Sunday, 18 October 2026
BREAKING
• एमएसएमई क्षेत्र के लिए सुरक्षित भविष्य है नेशनल पेंशन सिस्टम योजना • एवरेस्टबीकेसीसी सीज़न 8 की राष्ट्रीय यात्रा शिमला से शुरू • गुरुग्राम में इंटीग्रेटेड ट्रैफिक मैनेजमेंट सिस्टम पर मारुति सीएसआर के तहत खर्च करेगी 75 करोड़ • अक्षय शर्मा को आशीर्वाद देने पहुंचे संत मलकीयत नाथ जी • स्वास्थ्य कर्मचारी बोले...ओल्ड पेंशन स्कीम हमारा हक, इसे लागू करे सरकार • इश्मिता होम्स ढकोली में निशुल्क आयुर्वेद चिकित्सा शिविर में 80 लोगों ने कराया स्वास्थ्य परीक्षण • गुरुग्राम में शुरू हुआ इको एशिया/इको इंडिया-2026 अंतरराष्ट्रीय सम्मेलन • ऑनलाइन ट्रांसफर पॉलिसी के विरोध में दो घंटे की हड़ताल कर गरजीं नर्सिंग ऑफिसर्स • दिग्गजों से मुलाकात ने बदले अक्षय शर्मा के लिए हल्का उत्तरी के समीकरण • मॉडल नहीं, यह टॉर्चर ट्रांसफर पॉलिसी, इसे रद्द करे सरकार

पंजाब

ਪੰਜਾਬ ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ

Updated on Wednesday, October 16, 2024 21:43 PM IST

ਪੰਜਾਬ ਨੇ 2035 ਤੱਕ ਈਂਧਣ ਦੀ 20 ਫ਼ੀਸਦ ਮੰਗ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨ ਦਾ ਟੀਚਾ ਮਿੱਥਿਆ: ਅਮਨ ਅਰੋੜਾ

ਬਾਇਓਫਿਊਲਜ਼ ਪਰਾਲੀ ਸਾੜਨ ਦੀ ਸਮੱਸਿਆ ਦਾ ਪ੍ਰਭਾਵਸ਼ਾਲੀ ਹੱਲ: ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ

ਪ੍ਰਤੀ ਦਿਨ 720 ਟਨ ਸੀ.ਬੀ.ਜੀ. ਉਤਪਾਦਨ ਦੀ ਕੁੱਲ ਸਮਰੱਥਾ ਵਾਲੇ 58 ਪ੍ਰਾਜੈਕਟ ਅਲਾਟ, ਸਾਲਾਨਾ 25 ਲੱਖ ਟਨ ਪਰਾਲੀ ਦੀ ਕਰਨਗੇ ਖ਼ਪਤ

ਚੰਡੀਗੜ੍ਹ - ਪੰਜਾਬ ਨੂੰ ਬਾਇਓਫਿਊਲਜ਼ ਉਤਪਾਦਨ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ ਬਾਇਓਫਿਊਲਜ਼ ਨੀਤੀ ਤਿਆਰ ਕੀਤੀ ਹੈ, ਜਿਸ ਦਾ ਉਦੇਸ਼ ਸਾਲ 2035 ਤੱਕ ਸੂਬੇ ਦੀ ਸਮੁੱਚੀ ਈਂਧਨ ਮੰਗ ਦੇ 20 ਫ਼ੀਸਦੀ ਨੂੰ ਬਾਇਓਫਿਊਲਜ਼ ਰਾਹੀਂ ਪੂਰਾ ਕਰਨਾ ਹੈ।

ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ "ਬਾਇਓਫਿਊਲਜ਼: ਰੀ-ਇਮੈਜਨਿੰਗ ਇੰਡੀਆ’ਜ਼ ਅਨੈਰਜੀ ਸੈਕਟਰ ਐਂਡ ਸਸਟੇਨਬਿਲਟੀ ਇਨ ਐਗਰੀਕਲਚਰ" ਵਿਸ਼ੇ 'ਤੇ ਕਰਵਾਈ ਗਈ ਰਾਊਂਡ ਟੇਬਲ ਚਰਚਾ ਦੌਰਾਨ ਦਿੱਤੀ।


