Sunday, 18 October 2026
BREAKING
• एमएसएमई क्षेत्र के लिए सुरक्षित भविष्य है नेशनल पेंशन सिस्टम योजना • एवरेस्टबीकेसीसी सीज़न 8 की राष्ट्रीय यात्रा शिमला से शुरू • गुरुग्राम में इंटीग्रेटेड ट्रैफिक मैनेजमेंट सिस्टम पर मारुति सीएसआर के तहत खर्च करेगी 75 करोड़ • अक्षय शर्मा को आशीर्वाद देने पहुंचे संत मलकीयत नाथ जी • स्वास्थ्य कर्मचारी बोले...ओल्ड पेंशन स्कीम हमारा हक, इसे लागू करे सरकार • इश्मिता होम्स ढकोली में निशुल्क आयुर्वेद चिकित्सा शिविर में 80 लोगों ने कराया स्वास्थ्य परीक्षण • गुरुग्राम में शुरू हुआ इको एशिया/इको इंडिया-2026 अंतरराष्ट्रीय सम्मेलन • ऑनलाइन ट्रांसफर पॉलिसी के विरोध में दो घंटे की हड़ताल कर गरजीं नर्सिंग ऑफिसर्स • दिग्गजों से मुलाकात ने बदले अक्षय शर्मा के लिए हल्का उत्तरी के समीकरण • मॉडल नहीं, यह टॉर्चर ट्रांसफर पॉलिसी, इसे रद्द करे सरकार

