Sunday, 29 November 2026
BREAKING
• गुरुग्राम में अर्बन मोबिलिटी के सिद्धांतों के अनुरूप विकसित की जाएं आधुनिक सडक़ें • गुरुग्राम: दो बाइक पर लंबित थे 164 चालान, 7.45 लाख जुर्माना • गुरुग्राम: साथ मिलकर मुंगफली बेचते थे, विवाद हुआ तो कर दी हत्या • गुरुग्राम: युवा मोर्चा संगठन को मजबूत एवं विस्तारित करना मेरी प्राथमिकता: मनीष चौधरी • गुरुग्राम: मन का शोर थामने का जरिया है आध्यात्मिकता: उपेंद्र राय • गुरुग्राम में अवैध तरीके से रह रहे 27 बांग्लादेशी पकडक़र वापस भेजे • सीएम ने गुडग़ांव आकर फिर दूसरे जिलों के बस अड्डे गिनवाए: पंकज डावर • गुरुग्राम में सीएम ने 100 नई इलेक्ट्रिक बसों को दिखाई हरी झंडी • गुरुग्राम में यूपी पुलिस के सिपाही की हृदय गति रुकने से मृत्यु • गुरुग्राम: 1.09 करोड़ की ठगी में बैंक खाता देने का आरोपी काबू

पंजाब

ਕੇਂਦਰ ਦੀ ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਜਲੰਧਰ ਤੇ ਲੁਧਿਆਣਾ ਦੇ ਉਦਯੋਗਾਂ ਨੂੰ ਮਿਲੇਗਾ ਹੁਲਾਰਾ: ਕੁਲਵੰਤ ਗੁਲਾਟੀ

Updated on Friday, October 30, 2026 18:19 PM IST

ਚੰਡੀਗੜ੍ਹ - ਕੇਂਦਰੀ ਮੰਤਰੀ ਮੰਡਲ ਵੱਲੋਂ ‘ਖੇਲੋ ਇੰਡੀਆ ਖੇਡ ਸਮੱਗਰੀ ਨਿਰਮਾਣ ਯੋਜਨਾ’ ਨੂੰ ਮਨਜ਼ੂਰੀ ਦਿੱਤੇ ਜਾਣ ਨਾਲ ਪੰਜਾਬ ਦੇ ਖੇਡ ਸਮੱਗਰੀ ਉਦਯੋਗ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ। ਖ਼ਾਸ ਤੌਰ ’ਤੇ ਜਲੰਧਰ ਅਤੇ ਲੁਧਿਆਣਾ ਵਰਗੇ ਪ੍ਰਮੁੱਖ ਨਿਰਮਾਣ ਕੇਂਦਰਾਂ ਨੂੰ ਇਸ ਯੋਜਨਾ ਦਾ ਵੱਡਾ ਲਾਭ ਮਿਲ ਸਕਦਾ ਹੈ। ਜਲੰਧਰ ਦੇ ਖੇਡ ਸਮੱਗਰੀ ਨਿਰਮਾਤਾ ਸ੍ਰੀ ਕੁਲਵੰਤ ਗੁਲਾਟੀ ਨੇ ਕੇਂਦਰ ਸਰਕਾਰ ਦੀ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਇਹ ਪ੍ਰਗਟਾਵਾ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ 28 ਅਕਤੂਬਰ, 2026 ਨੂੰ ਮਨਜ਼ੂਰ ਕੀਤੀ ਗਈ ਇਸ ਯੋਜਨਾ ਤਹਿਤ ਵਿੱਤੀ ਵਰ੍ਹੇ 2026-27 ਤੋਂ 2033-34 ਤੱਕ ਕੁੱਲ 1,856.67 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸ ਦਾ ਮੁੱਖ ਉਦੇਸ਼ ਦੇਸ਼ ਵਿੱਚ ਖੇਡ ਸਾਜ਼ੋ-ਸਾਮਾਨ ਦੇ ਘਰੇਲੂ ਉਤਪਾਦਨ ਨੂੰ ਮਜ਼ਬੂਤ ਕਰਨਾ, ਦਰਾਮਦ ’ਤੇ ਨਿਰਭਰਤਾ ਘਟਾਉਣਾ, ਬਰਾਮਦ ਵਿੱਚ ਵਾਧਾ ਕਰਨਾ ਅਤੇ ਲਗਭਗ 6,800 ਕਰੋੜ ਰੁਪਏ ਦਾ ਨਿੱਜੀ ਨਿਵੇਸ਼ ਆਕਰਸ਼ਿਤ ਕਰਨਾ ਹੈ।

