ਚੰਡੀਗੜ੍ਹ, 17 ਮਈ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਵਪਾਰ, ਉਦਯੋਗ ਨੂੰ ਨਵੀਂ ਤਾਕਤ ਮਿਲੀ ਹੈ। ਡਿਜੀਟਲ ਇੰਡੀਆ, ਸਟਾਰਟਅੱਪ, ਜੀ.ਐਸ.ਟੀ. ਅਤੇ ਆਤਮਨਿਰਭਰ ਭਾਰਤ ਵਰਗੀਆਂ ਯੋਜਨਾਵਾਂ ਨੇ ਵਪਾਰੀ ਵਰਗ ਨੂੰ ਨਵੀਂ ਪਛਾਣ ਅਤੇ ਅਵਸਰ ਪ੍ਰਦਾਨ ਕੀਤੇ ਹਨ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਚੰਡੀਗੜ੍ਹ ਵਿੱਚ ਅਗਰਵਾਲ ਸਥਾਪਨਾ ਦਿਵਸ 'ਤੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।