पंजाब

*ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ*

Updated on Thursday, February 19, 2026 23:58 PM IST

ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਖੇਤੀਬਾੜੀ ਸੈਕਟਰ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ-ਪ੍ਰੋਸੈਸਿੰਗ ਸੈਕਟਰ ਨੂੰ ਹੋਰ ਮਜ਼ਬੂਤ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਸਥਾਪਿਤ ਤਿੰਨ ਪ੍ਰੋਸੈਸਿੰਗ ਯੂਨਿਟਾਂ ਵਿੱਚ ਵਿਆਪਕ ਵਿਸਥਾਰ ਕੀਤਾ ਹੈ। ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਆਲਮਗੜ੍ਹ ਵਿਖੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਵੱਲੋਂ ਸਥਾਪਤ ਕੀਤੀਆਂ ਗਈਆਂ ਤਿੰਨ ਅਹਿਮ ਵਿਸਥਾਰਤ ਯੂਨਿਟਾਂ ਦਾ ਉਦਘਾਟਨ ਕੀਤਾ। ਇਹਨਾਂ ਯੂਨਿਟਾਂ ਵਿੱਚ ਮਿਰਚ ਪ੍ਰੋਸੈਸਿੰਗ ਯੂਨਿਟ, ਸਿਟਰਸ ਪ੍ਰੋਸੈਸਿੰਗ ਯੂਨਿਟ ਅਤੇ ਹਾਈ-ਟੈਕ ਪ੍ਰੋਟੈਕਟਡ ਕਲਟੀਵੇਸ਼ਨ ਨਰਸਰੀ ਸ਼ਾਮਲ ਹੈ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਯੂਨਿਟਾਂ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਗੀਆਂ ਬਲਕਿ ਪੰਜਾਬ ਨੂੰ ਉੱਚ-ਮੁੱਲ ਵਾਲੇ ਪ੍ਰੋਸੈਸਡ ਭੋਜਨ ਉਤਪਾਦਾਂ ਲਈ ਇੱਕ ਵਿਸ਼ਵਵਿਆਪੀ ਕੇਂਦਰ ਵਜੋਂ ਵੀ ਸਥਾਪਿਤ ਕਰਨਗੀਆਂ। ਇਸ ਖੇਤਰ ਦੇ ਮਿਰਚ ਉਤਪਾਦਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਪੀ.ਏ.ਜੀ.ਆਰ.ਈ.ਐਕਸ.ਸੀ.ਓ. ਵੱਲੋਂ ਆਲਮਗੜ੍ਹ ਵਿੱਚ ਆਪਣੇ ਮੌਜੂਦਾ ਫਲਾਂ ਅਤੇ ਸਬਜ਼ੀਆਂ ਦੇ ਪ੍ਰੋਸੈਸਿੰਗ ਪਲਾਂਟ ਵਿੱਚ ਇੱਕ ਨਵੀਂ ਅਤਿ-ਆਧੁਨਿਕ ਮਿਰਚ ਪ੍ਰੋਸੈਸਿੰਗ ਯੂਨਿਟ ਸਥਾਪਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 3 ਮੀਟ੍ਰਿਕ ਟਨ ਪ੍ਰਤੀ ਘੰਟਾ ਦੀ ਵਿਆਪਕ ਸਮਰੱਥਾ ਦੇ ਨਾਲ, ਇਹ ਯੂਨਿਟ ਯੂਨਿਟ ਦੀ ਕੁੱਲ ਮਿਰਚ ਪ੍ਰੋਸੈਸਿੰਗ ਸਮਰੱਥਾ ਨੂੰ 1 ਮੀਟਰਕ ਟਨ ਪ੍ਰਤੀ ਘੰਟਾ ਤੋਂ ਵਧਾ ਕੇ 4 ਮੀਟਰਕ ਟਨ ਪ੍ਰਤੀ ਘੰਟਾ ਕਰ ਦੇਵੇਗੀ। ਮੰਤਰੀ ਨੇ ਕਿਹਾ ਕਿ ਇਸ ਯੂਨਿਟ ਵਿੱਚ ਲਾਲ ਅਤੇ ਹਰੀਆਂ ਮਿਰਚਾਂ ਦੋਵਾਂ ਨੂੰ ਖਾਸ ਤੌਰ 'ਤੇ ਨਿਰਯਾਤ ਲਈ ਉੱਚ-ਗੁਣਵੱਤਾ ਵਾਲੇ ਫਰਮੈਂਟਡ ਅਤੇ ਅਨਫਰਮੈਂਟਡ ਮਿਰਚ ਪੇਸਟ ਵਿੱਚ ਪ੍ਰੋਸੈਸ ਕੀਤਾ ਜਾਵੇਗਾ। ਇਹ ਪਹਿਲਕਦਮੀ ਤਾਜ਼ੇ ਉਤਪਾਦਾਂ ਲਈ ਇੱਕ ਸਮਰਪਿਤ ਖਰੀਦ ਚੈਨਲ ਪ੍ਰਦਾਨ ਕਰੇਗੀ ਜਿਸ ਨਾਲ ਸਥਾਨਕ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਲਾਭ ਮਿਲੇਗਾ ਅਤੇ ਮਿਰਚਾਂ ਨੂੰ ਧੁੱਪ ਵਿੱਚ ਸੁਕਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਹਰ ਸੀਜ਼ਨ ਵਿੱਚ ਲਗਭਗ 6,500 ਮੀਟਰਕ ਟਨ ਮਿਰਚਾਂ ਦੀ ਪ੍ਰੋਸੈਸਿੰਗ ਕਰਕੇ, ਇਹ ਯੂਨਿਟ ਬਿਹਤਰ ਕੀਮਤ ਯਕੀਨੀ ਬਣਾਏਗੀ ਅਤੇ ਵਾਢੀ ਤੋਂ ਬਾਅਦ ਦੇ ਨੁਕਸਾਨ ਵਿੱਚ ਭਾਰੀ ਕਮੀ ਲਿਆਉਣ ਵਿੱਚ ਮਦਦ ਕਰੇਗੀ।

*•ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਅਤੇ ਨਿਰਯਾਤ ਸਮਰੱਥਾਵਾਂ ਨੂੰ ਵਧਾਉਣ ਲਈ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਤਿੰਨ ਉੱਚ-ਪ੍ਰਭਾਵ ਵਾਲੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ* *• ਵਿਸ਼ਵਵਿਆਪੀ ਫਲੇਵਰ ਦੇ ਮਾਪਦੰਡਾਂ ‘ਤੇ ਖਰਾ ਉਤਰਨ ਲਈ ਸਿਟਰਸ ਪ੍ਰੋਸੈਸਿੰਗ ਯੂਨਿਟ ਦਾ ਕੀਤਾ ਆਧੁਨਿਕੀਕਰਨ*