ਸ੍ਰੀ ਗੁਲਾਟੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਦੇ ਸਥਾਪਤ ਖੇਡ ਸਮੱਗਰੀ ਨਿਰਮਾਤਾਵਾਂ ਲਈ ਨਵੇਂ ਮੌਕੇ ਪੈਦਾ ਹੋਣਗੇ। ਯੋਜਨਾ ਰਾਹੀਂ ਨਿਵੇਸ਼ ਨੂੰ ਉਤਸ਼ਾਹਿਤ ਕਰਨ, ਨਵੀਂ ਤਕਨਾਲੋਜੀ ਅਪਣਾਉਣ ਅਤੇ ਉਤਪਾਦਨ ਸਮਰੱਥਾ ਵਿੱਚ ਸੁਧਾਰ ਲਿਆਉਣ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਨਵੇਂ ਏਕੀਕ੍ਰਿਤ ਨਿਰਮਾਣ ਖੇਤਰ ਵਿਕਸਤ ਕਰਨ ਅਤੇ ਪਹਿਲਾਂ ਤੋਂ ਮੌਜੂਦ ਉਦਯੋਗਿਕ ਸਮੂਹਾਂ ਨੂੰ ਆਧੁਨਿਕ ਬਣਾਉਣ ’ਤੇ ਵੀ ਜ਼ੋਰ ਦਿੱਤਾ ਜਾਵੇਗਾ। ਯੋਜਨਾ ਦੇ ਮੁੱਖ ਪ੍ਰਬੰਧਾਂ ਵਿੱਚ ਨਿਵੇਸ਼ਕਾਂ ਅਤੇ ਨਿਰਮਾਤਾਵਾਂ ਨੂੰ ਪੂੰਜੀ ਨਿਵੇਸ਼ ਅਤੇ ਕਾਰੋਬਾਰ ਦੇ ਆਧਾਰ ’ਤੇ ਪ੍ਰੋਤਸਾਹਨ ਦੇਣਾ ਸ਼ਾਮਲ ਹੈ। ਇਸ ਤੋਂ ਇਲਾਵਾ ਕੌਮਾਂਤਰੀ ਗੁਣਵੱਤਾ ਪ੍ਰਮਾਣੀਕਰਨ, ਖੋਜ ਤੇ ਵਿਕਾਸ, ਹੁਨਰ ਵਿਕਾਸ ਅਤੇ ਉਦਯੋਗਿਕ ਸਮੂਹਾਂ ਦੇ ਆਧੁਨਿਕੀਕਰਨ ਲਈ ਵੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

