Sunday, 29 June 2025
BREAKING
ਕੰਮ ਵਾਲੀ ਥਾਂ 'ਤੇ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

ਪੰਜਾਬ

ਮਾਤਾ ਗੁਜਰ ਕੌਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਪੰਥਕ ਜਾਹੋ-ਜਲਾਲ ਨਾਲ ਮਨਾਈ

Updated on Friday, November 22, 2024 20:12 PM IST

ਅੰਮ੍ਰਿਤਸਰ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਤ ਮਾਤਾ ਗੁਜਰ ਕੌਰ ਜੀ ਦੇ 400 ਸਾਲਾ ਜਨਮ ਦਿਹਾੜੇ ਦੀ ਸ਼ਤਾਬਦੀ ਦੇ ਸਮਾਗਮ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਕਰਤਾਰਪੁਰ ਵਿਖੇ ਪੰਥਕ ਜਾਹੋ-ਜਲਾਲ ਨਾਲ ਸੰਪੂਰਨ ਹੋਏ। ਸ਼੍ਰੋਮਣੀ ਕਮੇਟੀ ਵੱਲੋਂ ਆਯੋਜਤ ਕੀਤੇ ਗਏ ਸ਼ਤਾਬਦੀ ਦੇ ਮੁੱਖ ਸਮਾਗਮ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਸਮੇਤ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਮਾਤਾ ਗੁਜਰ ਕੌਰ ਜੀ ਦੇ ਜੀਵਨ ਅਤੇ ਕੁਰਬਾਨੀ ਦੀ ਸੇਧ ਵਿਚ ਸਿੱਖ ਜਗਤ ਨੂੰ ਆਦਰਸ਼ਕ ਜੀਵਨ ਜਾਚ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ। ਬੁਲਾਰਿਆਂ ਨੇ ਵਿਸ਼ੇਸ਼ ਕਰਕੇ ਸਿੱਖ ਮਾਵਾਂ ਨੂੰ ਮਾਤਾ ਗੁਜਰ ਕੌਰ ਜੀ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣੇ ਬੱਚਿਆਂ ਦੀ ਸੰਸਾਰੀ ਅਤੇ ਆਤਮਿਕ ਪਰਵਰਿਸ਼ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਮਾਤਾ ਗੁਜਰ ਕੌਰ ਜੀ ਉਹ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ ਨਿਖਾਰਨ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਬਾਲ ਉਮਰੇ ਆਪਣੇ ਅਕੀਦੇ ਉੱਪਰ ਕਾਇਮ ਰਹਿੰਦਿਆਂ ਵੱਡੀ ਸ਼ਹਾਦਤ ਦੇਣ ਲਈ ਦ੍ਰਿੜ੍ਹ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸੰਸਾਰ ਧਰਮ ਨਿਰਪੇਖਤਾ ਤੇ ਜਮਹੂਰੀਅਤ ਦੀ ਗੱਲ ਕਰਦਾ ਹੈ, ਪਰ ਮਾਤਾ ਗੁਜਰੀ ਜੀ ਦੇ ਸਪੁੱਤਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਚ ਖਾਲਸੇ ਦੀ ਸਾਜਨਾ ਕਰਕੇ ਵਿਸ਼ਵ ਦਾ ਅਦੁੱਤੀ ਇਨਕਲਾਬ ਲਿਆਂਦਾ, ਜਿਸ ਵਿਚ ਮਨੁੱਖੀ ਬਰਾਬਰੀ, ਭਰਾਤਰੀ ਭਾਵ ਅਤੇ ਜਮਹੂਰੀਅਤ ਦੀ ਸਿਖ਼ਰ ਦਾ ਪ੍ਰਗਟਾਵਾ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਸਿੱਖ ਕੌਮ ਮਾਤਾ ਗੁਜਰ ਕੌਰ ਜੀ ਦੇ ਜੀਵਨ ਆਦਰਸ਼ਾਂ ਅਨੁਸਾਰ ਤਰਜ਼ੀਹਾਂ ਨਿਰਧਾਰਤ ਕਰੇ।

ਉਨ੍ਹਾਂ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਵਰਤਾਰੇ ਦੀ ਵੀ ਕਰੜੀ ਅਲੋਚਨਾ ਕਰਦਿਆਂ ਕਿਹਾ ਕਿ ਪੰਥ ਵਿਰੋਧੀਆਂ ਵੱਲੋਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਸਿੱਖ ਕੌਮ ਦੀ ਅੱਡਰੀ ਹੋਂਦ ਹਸਤੀ ਨੂੰ ਰਲਗੱਡ ਕਰਨ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕੌਮ ਨੂੰ ਅਜਿਹੇ ਹਮਲਿਆਂ ਤੋਂ ਸੁਚੇਤ ਹੋਣ ਲਈ ਕਿਹਾ।


