Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਸੰਸਾਰ/ਖੇਡਾਂ

NADA ਨੇ ਪਹਿਲਵਾਨ ਬਜਰੰਗ ਪੂਨੀਆ 'ਤੇ ਲਗਾਈ 4 ਸਾਲ ਲਈ ਪਾਬੰਦੀ, ਜਾਣੋ ਪੂਰਾ ਮਾਮਲਾ

Updated on Wednesday, November 27, 2024 12:45 PM IST

ਚੰਡੀਗੜ੍ਹ: ਨੈਸ਼ਨਲ ਐਂਟੀ ਡੋਪਿੰਗ ਏਜੰਸੀ ਯਾਨੀ NADA ਨੇ ਪਹਿਲਵਾਨ ਬਜਰੰਗ ਪੂਨੀਆ 'ਤੇ 4 ਸਾਲ ਲਈ ਪਾਬੰਦੀ ਲਗਾ ਦਿੱਤੀ ਹੈ। ਇਸ ਦੌਰਾਨ ਬਜਰੰਗ ਪੂਨੀਆ ਕੋਚਿੰਗ ਵੀ ਨਹੀਂ ਦੇ ਸਕਣਗੇ। ਦੱਸਿਆ ਜਾ ਰਿਹਾ ਹੈ ਕਿ ਬਜਰੰਗ ਪੂਨੀਆ ਨੇ ਐਂਟੀ ਡੋਪਿੰਗ ਕੋਡ ਦੀ ਉਲੰਘਣਾ ਕੀਤੀ ਹੈ। ਜਿਸ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ ਹੈ।

 

ਰਾਸ਼ਟਰੀ ਟੀਮ ਦੀ ਚੋਣ ਲਈ ਨਾਡਾ ਦੀ ਟੀਮ ਬਜਰੰਗ ਪੂਨੀਆ ਦੇ ਡੋਪ ਟੈਸਟ ਲਈ ਸੈਂਪਲ ਲੈਣ ਆਈ ਸੀ। ਉਦੋਂ ਬਜਰੰਗ ਪੂਨੀਆ ਨੇ ਡੋਪ ਟੈਸਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸੇ ਲਈ ਨਾਡਾ ਨੇ ਪਹਿਲਵਾਨ ਬਜਰੰਗ ਪੂਨੀਆ ਖਿਲਾਫ ਇਹ ਕਾਰਵਾਈ ਕੀਤੀ ਹੈ।

4 ਸਾਲ ਲਈ ਲਗਾਈ ਪਾਬੰਦੀ

ਇਸ ਸਬੰਧੀ ADDP ਨੇ ਕਿਹਾ "ਬਜਰੰਗ ਪੂਨੀਆ ਨੂੰ 4 ਸਾਲ ਦੀ ਮਿਆਦ ਲਈ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਪਾਬੰਦੀ ਦਾ ਮਤਲਬ ਹੈ ਕਿ ਬਜਰੰਗ ਕੁਸ਼ਤੀ ਵਿੱਚ ਵਾਪਸ ਨਹੀਂ ਆ ਸਕਣਗੇ। ਉਹ ਵਿਦੇਸ਼ ਵਿੱਚ ਕੋਚਿੰਗ ਦੀ ਨੌਕਰੀ ਲਈ ਵੀ ਅਪਲਾਈ ਨਹੀਂ ਕਰ ਸਕਣਗੇ। ਬਜਰੰਗ 'ਤੇ 4 ਸਾਲ ਦੀ ਪਾਬੰਦੀ 23 ਅਪ੍ਰੈਲ 2024 ਤੋਂ ਲਾਗੂ ਹੋਵੇਗੀ"।

ਕੀ ਸੀ ਪੂਰਾ ਮਾਮਲਾ?

ਦਰਅਸਲ, ਨਾਡਾ ਦੀ ਟੀਮ ਪਹਿਲਵਾਨ ਬਜਰੰਗ ਪੂਨੀਆ ਦਾ ਡੋਪ ਟੈਸਟ ਕਰਵਾਉਣ ਆਈ ਸੀ। ਜਿਸ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (ਨਾਡਾ) ਦੀ ਕਾਰਜਸ਼ੈਲੀ 'ਤੇ ਸਵਾਲ ਉਠਾਏ ਹਨ। ਬਜਰੰਗ ਪੂਨੀਆ ਨੇ ਦਾਅਵਾ ਕੀਤਾ ਸੀ ਕਿ ਨਾਡਾ ਦੀ ਟੀਮ ਵੱਲੋਂ ਜਾਂਚ ਲਈ ਲਿਆਂਦੀ ਗਈ ਕਿੱਟ ਦੀ ਮਿਆਦ ਪੁੱਗ ਚੁੱਕੀ ਹੈ। ਇਸ ਤੋਂ ਬਾਅਦ ਬਜਰੰਗ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕਰਕੇ ਸਾਰੀ ਘਟਨਾ ਬਿਆਨ ਕੀਤੀ ਸੀ।

 

ਇਸ ਪੂਰੇ ਮਾਮਲੇ 'ਤੇ ਬਜਰੰਗ ਪੂਨੀਆ ਨੇ ਕਿਹਾ, "ਮੈਂ ਕਦੇ ਵੀ ਸੈਂਪਲ ਦੇਣ ਤੋਂ ਇਨਕਾਰ ਨਹੀਂ ਕੀਤਾ, ਪਰ ਮੇਰੇ ਕੋਲ ਭੇਜੀ ਗਈ ਕਿੱਟ ਦੀ ਮਿਆਦ ਖਤਮ ਹੋ ਗਈ ਸੀ। ਇਸ ਲਈ ਮੈਂ ਈਮੇਲ 'ਤੇ ਨਾਡਾ ਦੀ ਪ੍ਰਤੀਕਿਰਿਆ ਜਾਣਨ ਦੀ ਮੰਗ ਕੀਤੀ ਸੀ।"

 

Have something to say? Post your comment
X