ਜਲੰਧਰ ਅਤੇ ਲੁਧਿਆਣਾ ਪਹਿਲਾਂ ਹੀ ਖੇਡ ਸਮੱਗਰੀ ਦੇ ਨਿਰਮਾਣ ਲਈ ਦੇਸ਼ ਦੇ ਪ੍ਰਮੁੱਖ ਕੇਂਦਰਾਂ ਵਜੋਂ ਜਾਣੇ ਜਾਂਦੇ ਹਨ। ਅਜਿਹੇ ਵਿੱਚ ਇਸ ਯੋਜਨਾ ਨਾਲ ਸਥਾਨਕ ਉਦਯੋਗਾਂ ਨੂੰ ਆਪਣੀ ਮੁਕਾਬਲੇਬਾਜ਼ੀ ਦੀ ਸਮਰੱਥਾ ਵਧਾਉਣ, ਕੌਮਾਂਤਰੀ ਬਾਜ਼ਾਰਾਂ ਵਿੱਚ ਆਪਣੀ ਪਹੁੰਚ ਮਜ਼ਬੂਤ ਕਰਨ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਮਦਦ ਮਿਲ ਸਕਦੀ ਹੈ। ਇਹ ਯੋਜਨਾ ‘ਖੇਲੋ ਭਾਰਤ ਨੀਤੀ-2025’, ‘ਮੇਕ ਇਨ ਇੰਡੀਆ’ ਅਤੇ ‘ਆਤਮਨਿਰਭਰ ਭਾਰਤ’ ਦੇ ਵਿਆਪਕ ਉਦੇਸ਼ਾਂ ਦੇ ਅਨੁਕੂਲ ਹੈ। ਇਸ ਨਾਲ ਖੇਡ ਸਮੱਗਰੀ ਨਿਰਮਾਣ ਦੇ ਖੇਤਰ ਵਿੱਚ ਭਾਰਤ ਨੂੰ ਵਿਸ਼ਵ ਪੱਧਰੀ ਕੇਂਦਰ ਵਜੋਂ ਸਥਾਪਤ ਕਰਨ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।

Have something to say? Post your comment
गुरुग्राम: क्लास वन-टू अफसरों को गोद लिए स्कूलों का करना होगा निरीक्षण

: गुरुग्राम: क्लास वन-टू अफसरों को गोद लिए स्कूलों का करना होगा निरीक्षण

गुरुग्राम: केमिकल सेफ्टी टैंक हादसे में पीडि़त परिवारों को मुआवजा दे कंपनी

: गुरुग्राम: केमिकल सेफ्टी टैंक हादसे में पीडि़त परिवारों को मुआवजा दे कंपनी

अक्षय शर्मा लोकसभा स्पीकर का आशीर्वाद लेने पहुंचे दिल्ली

: अक्षय शर्मा लोकसभा स्पीकर का आशीर्वाद लेने पहुंचे दिल्ली

नगर निगम चुनावों में प्रशासन की मनमानी बर्दाश्त नहीं की जाएगी : जय इंदर कौर

: नगर निगम चुनावों में प्रशासन की मनमानी बर्दाश्त नहीं की जाएगी : जय इंदर कौर

कांबोज का बाहर निकलना भाजपा की ओर बड़े पलायन का संकेत: अनिल सरीन

: कांबोज का बाहर निकलना भाजपा की ओर बड़े पलायन का संकेत: अनिल सरीन

पाईटैक्स ने अमृतसर में तय किया 20 साल का सफर

: पाईटैक्स ने अमृतसर में तय किया 20 साल का सफर

अक्षय शर्मा को मिला हल्का उत्तरी के दिग्गजों से समर्थन

: अक्षय शर्मा को मिला हल्का उत्तरी के दिग्गजों से समर्थन

मुख्यमंत्री भगवंत सिंह मान द्वारा ऑनलाइन जनगणना के दूसरे चरण की शुरुआत

: मुख्यमंत्री भगवंत सिंह मान द्वारा ऑनलाइन जनगणना के दूसरे चरण की शुरुआत

 जालंधर से नितिन नवीन करेंगे 2,500 किलोमीटर लंबी ‘समरसता संकल्प यात्रा’ का शुभारंभ

: जालंधर से नितिन नवीन करेंगे 2,500 किलोमीटर लंबी ‘समरसता संकल्प यात्रा’ का शुभारंभ

पंजाब इस समय गंभीर वित्तीय संकट का शिकार:एन के शर्मा

: पंजाब इस समय गंभीर वित्तीय संकट का शिकार:एन के शर्मा

X