪਰਾਲਿਆਂ ਸਦਕਾ ਸੈਂਕੜੇ ਨੌਜਵਾਨ ਕੁੜੀਆਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਪ੍ਰੋਗਰਾਮ ਵਿੱਚ ਰਾਜ ਲਾਲੀ ਗਿੱਲ ਚੇਅਰਪਰਸਨ ਪੰਜਾਬ ਸਟੇਟ ਵੂਮੈਨ ਕਮਿਸ਼ਨ , ਜਸਵੰਤ ਕੌਰ ਉੱਘੇ ਸਮਾਜ ਸੇਵੀ, ਜਗਜੀਤ ਕੌਰ ਕਾਹਲੋਂ ਉੱਘੇ ਸਮਾਜ ਸੇਵੀ ਅਤੇ ਵਿਦਿਆਰਥੀਆਂ ਲਈ ਚਾਨਣ ਮੁਨਾਰੇ ਬਣੇ ਜਸਕਿਰਨ ਕੌਰ ਸ਼ੇਰ ਗਿੱਲ ਬਤੌਰ ਗੈਸਟ ਆਫ ਆਨਰ ਹਾਜ਼ਰ ਹੋਏ । ਮੋਹਾਲੀ ਵਾਕ ਦੇ ਵਿਹੜੇ ਵਿੱਚ ਤੀਆਂ ਦੀਆਂ ਰੌਣਕਾਂ ਨੇ ਖ੍ਰੀਦਦਾਰੀ ਕਰਨ ਆਏ ਗ੍ਰਾਹਕਾਂ ਦਾ ਧਿਆਨ ਵੀ ਆਪਣੇ ਵੱਲ ਆਕਰਸ਼ਿਤ ਕੀਤਾ । ਪੂਰਾ ਮਾਲ ਇਕ ਪੁਰਾਤਨ ਪਿੰਡ ਦੇ ਵਾਂਗ ਸੱਜਿਆ ਹੋਇਆ ਸੀ । ਅਮੀਰ ਪੰਜਾਬੀ ਵਿਰਸੇ ਦੀਆਂ ਝਲਕਾਂ ਖੂਹ , ਖੂੰਡੇ , ਡਾਂਗਾਂ , ਪੱਖੀਆਂ , ਮੰਜੇ ਫੁਲਕਾਰੀਆਂ , ਚਰਖੇ , ਚਾਟੀ ਤੇ ਮਧਾਣੀਆਂ ਆਦਿ ਨੇ ਮਾਲ ਵਿੱਚ ਹਾਜ਼ਰ ਹਰ ਵਿਅਕਤੀ ਦਾ ਧਿਆਨ ਆਪਣੇ ਵੱਲ ਖਿਚਿਆ । ਇਸ ਮੌਕੇ ਪੰਜਾਬੀ ਲੋਕ ਗਾਇਕਾ ਆਰ.ਦੀਪ.ਰਮਨ ਨੇ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਗੀਤਾਂ ਦੀ ਝੜੀ ਲਾ ਕੇ ਮੇਲਾ ਲੁੱਟਿਆ।

 

ਨਰਿੰਦਰ ਕੌਰ ਬਣੀ ਮਿਸਿਜ਼ ਤੀਜ, ਮਨਦੀਪ ਕੌਰ ਨੇ ਮਿਸਿਜ਼ ਪੰਜਾਬਣ ਤੇ ਕੁਲਵਿੰਦਰ ਕੌਰ ਨੇ ਜਿੱਤਿਆ ਸੁਨੱਖੀ ਪੰਜਾਬਣ ਮੁਕਾਬਲਾ

ਜਿਹੜੇ ਵਿਹੜੇ ਵਿੱਚ ਧੀਆਂ ਹੱਸਦੀਆਂ, ਗਾਉਂਦੀਆਂ ਨੇ ਉਹ ਵਿਹੜਾ ਹੁੰਦਾ ਹੈ ਭਾਗਾਂ ਵਾਲਾ - ਗੁਰਪ੍ਰੀਤ ਕੌਰ ਸੰਧਵਾਂ