ਪੰਜਾਬ ਦੇ ਮਸ਼ਹੂਰ ਕਿੰਨੂ ਉਤਪਾਦਨ ਤੋਂ ਵੱਧ ਤੋਂ ਵੱਧ ਲਾਭ ਲੈਣ ਲਈ ਅਹਿਮ ਕਦਮ ਚੁੱਕਦਿਆਂ, ਪੀ.ਏ.ਜੀ.ਆਰ.ਈ.ਐਕਸ.ਸੀ.ਓ. ਵੱਲੋਂ ਆਪਣੀ ਸਿਟਰਸ ਪ੍ਰੋਸੈਸਿੰਗ ਯੂਨਿਟ ਵਿੱਚ ਵੱਡਾ ਤਕਨੀਕੀ ਅਪਗ੍ਰੇਡ ਕੀਤਾ ਗਿਆ ਹੈ। ਇਸ ਅਪਗ੍ਰੇਡੇਸ਼ਨ ਤਹਿਤ ਉੱਨਤ ਮਸ਼ੀਨਰੀ ਸ਼ਾਮਲ ਕੀਤੀ ਗਈ ਹੈ, ਜਿਸ ਵਿੱਚ ਇੱਕ ਡੀਐਸੀਡੀਫਿਕੇਸ਼ਨ ਯੂਨਿਟ, ਇੱਕ ਵਿਸ਼ੇਸ਼ ਸਿਟਰਸ ਪੀਲ ਆਇਲ ਐਕਸਟਰੈਕਸ਼ਨ ਯੂਨਿਟ ਅਤੇ ਇੱਕ ਡੀਬਿਟਰਿੰਗ ਯੂਨਿਟ ਸ਼ਾਮਲ ਹੈ। ਸ. ਖੁੱਡੀਆਂ ਨੇ ਦੱਸਿਆ ਕਿ ਇਸ ਅਪਗ੍ਰੇਡੇਸ਼ਨ ਨਾਲ ਕਿੰਨੂ ਦੇ ਜੂਸ ਵਿੱਚ ਲਿਮੋਨਿਨ ਵਰਗੇ ਕੁਦਰਤੀ ਮਿਸ਼ਰਣਾਂ ਕਾਰਨ ਦੇਰੀ ਨਾਲ ਹੋਣ ਵਾਲੀ ਕੁੜੱਤਣ ਸਬੰਧੀ ਮੁੱਦੇ ਨੂੰ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, "ਕੁੜੱਤਣ ਨੂੰ ਹਟਾ ਕੇ ਅਤੇ ਐਸੀਡਿਟੀ ਨੂੰ ਕੰਟਰੋਲ ਕਰਕੇ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਪੰਜਾਬ ਦਾ ਸਿਟਰਸ ਵਿਸ਼ਵਵਿਆਪੀ ਫਲੇਵਰ ਦੇ ਮਾਪਦੰਡਾਂ ‘ਤੇ ਖਰਾ ਉਤਰੇ। ਉਨ੍ਹਾਂ ਅੱਗੇ ਕਿਹਾ ਕਿ ਪੀਲ ਆਇਲ ਐਕਸਟਰੈਕਸ਼ਨ ਯੂਨਿਟ ਉਸ ਉਪਕਰਨ ਨੂੰ ਬਦਲ ਦੇਵੇਗੀ ਜੋ ਪਹਿਲਾਂ ਰਹਿੰਦ-ਖੂੰਹਦ ਨੂੰ ਉਚ ਮੁੱਲ ਵਾਲੇ ਉਤਪਾਦ ਡੀ-ਲਿਮੋਨਿਨ ਨਾਲ ਭਰਪੂਰ ਜ਼ਰੂਰੀ ਤੇਲ ਵਿੱਚ ਪ੍ਰੋਸੈਸ ਕਰ ਰਹੀ ਸੀ ਜਿਸਦੀ ਫੂਡ ਫਲੇਵਰ, ਕਾਸਮੈਟਿਕ ਅਤੇ ਫਾਰਮਾਸਿਊਟੀਕਲ ਉਦਯੋਗਾਂ ਵਿੱਚ ਭਾਰੀ ਮੰਗ ਹੈ। ਇਸ ਨਾਲ ਸੁਆਦ ਅਤੇ ਮੁਨਾਫ਼ਾ ਦੋਵਾਂ ਵਿੱਚ ਵਾਧਾ ਹੋਵੇਗਾ।
*• ਮਿਰਚ ਪ੍ਰੋਸੈਸਿੰਗ ਯੂਨਿਟ ਦੀ ਸਮਰੱਥਾ ਚਾਰ ਗੁਣਾ ਵਧ ਕੇ 4 ਮੀਟਰਕ ਟਨ ਪ੍ਰਤੀ ਘੰਟਾ ਹੋ ਜਾਵੇਗੀ* *• ਹਾਈ-ਟੈਕ ਪ੍ਰੋਟੈਕਟਡ ਕਲਟੀਵੇਸ਼ਨ ਨਰਸਰੀ ਨਾਲ ਸਾਲਾਨਾ ਬੀਜ ਉਤਪਾਦਨ ਸਮਰੱਥਾ 16 ਲੱਖ ਤੋਂ ਵਧਾ ਕੇ 40 ਲੱਖ ਬੂਟੇ (ਸੀਡਲਿੰਗਜ਼) ਹੋ ਜਾਵੇਗੀ*

