Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਮਨੋਰੰਜਨ /ਕਾਰੋਬਾਰ

ਨੀਰੂ ਬਾਜਵਾ ਤੋਂ ਬਾਅਦ 'ਸੰਨ ਆਫ਼ ਸਰਦਾਰ 2' ਦਾ ਹਿੱਸਾ ਬਣੀ ਇਹ ਪੰਜਾਬੀ ਅਦਾਕਾਰਾ, ਅਹਿਮ ਭੂਮਿਕਾ ਵਿੱਚ ਆਏਗੀ ਨਜ਼ਰ

Updated on Sunday, November 24, 2024 12:25 PM IST

ਚੰਡੀਗੜ੍ਹ: ਪੰਜਾਬੀ ਸਿਨੇਮਾ, ਲਘੂ ਫਿਲਮਾਂ ਅਤੇ ਓਟੀਟੀ ਦੇ ਖੇਤਰ ਵਿੱਚ ਚੌਖੀ ਭੱਲ ਕਾਇਮ ਕਰਨ ਵਿੱਚ ਸਫ਼ਲ ਰਹੀ ਹੈ ਅਦਾਕਾਰਾ ਅਮਨਪ੍ਰੀਤ ਕੌਰ, ਜਿਸ ਨੂੰ ਇੰਨੀਂ ਦਿਨੀਂ ਪੰਜਾਬ 'ਚ ਫਿਲਮਾਈ ਜਾ ਰਹੀ ਬਹੁ-ਚਰਚਿਤ ਹਿੰਦੀ ਫਿਲਮ 'ਸੰਨ ਆਫ਼ ਸਰਦਾਰ 2' ਦਾ ਅਹਿਮ ਹਿੱਸਾ ਬਣਾਇਆ ਗਿਆ ਹੈ, ਜਿੰਨ੍ਹਾਂ ਵੱਲੋਂ ਇਸ ਫਿਲਮ ਦੀ ਕਾਸਟ ਅਤੇ ਕਰੂ ਨੂੰ ਜੁਆਇੰਨ ਕਰ ਲਿਆ ਗਿਆ ਹੈ।

'ਜਿਓ ਸਟੂਡਿਓਜ਼' ਅਤੇ 'ਦੇਵਗਨ ਫਿਲਮਜ਼' ਵੱਲੋਂ ਸੁਯੰਕਤ ਨਿਰਮਾਣ ਅਧੀਨ ਬਣਾਈ ਜਾ ਰਹੀ ਉਕਤ ਬਿੱਗ ਸੈੱਟਅੱਪ ਫਿਲਮ ਦੇ ਨਿਰਮਾਤਾ ਅਜੇ ਦੇਵਗਨ, ਜਯੋਤੀ ਦੇਸ਼ਪਾਂਡੇ, ਐਨਆਰ ਪਚੀਸਿਆ, ਪ੍ਰਵੀਨ ਤਰੇਜਾ ਅਤੇ ਕੁਮਾਰ ਮੰਗਤ ਪਾਠਕ ਹਨ, ਜਦਕਿ ਨਿਰਦੇਸ਼ਨ ਕਮਾਂਡ ਵਿਜੇ ਕੁਮਾਰ ਅਰੋੜਾ ਸੰਭਾਲ ਰਹੇ ਹਨ, ਜੋ ਇਸ ਤੋਂ ਪਹਿਲਾਂ 'ਕਲੀ ਜੋਟਾ', 'ਗੋਡੇ ਗੋਡੇ ਚਾਅ', 'ਹਰਜੀਤਾ' ਜਿਹੀਆਂ ਕਈ ਸੁਪਰ ਡੁਪਰ ਹਿੱਟ ਅਤੇ ਚਰਚਿਤ ਪੰਜਾਬੀ ਫਿਲਮਾਂ ਦਾ ਵੀ ਨਿਰਦੇਸ਼ਨ ਕਰ ਚੁੱਕੇ ਹਨ।