ਆਏ ਮਹਿਮਾਨਾਂ ਦਾ ਸਵਾਗਤ ਕਰਨ ਉਪਰੰਤ ਟਰੱਸਟ ਵੱਲੋਂ ਗਿੱਧਾ, ਭੰਗੜਾ , ਬੋਲੀਆਂ ,ਟੱਪੇ , ਸੁਹਾਗ ਅਤੇ ਸਿੱਠਣੀਆਂ ਦੇ ਮੁਕਾਬਲੇ ਕਰਵਾਏ ਗਏ । ਇਸ ਦੇ ਨਾਲ ਹੀ ਪ੍ਰੋਗਰਾਮ ਵਿਚ ਹਾਜ਼ਰ ਹੋਰਨਾਂ ਮਹਿਲਾਵਾਂ ਨੂੰ ਹਰਾਉਂਦੇ ਹੋਏ ਕੁਲਵਿੰਦਰ ਕੌਰ ਨੇ ਸੁਨੱਖੀ ਪੰਜਾਬਣ, ਮਨਦੀਪ ਕੌਰ ਨੇ ਮਿਸਿਜ਼ ਪੰਜਾਬਣ ਤੇ ਨਰਿੰਦਰ ਕੌਰ ਨੇ ਮਿਸਿਜ਼ ਤੀਜ ਦਾ ਖਿਤਾਬ ਜਿੱਤਿਆ । ਜਿਨ੍ਹਾਂ ਨੂੰ ਮੈਡਮ ਅਰੁਣਾ ਗੋਇਲ ਡਾਇਰੈਕਟਰ ਵਰਦਾਨ ਆਯੁਰਵੇਦਾ ਵੱਲੋਂ ਕਰਾਊਨ ਅਤੇ ਫੁਲਕਾਰੀ ਪਾ ਕੇ ਸਨਮਾਨਿਤ ਕੀਤਾ ਗਿਆ । ਪ੍ਰੋਗਰਾਮ ਦੌਰਾਨ ਨੈਸ਼ਨਲ ਐਵਾਰਡੀ ਸਤਵੰਤ ਕੌਰ ਜੌਹਲ ਅਤੇ ਐਡਵੋਕੇਟ ਰੁਪਿੰਦਰ ਪਾਲ ਕੌਰ ਵੱਲੋਂ ਜੱਜ ਦੀ ਭੂਮਿਕਾ ਨਿਭਾਈ ਗਈ ।

 


ਇਸ ਮੌਕੇ ਵੱਖ ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਨੂੰ ਮੰਚ ਵੱਲੋਂ ਸਨਮਾਨਿਤ ਕੀਤਾ ਗਿਆ। ਜਿਨ੍ਹਾਂ ਵਿੱਚ ਡਾਕਟਰ ਰਵੀਨਾ ਸੂਰੀ, ਐੱਮ ਸੀ ਰਮਨਦੀਪ ਕੌਰ , ਐੱਮ ਸੀ ਹਰਜਿੰਦਰ ਕੌਰ ਸੋਹਾਣਾ, ਕੁਲਦੀਪ ਕੌਰ ਨਰਸਿੰਗ ਸੁਪਰੀਡੈਂਟ ਇੰਡਸ ਇੰਟਰਨੈਸ਼ਨਲ ਹੌਸਪੀਟਲ, ਹਰਭਜਨ ਕੌਰ ਉੱਘੇ ਸਮਾਜ ਸੇਵੀ , ਕੁਲਦੀਪ ਕੌਰ ਪ੍ਰੈਜੀਡੈਂਟ ਵੁਮਨ ਸੈਲ ਮੋਹਾਲੀ , ਸਮਾਜ ਸੇਵੀ ਗੁਰਪ੍ਰੀਤ ਕੌਰ ਉੱਭਾ , ਜਤਿੰਦਰ ਕੌਰ ਗੁਰਦੁਆਰਾ ਲੰਬਿਆਂ ਸਾਹਿਬ, ਪੱਤਰਕਾਰ ਉਮਾ ਰਾਵਤ , ਪੱਤਰਕਾਰ ਸਿਮਰਜੀਤ ਕੌਰ ਧਾਲੀਵਾਲ, ਪੱਤਰਕਾਰ ਮਮਤਾ ਸ਼ਰਮਾ ਦਾ ਨਾਂ ਸ਼ਾਮਿਲ ਹੈ । ਦਿਸ਼ਾ ਟਰੱਸਟ ਵੱਲੋਂ ਮਨਾਈ ਗਏ ਤੀਆਂ ਦੇ ਤਿਉਹਾਰ ਨੇ ਜਿੱਥੇ ਧੀਆਂ ਦੇ ਚਿਹਰਿਆਂ ਦੇ ਉੱਤੇ ਰੌਣਕ ਲਿਆਂਦੀ , ਉਥੇ ਹੀ ਲੋਕਾਂ ਨੂੰ ਬੇਟੀ ਬਚਾਓ ਬੇਟੀ ਪੜਾਓ ਤੇ ਸਮਾਜ ਬਚਾਓ ਦਾ ਹੋਕਾ ਵੀ ਦਿੱਤਾ ।