ਹਾਈ-ਟੈਕ ਨਰਸਰੀ ਨਾਲ ਸਬਜ਼ੀਆਂ ਦੀ ਖੇਤੀ ਵਿੱਚ ਕ੍ਰਾਂਤੀ ਲਿਆਉਣ ਬਾਰੇ ਗੱਲ ਕਰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੀ.ਏ.ਜੀ.ਆਰ.ਈ.ਐਕਸ.ਸੀ.ਓ. ਵੱਲੋਂ ਆਲਮਗੜ੍ਹ ਵਿਖੇ ਇੱਕ ਨਵੀਂ ਹਾਈ-ਟੈਕ ਪ੍ਰੋਟੈਕਟਡ ਕਲਟੀਵੇਸ਼ਨ ਨਰਸਰੀ ਸਥਾਪਤ ਕੀਤੀ ਜਾ ਰਹੀ ਹੈ। ਇਹ ਯੂਨਿਟ ਕਾਰਪੋਰੇਸ਼ਨ ਦੀ ਸਾਲਾਨਾ ਬੀਜ ਉਤਪਾਦਨ ਸਮਰੱਥਾ ਨੂੰ 16 ਲੱਖ ਤੋਂ ਵਧਾ ਕੇ 40 ਲੱਖ ਬੂਟਿਆਂ (ਸੀਡਲਿੰਗਜ਼) ਤੱਕ ਪਹੁੰਚਾ ਦੇਵੇਗੀ। ਮੰਤਰੀ ਨੇ ਕਿਹਾ ਕਿ ਸੁਚੱਜੀ ਬਿਜਾਈ ਅਤੇ ਜਲਵਾਯੂ-ਨਿਯੰਤਰਿਤ ਪੋਲੀਹਾਊਸਾਂ ਦੀ ਵਰਤੋਂ ਕਰਕੇ, ਇਹ ਨਰਸਰੀ ਸਬਜ਼ੀਆਂ ਦੇ ਇਕੋ ਜਿਹੇ ਅਤੇ ਸਿਹਤਮੰਦ ਬੂਟਿਆਂ ਦੀ ਪੈਦਾਵਾਰ ਕਰੇਗੀ। ਇਹ ਤਕਨਾਲੋਜੀ-ਅਧਾਰਤ ਪਹੁੰਚ ਰਵਾਇਤੀ ਪ੍ਰਣਾਲੀਆਂ ਵਿੱਚ ਮਹਿੰਗੇ ਹਾਈਬ੍ਰਿਡ ਬੀਜਾਂ ਨਾਲ ਸਬੰਧਤ ਪੌਦਿਆਂ ਦੀ ਮੌਤ ਦਰ ਨੂੰ ਘਟਾਉਂਦੀ ਹੈ। ਫੂਡ ਪ੍ਰੋਸੈਸਿੰਗ ਮੰਤਰੀ ਨੇ ਅੱਗੇ ਕਿਹਾ, "ਅਸੀਂ ਆਪਣੇ ਕਿਸਾਨਾਂ ਲਈ ਕਿਫਾਇਤੀ ਦਰਾਂ 'ਤੇ ਉੱਚ-ਗੁਣਵੱਤਾ ਵਾਲੀ ਬਿਜਾਈ ਸਮੱਗਰੀ ਪਹੁੰਚਯੋਗ ਬਣਾ ਰਹੇ ਹਾਂ। ਇਹ ਉਨ੍ਹਾਂ ਦੀ ਲਾਗਤ ਨੂੰ ਘਟਾਏਗਾ ਅਤੇ ਬਿਹਤਰ ਫਸਲ ਨੂੰ ਯਕੀਨੀ ਬਣਾਏਗਾ ਜਿਸ ਨਾਲ ਸਬਜ਼ੀਆਂ ਦੀ ਕਾਸ਼ਤ ਵਿੱਚ ਉੱਚ ਉਤਪਾਦਕਤਾ ਅਤੇ ਮੁਨਾਫ਼ੇ ਲਈ ਰਾਹ ਪੱਧਰਾ ਹੋਵੇਗਾ।"