ਸਾਲ 2012 ਵਿੱਚ ਰਿਲੀਜ਼ ਹੋਈ 'ਸੰਨ ਆਫ਼ ਸਰਦਾਰ' ਦੇ ਸੀਕਵਲ ਦੇ ਰੂਪ ਵਿੱਚ ਬਣਾਈ ਜਾ ਰਹੀ ਉਕਤ ਫਿਲਮ ਵਿੱਚ ਕਾਫ਼ੀ ਮਹੱਤਵਪੂਰਨ ਰੋਲ ਅਦਾ ਕਰਨ ਜਾ ਰਹੀ ਹੈ ਅਦਾਕਾਰਾ ਅਮਨਪ੍ਰੀਤ ਕੌਰ, ਜੋ ਸੁਖਵਿੰਦਰ ਰਾਜ, ਅੰਮ੍ਰਿਤ ਅੰਬੀ ਤੋਂ ਬਾਅਦ ਉਕਤ ਫਿਲਮ ਦਾ ਹਿੱਸਾ ਬਣਨ ਵਾਲੀ ਪਾਲੀਵੁੱਡ ਸੰਬੰਧਤ ਤੀਜੀ ਕਲਾਕਾਰਾ ਹੈ, ਜੋ ਮਿਲੇ ਇਸ ਮਾਣਮੱਤੇ ਅਵਸਰ ਨੂੰ ਲੈ ਕੇ ਬੇਹੱਦ ਖੁਸ਼ ਅਤੇ ਉਤਸ਼ਾਹਿਤ ਵੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ 'ਸੰਨ ਆਫ਼ ਸਰਦਾਰ 2' ਦਾ ਹਿੱਸਾ ਪਾਲੀਵੁੱਡ ਅਦਾਕਾਰਾ ਨੀਰੂ ਬਾਜਵਾ ਵੀ ਹੈ।

ਹਾਲ ਹੀ ਵਿੱਚ ਰਿਲੀਜ਼ ਹੋਈਆਂ ਕਈ ਵੱਡੀਆਂ ਪੰਜਾਬੀ ਫਿਲਮਾਂ 'ਚ ਵੀ ਚੁਣੌਤੀਪੂਰਨ ਭੂਮਿਕਾਵਾਂ ਅਦਾ ਕਰ ਚੁੱਕੀ ਹੈ ਇਹ ਹੋਣਹਾਰ ਅਦਾਕਾਰਾ, ਜਿਸ ਵੱਲੋਂ ਕੀਤੀਆਂ ਗਈਆਂ ਇੰਨਾਂ ਫਿਲਮਾਂ ਵਿੱਚ ਬੀਤੇ ਦਿਨੀਂ ਰਿਲੀਜ਼ ਹੋਈ 'ਅਪਣੇ ਘਰ ਬਿਗਾਨੇ' ਤੋਂ ਇਲਾਵਾ ਅਤੇ 'ਤੇਰੀਆਂ ਮੇਰੀਆਂ ਹੇਰਾਫੇਰੀਆਂ', 'ਗੋਡੇ ਗੋਡੇ ਚਾਅ' ਅਤੇ ਓਟੀਟੀ ਫਿਲਮਾਂ 'ਮੁਕਾਮ', 'ਸਬ ਫੜੇ ਜਾਣਗੇ', 'ਰਾਹਦਾਰੀਆਂ' ਆਦਿ ਸ਼ੁਮਾਰ ਰਹੀਆਂ ਹਨ, ਜਿੰਨ੍ਹਾਂ ਸਭਨਾਂ ਵਿੱਚ ਉਸ ਵੱਲੋਂ ਨਿਭਾਈਆਂ ਭੂਮਿਕਾਵਾਂ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਸਰਾਹਿਆ ਗਿਆ ਹੈ।

ਪਾਲੀਵੁੱਡ ਤੋਂ ਬਾਅਦ ਬਾਲੀਵੁੱਡ ਵਿੱਚ ਵੀ ਇੱਕ ਹੋਰ ਨਵੀਂ ਸਿਨੇਮਾ ਪਾਰੀ ਵੱਲ ਵੱਧ ਚੁੱਕੀ ਇਸ ਪ੍ਰਤਿਭਾਵਾਨ ਅਦਾਕਾਰਾ ਦੀਆਂ ਆਗਾਮੀ ਪੰਜਾਬੀ ਫਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਇੰਨ੍ਹਾਂ ਵਿੱਚ ਅੰਬਰਦੀਪ ਸਿੰਘ ਵੱਲੋਂ ਨਿਰਦੇਸ਼ਿਤ ਕੀਤੀ ਗਈ 'ਮਿੱਠੜੇ' ਅਤੇ 'ਵੱਡਾ ਘਰ' ਸ਼ਾਮਿਲ ਹਨ।