ਉਨ੍ਹਾਂ ਦੱਸਿਆ ਕਿ ਇਸ ਨੀਤੀ ਦਾ ਉਦੇਸ਼ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਤੋਂ ਬਾਇਓਫਿਊਲਜ਼, ਜਿਨ੍ਹਾਂ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.), 2ਜੀ ਬਾਇਓ-ਈਥਾਨੌਲ ਅਤੇ ਬਾਇਓਮਾਸ ਪੈਲੇਟਸ ਸ਼ਾਮਲ ਹਨ, ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨਾ ਹੈ। ਇਸ ਨੀਤੀ ਤਹਿਤ ਘੱਟੋ-ਘੱਟ 50 ਫ਼ੀਸਦ ਖੇਤੀਬਾੜੀ ਅਤੇ ਹੋਰ ਰਹਿੰਦ-ਖੂੰਹਦ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਮਿੱਟੀ ਵਿੱਚ ਜੈਵਿਕ ਸਮੱਗਰੀ 5 ਫ਼ੀਸਦ ਤੱਕ ਵਧਣ ਦੀ ਉਮੀਦ ਹੈ। ਇਸ ਨਾਲ ਸੂਬੇ ਦੇ ਕਿਸਾਨਾਂ ਨੂੰ ਬਾਇਓਫਿਊਲਜ਼ ਫਸਲਾਂ ਦੀ ਕਾਸ਼ਤ ਅਤੇ ਬਾਇਓਮਾਸ ਦੀ ਵਿਕਰੀ ਨਾਲ ਆਮਦਨ ਦਾ ਵਾਧੂ ਸਰੋਤ ਪੈਦਾ ਕਰਨ ਦਾ ਮੌਕਾ ਮਿਲੇਗਾ। 

ਬਾਇਓਫਿਊਲਜ਼ ਪਰਾਲੀ ਸਾੜਨ ਦੀ ਸਮੱਸਿਆ ਦਾ ਪ੍ਰਭਾਵਸ਼ਾਲੀ ਹੱਲ: ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ

ਉਨ੍ਹਾਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਇਸ ਲਈ ਇੱਥੇ ਬਾਇਓਫਿਊਲਜ਼ ਦੇ ਉਤਪਾਦਨ ਦੀਆਂ ਅਥਾਹ ਸੰਭਾਵਨਾਵਾਂ ਹਨ। ਸੂਬੇ ਵਿੱਚ ਸਾਲਾਨਾ ਲਗਭਗ 20 ਮਿਲੀਅਨ ਟਨ ਝੋਨੇ ਦੀ ਪਰਾਲੀ ਪੈਦਾ ਹੁੰਦੀ ਹੈ, ਜਿਸ ਵਿੱਚੋਂ ਮੌਜੂਦਾ ਸਮੇਂ ਲਗਭਗ 12 ਮਿਲੀਅਨ ਟਨ ਪਰਾਲੀ ਦੀ ਵੱਖ-ਵੱਖ ਤਰੀਕਿਆਂ ਨਾਲ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰੋਜੈਕਟ ਪਰਾਲੀ ਸਾੜਨ ਦੀ ਸਮੱਸਿਆ ਦਾ ਸਭ ਤੋਂ ਪ੍ਰਭਾਵਸ਼ਾਲੀ ਹੱਲ ਹੈ। ਝੋਨੇ ਦੀ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ਦੇ ਆਧਾਰ 'ਤੇ ਪੰਜਾਬ ਨੇ ਪ੍ਰਤੀ ਦਿਨ ਲਗਭਗ 720 ਟਨ ਸੀ.ਬੀ.ਜੀ. ਦੀ ਕੁੱਲ ਉਤਪਾਦਨ ਸਮਰੱਥਾ ਵਾਲੇ 58 ਸੀ.ਬੀ.ਜੀ. ਪ੍ਰਾਜੈਕਟ ਅਲਾਟ ਕੀਤੇ ਹਨ। ਇਹਨਾਂ ਦੇ ਕਾਰਜਸ਼ੀਲ ਹੋਣ 'ਤੇ ਹਰ ਸਾਲ ਲਗਭਗ 24-25 ਲੱਖ ਟਨ ਪਰਾਲੀ ਦੀ ਖ਼ਪਤ ਹੋਵੇਗੀ, ਜਦੋਂਕਿ ਲਗਭਗ 5,000 ਵਿਅਕਤੀਆਂ ਲਈ ਸਿੱਧੇ ਅਤੇ 7,500 ਹੋਰ ਵਿਅਕਤੀਆਂ ਲਈ ਅਸਿੱਧੇ ਤੌਰ ‘ਤੇ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।