ਇਸੇ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਮਾਤਾ ਗੁਜਰ ਕੌਰ ਸਬਰ, ਸਿਦਕ, ਸਹਿਣਸ਼ੀਲਤਾ ਦਾ ਮਹਾਨ ਸੋਮਾ ਅਤੇ ਵਿਸ਼ਾਲ ਜਿਗਰੇ ਵਾਲੇ ਸਨ, ਜਿਨ੍ਹਾਂ ਦੀ ਕੁਖੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ਮਾਨ ਹੋਏ। ਉਨ੍ਹਾਂ ਆਖਿਆ ਕਿ ਇਹ ਅਦਰਸ਼ਕ ਸ਼ਖ਼ਸੀਅਤ ਹਰ ਮਾਂ ਲਈ ਪ੍ਰੇਰਣਾ ਸਰੋਤ ਬਣਨੀ ਚਾਹੀਦੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਥ ਦੀ ਮਜ਼ਬੂਤੀ ਲਈ ਇਕਜੁਟ ਹੋਣ ਦਾ ਵੀ ਸੱਦਾ ਦਿੱਤਾ। ਉਨ੍ਹਾਂ ਕਿਹ ਕਿ ਪੰਥ ਨੂੰ ਧਾਰਮਿਕ ਤੇ ਰਾਜਸੀ ਤੌਰ ’ਤੇ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਤੋਂ ਚੇਤੰਨ ਰਹਿਣਾ ਜ਼ਰੂਰੀ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਗੱਲ ਕਰਦਿਆਂ ਕਿਹਾ ਕਿ ਇਹ ਇਕ ਇਮਾਰਤ ਨਹੀਂ, ਸਗੋਂ ਇਕ ਸਿਧਾਂਤ ਹੈ। ਇਮਾਰਤ ਨੂੰ ਤਾਂ ਢਾਹਿਆ ਜਾ ਸਕਦਾ ਹੈ, ਲੇਕਿਨ ਸਿਧਾਂਤ ਅਤੇ ਸੰਕਲਪ ਮੇਟੇ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਏਸੇ ਕਰਕੇ ਹੀ ਦੁਸ਼ਮਣਾਂ ਦੀ ਸਦਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਮਜ਼ੋਰ ਕਰਨ ਦੀ ਤਾਕ ਰਹਿੰਦੀ ਹੈ। ਅਬਦਾਲੀ ਅਤੇ ਇੰਦਰਾ ਵੀ ਇਸੇ ਭੁੱਲ ਵਿਚ ਹੀ ਰਹੇ। ਉਨ੍ਹਾਂ ਕੌਮ ਨੂੰ ਆਪਣੀਆਂ ਸੰਸਥਾਵਾਂ ਦੇ ਸਿਧਾਂਤ ‘’ਤੇ ਪਹਿਰਾ ਦੇਣ ਲਈ ਕਿਹਾ।


ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਤੇਜਾ ਸਿੰਘ ਖੁਡਾ ਕੁਰਾਲਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਰਣਜੀਤ ਸਿੰਘ ਕਾਹਲੋਂ ਅਤੇ ਗਿਆਨੀ ਭਗਵਾਨ ਸਿੰਘ ਜੌਹਲ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਕਵੀਸ਼ਰ ਗਿਆਨੀ ਗੁਰਮੁੱਖ ਐਮ.ਏ. ਦੀ ਪੁਸਤਕ ਵੀ ਰੀਲੀਜ਼ ਕੀਤੀ ਗਈ ਅਤੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਨਮਾਨਿਤ ਕੀਤਾ। ਵਿਸ਼ੇਸ਼ ਕਰਕੇ ਸਮਾਜ ਸੇਵਾ ਦੇ ਖੇਤਰ ਵਿਚ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਬੀਬੀਆਂ ਨੂੰ ਵੀ ਸਨਮਾਨ ਦਿੱਤੇ ਗਏ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰ-ਇਤਿਹਾਸ ਨਾਲ ਜੋੜਿਆ।


ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ ਕੁਲਵੰਤ ਸਿੰਘ ਮੰਨਣ, ਅੰਤਿੰਗ ਮੈਂਬਰ ਸ ਅਮਰੀਕ ਸਿੰਘ ਵਿਛੋਆ, ਸ ਪਰਮਜੀਤ ਸਿੰਘ ਰਾਏਪੁਰ, ਮੈਂਬਰ ਸ. ਰਣਜੀਤ ਸਿੰਘ ਕਾਹਲੋਂ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਬੀਬੀ ਗੁਰਮੀਤ ਕੌਰ ਭਟਨੂਰਾ, ਭਾਈ ਰਾਮ ਸਿੰਘ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਪ੍ਰਿਤਪਾਲ ਸਿੰਘ, ਸ. ਰਣਜੀਤ ਸਿੰਘ ਮੰਗਲੀ, ਸ. ਅਮਰੀਕ ਸਿੰਘ ਸ਼ਾਹਪੁਰ, ਸ. ਕੁਲਬੀਰ ਸਿੰਘ, ਬੀਬੀ ਦਵਿੰਦਰ ਕੌਰ ਕਾਲੜਾ, ਬੀਬੀ ਨਰਿੰਦਰ ਕੌਰ, ਬੀਬੀ ਸਵਰਨ ਕੌਰ ਤੇੜਾ, ਬੀਬੀ ਰਾਜਿੰਦਰ ਕੌਰ, ਸਾਬਕਾ ਮੈਂਬਰ ਸ. ਸਰੂਪ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਜੀਤ ਸਿੰਘ ਜੋਹਲਾਂਵਾਲੇ, ਸੁਆਮੀ ਜੀ ਹੁਸ਼ਿਆਰਪੁਰ ਵਾਲੇ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ, ਬਾਬਾ ਗੁਰਮੇਜ ਸਿੰਘ ਬਿਲੀਵੜੈਚ, ਬਾਬਾ ਬਲਬੀਰ ਸਿੰਘ ਹਰਚੋਵਾਲ, ਬਾਬਾ ਬਲਵਿੰਦਰ ਸਿੰਘ ਤਿੰਮੋਵਾਲ, ਬਾਬਾ ਗੁਰਦੇਵ ਸਿੰਘ ਤਰਸਿੱਕਾ, ਮਨਿੰਦਰਪਾਲ ਸਿੰਘ ਗੁੰਬਰ, ਰਣਜੀਤ ਸਿੰਘ ਰਾਣਾ, ਬਾਬਾ ਕਰਨੈਲ ਸਿੰਘ, ਬਾਬਾ ਹੀਰਾ ਸਿੰਘ ਸਰਹਾਲੀ, ਬਾਬਾ ਲਾਲ ਸਿੰਘ ਰਾੜਾ ਸਾਹਿਬ, ਡਾ ਧਰਮਵੀਰ ਸਿੰਘ, ਬਾਬਾ ਬਲਦੇਵ ਸਿੰਘ ਤਰਨਾ ਦਲ, ਬਾਬਾ ਸ਼ਮਸ਼ੇਰ ਸਿੰਘ, ਬਲਦੇਵ ਸਿੰਘ ਵਧਾਇਕ, ਬਾਬਾ ਪ੍ਰਿਤਪਾਲ ਸਿੰਘ, ਸਤਨਾਮ ਸਿੰਘ ਨੀਲਾ ਮਹਿਲ, ਸੇਵਾ ਸਿੰਘ ਸ਼ਹਿਰੀ ਪ੍ਰਧਾਨ, ਬੀਬੀ ਮਨਜਿੰਦਰ ਕੌਰ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Readers' Comments
Inderjit kaur 8/13/2023 5:06:48 PM

Very good work My CM and Em g l am proud of you and your hard work

Tajinderkaur 8/13/2023 11:45:48 AM

Good

Raj Kumari 8/13/2023 8:58:58 AM

Bhut hi vadia uprala hoyega eh Maan sarkar di govt da afterall ehna nu bi ehna da bnda sanmaan Dena chahida hai bhut hi beinsafi kiti c purania sarkara ne ehna nl hun sir ho sake ta ehna csr rules tahit benifit dita jave ji 🙏

Have something to say? Post your comment
ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ

: ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ

ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਹੱਤਵਪੂਰਨ: ਰਾਜਪਾਲ ਗੁਲਾਬ ਚੰਦ ਕਟਾਰੀਆ

: ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਹੱਤਵਪੂਰਨ: ਰਾਜਪਾਲ ਗੁਲਾਬ ਚੰਦ ਕਟਾਰੀਆ

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

: ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ

: ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

: ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

: ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

: ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ - ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

: ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ - ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

X