Have something to say? Post your comment
Holy Evolution Pharma Strengthens India's Neuro-Psychiatric Healthcare Network

: Holy Evolution Pharma Strengthens India's Neuro-Psychiatric Healthcare Network

ਸੰਗੀਤ ਕੇਵਲ ਪੇਸ਼ਾ ਨਹੀਂ, ਇਕ ਆਧਿਆਤਮਿਕ ਅਭਿਆਸ ਹੈ - ਰਿਧਮ ਰੁਹਾਨੀ

: ਸੰਗੀਤ ਕੇਵਲ ਪੇਸ਼ਾ ਨਹੀਂ, ਇਕ ਆਧਿਆਤਮਿਕ ਅਭਿਆਸ ਹੈ - ਰਿਧਮ ਰੁਹਾਨੀ

ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

: ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

: ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

: ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਰੋਟਰੀ ਕਲੱਬ ਵੱਲੋਂ ਸਮਾਜਿਕ ਕੰਮਾਂ ਵਿਚ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਯੂਥ ਲੀਡਰਸ਼ਿਪ ਐਵਾਰਡ ਦਿਤੇ ਗਏ

: ਰੋਟਰੀ ਕਲੱਬ ਵੱਲੋਂ ਸਮਾਜਿਕ ਕੰਮਾਂ ਵਿਚ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਯੂਥ ਲੀਡਰਸ਼ਿਪ ਐਵਾਰਡ ਦਿਤੇ ਗਏ

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸੰਜੇ ਦੱਤ ਪਹੁੰਚੇ ਗੁਰੂ ਨਗਰੀ ਅੰਮ੍ਰਿਤਸਰ

: ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸੰਜੇ ਦੱਤ ਪਹੁੰਚੇ ਗੁਰੂ ਨਗਰੀ ਅੰਮ੍ਰਿਤਸਰ

ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੇ ਰੈਪਰ ਅਤੇ ਗਾਇਕ ਬਾਦਸ਼ਾਹ ਦਾ ਕੀਤਾ 15,000 ਰੁਪਏ ਦਾ ਚਲਾਨ

: ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੇ ਰੈਪਰ ਅਤੇ ਗਾਇਕ ਬਾਦਸ਼ਾਹ ਦਾ ਕੀਤਾ 15,000 ਰੁਪਏ ਦਾ ਚਲਾਨ

ਸੈਂਸਰ ਦੇਰੀ ਕਾਰਨ ਭਾਰਤ ਵਿੱਚ ਅਜੇ ਨਹੀਂ ਰਿਲੀਜ਼ ਹੋਵੇਗੀ ਪੰਜਾਬੀ ਫਿਲਮ

: ਸੈਂਸਰ ਦੇਰੀ ਕਾਰਨ ਭਾਰਤ ਵਿੱਚ ਅਜੇ ਨਹੀਂ ਰਿਲੀਜ਼ ਹੋਵੇਗੀ ਪੰਜਾਬੀ ਫਿਲਮ "ਕਰਮੀ ਆਪੋ ਆਪਣੀ"

ਚੰਡੀਗੜ੍ਹ ਨਗਰ ਨਿਗਮ ਨੇ 7 ਦਸੰਬਰ ਨੂੰ ਹੋਏ ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋਅ ਦੇ ਪ੍ਰਬੰਧਕਾਂ 'ਤੇ ਕਰੋੜਾਂ ਦਾ ਲਗਾਇਆ ਜੁਰਮਾਨਾ

: ਚੰਡੀਗੜ੍ਹ ਨਗਰ ਨਿਗਮ ਨੇ 7 ਦਸੰਬਰ ਨੂੰ ਹੋਏ ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋਅ ਦੇ ਪ੍ਰਬੰਧਕਾਂ 'ਤੇ ਕਰੋੜਾਂ ਦਾ ਲਗਾਇਆ ਜੁਰਮਾਨਾ

X