ਸੂਬੇ ਦੇ ਕਿਸਾਨਾਂ, ਉਦਯੋਗਾਂ ਅਤੇ ਹੋਰ ਭਾਈਵਾਲਾਂ ਨੂੰ ਸਰਕਾਰ ਦਾ ਸਾਥ ਦੇਣ ਅਤੇ ਸੁਨਹਿਰੀ ਭਵਿੱਖ ਲਈ ਜੈਵਿਕ ਬਾਲਣ ਪਹਿਲਕਦਮੀਆਂ ਨੂੰ ਅਪਣਾਉਣ ਦੀ ਅਪੀਲ ਕਰਦਿਆਂ ਅਮਨ ਅਰੋੜਾ ਨੇ ਪੰਜਾਬ ਵਿੱਚ ਨਵੀਂ ਹਰੀ ਕ੍ਰਾਂਤੀ ਲਿਆਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਲਗਾਤਾਰ ਘਟਦੇ ਜਾ ਰਹੇ ਹਨ। ਰਿਵਾਇਤੀ ਈਂਧਨ ਦੇ ਮੁਕਾਬਲੇ ਬਾਇਓਫਿਊਲਜ਼ ਘੱਟ ਗ੍ਰੀਨਹਾਊਸ ਗੈਸਾਂ ਪੈਦਾ ਕਰਦੇ ਹਨ। ਇਸ ਤਰ੍ਹਾਂ ਇਹ ਖੇਤੀਬਾੜੀ ਰਹਿੰਦ-ਖੂੰਹਦ ਨੂੰ ਊਰਜਾ ਵਿੱਚ ਬਦਲ ਕੇ ਵਾਤਾਵਰਣ ‘ਤੇ ਪੈਣ ਵਾਲੇ ਮਾੜੇ ਪ੍ਰਭਾਵ ਨੂੰ ਘਟਾ ਕੇ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਕੇ ਆਰਥਿਕਤਾ ਵਿੱਚ ਯੋਗਦਾਨ ਪਾਉਂਦੇ ਹਨ। ਉਹਨਾਂ ਨੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਰਵਾਇਤੀ ਫ਼ਸਲੀ ਚੱਕਰ ਦੇ ਮਾੜੇ ਪ੍ਰਭਾਵਾਂ ਨੂੰ ਘੱਟ ਕਰਨ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਰਾਹੀਂ ਹੋਰ ਬਦਲਵੀਆਂ ਫ਼ਸਲਾਂ ਦੀ ਖੇਤੀ ਕਰਨ ਲਈ ਵੀ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਉਤਪਾਦਨ ਵਿੱਚ ਵਿਭਿੰਨਤਾ ਲਿਆ ਕੇ, ਕਿਸਾਨ ਮਿੱਟੀ ਦੀ ਉਪਜਾਊ ਸ਼ਕਤੀ ਤੇ ਉਪਜ ਵਿੱਚ ਵਾਧਾ ਕਰਨ ਦੇ ਨਾਲ-ਨਾਲ ਟਿਕਾਊ ਖੇਤੀ ਵਿਧੀਆਂ ਨੂੰ ਉਤਸ਼ਾਹਿਤ ਕਰ ਸਕਦੇ ਹਨ ਜੋ ਵਾਤਾਵਰਣ ਅਤੇ ਖੇਤੀਬਾੜੀ ਉਪਜ ਦੋਵਾਂ ਲਈ ਲਾਹੇਵੰਦ ਹੋਣਗੀਆਂ। 

ਪ੍ਰਤੀ ਦਿਨ 720 ਟਨ ਸੀ.ਬੀ.ਜੀ. ਉਤਪਾਦਨ ਦੀ ਕੁੱਲ ਸਮਰੱਥਾ ਵਾਲੇ 58 ਪ੍ਰਾਜੈਕਟ ਅਲਾਟ, ਸਾਲਾਨਾ 25 ਲੱਖ ਟਨ ਪਰਾਲੀ ਦੀ ਕਰਨਗੇ ਖ਼ਪਤ