Have something to say? Post your comment
चंडीगढ़ में 36 लाख का बिका 0001

: चंडीगढ़ में 36 लाख का बिका 0001

पंजाबी गायक सिंगा ने कॉलेज ऑफ नर्सिंग जीएमसीएच 32 के महोत्सव 'पल्सटियो-25' में बिखेरा जादू

: पंजाबी गायक सिंगा ने कॉलेज ऑफ नर्सिंग जीएमसीएच 32 के महोत्सव 'पल्सटियो-25' में बिखेरा जादू

चंडीगढ़ में फैला ओपी शर्मा जूनियर का तिलिस्मी जादू

: चंडीगढ़ में फैला ओपी शर्मा जूनियर का तिलिस्मी जादू

रॉयल एस्टेट ग्रुप ने जम्मू के लोगों के लिए खोले चंडीगढ़ ट्राइसिटी में निवेश के दरवाज़े

: रॉयल एस्टेट ग्रुप ने जम्मू के लोगों के लिए खोले चंडीगढ़ ट्राइसिटी में निवेश के दरवाज़े

 सतत परिवहन एवं ऊर्जा संरक्षण पर कार्यशाला का आयोजन

: सतत परिवहन एवं ऊर्जा संरक्षण पर कार्यशाला का आयोजन

वरिष्ठजनों हेतु बायोमेट्रिक के अलावा अन्य विकल्पों पर विचार किया जाये : देवशाली

: वरिष्ठजनों हेतु बायोमेट्रिक के अलावा अन्य विकल्पों पर विचार किया जाये : देवशाली

चंडीगढ़ में दिव्यांगजनों के लिए मूल्यांकन शिविर का हुआ आयोजन

: चंडीगढ़ में दिव्यांगजनों के लिए मूल्यांकन शिविर का हुआ आयोजन

चंडीगढ़: खूदा लाहौरा और खूदा जस्सू से होकर गुजरने वाली सड़क पर अतिक्रमण हटाने के निर्देश

: चंडीगढ़: खूदा लाहौरा और खूदा जस्सू से होकर गुजरने वाली सड़क पर अतिक्रमण हटाने के निर्देश

चंडीगढ़ देश के मॉडल शहर के रूप में होगा विकसित: निशांत यादव

: चंडीगढ़ देश के मॉडल शहर के रूप में होगा विकसित: निशांत यादव

चंडीगढ़ में 13 सितंबर को जिला न्यायालयों एवं अन्य अधिकरणों में लगेगी राष्ट्रीय लोक अदालत

: चंडीगढ़ में 13 सितंबर को जिला न्यायालयों एवं अन्य अधिकरणों में लगेगी राष्ट्रीय लोक अदालत

X