Have something to say? Post your comment
एवरेस्टबीकेसीसी सीज़न 8 की राष्ट्रीय यात्रा शिमला से शुरू

: एवरेस्टबीकेसीसी सीज़न 8 की राष्ट्रीय यात्रा शिमला से शुरू

मुख्यमंत्री इस्तीफा दें, नहीं तो जनता सरकार को सत्ता से बाहर कर देगी: सांपला

: मुख्यमंत्री इस्तीफा दें, नहीं तो जनता सरकार को सत्ता से बाहर कर देगी: सांपला

पंजाब के किसानों को मंडियों में परेशान करना बंद करे सरकार: बलबीर सिंह सिद्धू

: पंजाब के किसानों को मंडियों में परेशान करना बंद करे सरकार: बलबीर सिंह सिद्धू

सीबीआई जांच की मांग को लेकर डीसी के माध्यम से राज्यपाल को भेजे ज्ञापन

: सीबीआई जांच की मांग को लेकर डीसी के माध्यम से राज्यपाल को भेजे ज्ञापन

पठानकोट में 7.823 किलो हेरोइन सहित महिला समेत दो तस्कर गिरफ्तार

: पठानकोट में 7.823 किलो हेरोइन सहित महिला समेत दो तस्कर गिरफ्तार

मैड संधू क़तल केस : मुख्य आरोपी जोबनप्रीत सिंह मुंबई से गिरफ्तार; 3 पिस्तौल बरामद

: मैड संधू क़तल केस : मुख्य आरोपी जोबनप्रीत सिंह मुंबई से गिरफ्तार; 3 पिस्तौल बरामद

हमारा लक्ष्य मानक शिक्षा के माध्यम से बच्चों को अपने पैरों पर खड़े होने में सक्षम बनाना है: मुख्यमंत्री

: हमारा लक्ष्य मानक शिक्षा के माध्यम से बच्चों को अपने पैरों पर खड़े होने में सक्षम बनाना है: मुख्यमंत्री

अक्षय शर्मा को आशीर्वाद देने पहुंचे संत मलकीयत नाथ जी

: अक्षय शर्मा को आशीर्वाद देने पहुंचे संत मलकीयत नाथ जी

अकाली दल की सरकार में लालडू बनेगा गेटवे ऑफ पंजाब:कृष्ण पाल शर्मा

: अकाली दल की सरकार में लालडू बनेगा गेटवे ऑफ पंजाब:कृष्ण पाल शर्मा

पी.एस.आई.सी. ने राज्य स्तरीय आर.टी.आई. दिवस मनाया

: पी.एस.आई.सी. ने राज्य स्तरीय आर.टी.आई. दिवस मनाया

X