ਅਮਨ ਅਰੋੜਾ ਨੇ ਦੱਸਿਆ ਕਿ ਇਸ ਸਮੇਂ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਦੇ ਕੁੱਲ 85 ਟਨ ਪ੍ਰਤੀ ਦਿਨ ਸਮਰੱਥਾ ਵਾਲੇ 4 ਪ੍ਰਾਜੈਕਟ ਕਾਰਜਸ਼ੀਲ ਹਨ। ਇਸ ਤੋਂ ਇਲਾਵਾ, ਵਿੱਤੀ ਸਾਲ 2024-25 ਵਿੱਚ 20 ਟੀ.ਪੀ.ਡੀ. ਦੀ ਸਮਰੱਥਾ ਵਾਲਾ 1 ਹੋਰ ਸੀ.ਬੀ.ਜੀ. ਪ੍ਰੋਜੈਕਟ ਸ਼ੁਰੂ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2025-26 ਵਿੱਚ ਸੀ.ਬੀ.ਜੀ. ਦੀ 59 ਟੀ.ਪੀ.ਡੀ. ਸਮਰੱਥਾ ਵਾਲੇ 6 ਹੋਰ ਪ੍ਰਾਜੈਕਟ ਲਾਂਚ ਕੀਤੇ ਜਾਣਗੇ।

Have something to say? Post your comment
एवरेस्टबीकेसीसी सीज़न 8 की राष्ट्रीय यात्रा शिमला से शुरू

: एवरेस्टबीकेसीसी सीज़न 8 की राष्ट्रीय यात्रा शिमला से शुरू

मुख्यमंत्री इस्तीफा दें, नहीं तो जनता सरकार को सत्ता से बाहर कर देगी: सांपला

: मुख्यमंत्री इस्तीफा दें, नहीं तो जनता सरकार को सत्ता से बाहर कर देगी: सांपला

पंजाब के किसानों को मंडियों में परेशान करना बंद करे सरकार: बलबीर सिंह सिद्धू

: पंजाब के किसानों को मंडियों में परेशान करना बंद करे सरकार: बलबीर सिंह सिद्धू

सीबीआई जांच की मांग को लेकर डीसी के माध्यम से राज्यपाल को भेजे ज्ञापन

: सीबीआई जांच की मांग को लेकर डीसी के माध्यम से राज्यपाल को भेजे ज्ञापन

पठानकोट में 7.823 किलो हेरोइन सहित महिला समेत दो तस्कर गिरफ्तार

: पठानकोट में 7.823 किलो हेरोइन सहित महिला समेत दो तस्कर गिरफ्तार

मैड संधू क़तल केस : मुख्य आरोपी जोबनप्रीत सिंह मुंबई से गिरफ्तार; 3 पिस्तौल बरामद

: मैड संधू क़तल केस : मुख्य आरोपी जोबनप्रीत सिंह मुंबई से गिरफ्तार; 3 पिस्तौल बरामद

हमारा लक्ष्य मानक शिक्षा के माध्यम से बच्चों को अपने पैरों पर खड़े होने में सक्षम बनाना है: मुख्यमंत्री

: हमारा लक्ष्य मानक शिक्षा के माध्यम से बच्चों को अपने पैरों पर खड़े होने में सक्षम बनाना है: मुख्यमंत्री

अक्षय शर्मा को आशीर्वाद देने पहुंचे संत मलकीयत नाथ जी

: अक्षय शर्मा को आशीर्वाद देने पहुंचे संत मलकीयत नाथ जी

अकाली दल की सरकार में लालडू बनेगा गेटवे ऑफ पंजाब:कृष्ण पाल शर्मा

: अकाली दल की सरकार में लालडू बनेगा गेटवे ऑफ पंजाब:कृष्ण पाल शर्मा

पी.एस.आई.सी. ने राज्य स्तरीय आर.टी.आई. दिवस मनाया

: पी.एस.आई.सी. ने राज्य स्तरीय आर.टी.आई. दिवस मनाया

X