Friday, 04 July 2025
BREAKING
ਮਹਿਲਾ ਉੱਦਮੀਆਂ ਅਤੇ ਕੰਮਕਾਜੀ ਔਰਤਾਂ ਦੀ ਸਿਹਤ 'ਤੇ ਕੀਤਾ ਮੰਥਨ ਕੰਮ ਵਾਲੀ ਥਾਂ 'ਤੇ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਧਰਮ ਕਰਮ

ਜਾਣੋ ਕਿ ਹੈ ਇਤਿਹਾਸ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦਾ

Updated on Sunday, December 01, 2024 17:01 PM IST

ਇਤਿਹਾਸ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ

ਇਹ ਅਸਥਾਨ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ (ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ) ਦਾ ਸ਼ਹੀਦੀ ਅਸਥਾਨ ਹੈ । ਬਾਬਾ ਜੀ ਦਾ ਜਨਮ ਪਿਤਾ ਗਰਜਾ ਸਿੰਘ ਬਾਠ ਜੀ ਦੇ ਗ੍ਰਹਿ ਵਿਖੇ ਮਾਤਾ ਹਰਨਾਮ ਕੌਰ ਜੀ ਦੀ ਕੁੱਖੋਂ18 ਮੱਘਰ 1755 ਈ: ਨੂੰ ਨਾਰੰਗ ਸਿੰਘ ਵਾਲਾ ਜ਼ਿਲਾ ਫਿਰੋਜ਼ਪੁਰ ਵਿਖੇ ਹੋਇਆ। ਆਪ ਜੀ ਨੂੰ ਜੱਥੇਦਾਰ ਅਕਾਲੀ ਫੂਲਾ ਸਿੰਘ ਦੀ ਸ਼ਹਾਦਤ ਤੋ ਉਪਰੰਤ ਸੰਨ 1823 ਈ: ਨੂੰ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਥਾਪਿਆ ਗਿਆ ।
ਸਿੱਖ ਰਾਜ ਦੇ ਮਹਾਨ ਥੰਮ ਮਹਾਰਾਜਾ ਰਣਜੀਤ ਸਿੰਘ ਜੀ ਦੀ ਮੌਤ ਤੋ ਬਾਅਦ ਦਸੰਬਰ 1845 ਈ: ਨੂੰ ਸਿੱਖ ਰਾਜ ਦੇ ਅਹਿਲਕਾਰ ਡੋਗਰੇ ਗੁਲਾਬ ਸਿੰਘ, ਮਿਸ਼ਰ ਲਾਲ ਸਿੰਘ ਅਤੇ ਤੇਜ ਸਿੰਘ ਨੇ ਅੰਗਰੇਜ਼ਾਂ ਨਾਲ ਅੰਦਰ ਖਾਤੇ ਸਿੱਖ ਰਾਜ ਨੂੰ ਅੰਗਰੇਜ਼ਾਂ ਦੇ ਅਧੀਨ ਕਰਨ ਲਈ ਸੌਦਾ ਕਰ ਲਿਆ। ਉਸ ਵੇਲੇ ਮਹਾਰਾਣੀ ਜਿੰਦ ਕੌਰ ਨੇ ਚਿੱਠੀ ਰਾਹੀਂ, ਸ਼ਾਮ ਸਿੰਘ ਅਟਾਰੀ ਨੂੰ ਖਾਲਸਾ ਪੰਥ ਬੁੱਢਾ ਦਲ ਦੇ ਨਾਮ ਸੰਦੇਸ਼ ਲਿਖ ਕੇ ਪੰਥ ਦੇ ਸੱਤਵੇਂ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ (ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ) ਦੇ ਪਾਸ ਸ੍ਰੀ ਅੰਮਿ੍ਰਤਸਰ ਬੇਨਤੀ ਕੀਤੀ। ਬਾਬਾ ਜੀ ਨੇ ਉਸੇ ਵੇਲੇ 32000 ਸਿੰਘਾਂ ਸਮੇਤ ਮੈਦਾਨੇ ਜੰਗ ਲਈ ਚਾਲੇ ਪਾ ਦਿੱਤੇ। ਮੁੁਦਕੀ ਅਤੇ ਫੇਰੂ ਸ਼ਹਿਰ ਪਹੁੰਚ ਕੇ ਸਿੰਘਾਂ ਅਤੇ ਅੰਗਰੇਜ਼ਾਂ ਵਿੱਚ ਘਮਾਸਾਨ ਯੁੱਧ ਹੋਇਆ, ਜਿਸ ਵਿੱਚ ਸਿੰਘਾਂ ਨੇ ਅੰਗਰੇਜ਼ਾਂ ਦੀ ਦਸ ਹਜ਼ਾਰ ਤੋਂ ਵਧੇਰੇ ਫੋਜ ਨੂੰ ਮੌਤ ਦੇ ਘਾਟ ਉਤਾਰਦਿਆਂ ਮੂੰਹ ਤੋੜਵਾਂ ਜਵਾਬ ਦਿੱਤਾ ਤੇ ਮੈਦਾਨੇ ਜੰਗ ਵਿਚੋੱ ਭਾਜੜਾਂ ਪੁਆ ਦਿੱਤੀਆਂ । ਇਹ ਬਿ੍ਰਟਿਸ਼ ਰਾਜ ਖਿਲਾਫ ਸਿੱਖ ਰਾਜ ਦੀ ਪਹਿਲੀ ਲਹੂ ਵੀਟਵੀ ਜੰਗ ਸੀ।
ਬੁੱਢਾ ਦਲ ਪਟਿਆਲੇ ਨਿਹੰਗ ਸਿੰਘਾਂ ਦੇ ਟੋਭੇ ਤੇ ਪਹੁੰਚ ਗਿਆ, ਅੰਗਰੇਜ਼ਾਂ ਦਾ ਇੱਕ ਝੋਲੀ ਚੁੱਕ ਕਰਮ ਸਿੰਘ ਜੋ ਕਿ ਸਿੱਖੀ ਕਿਰਦਾਰ ਤੋਂ ਡਿੱਗ ਚੁੱਕਿਆ ਸੀ ਅੰਗਰੇਜ਼ਾਂ ਨਾਲ ਰਲ ਗਿਆ । ਉਸ ਨੇ ਅੰਗਰੇਜ਼ਾਂ ਨਾਲ ਮਿਲ ਕੇ ਸਿੰਘਾਂ ਤੇ ਤੋਪਾਂ ਨਾਲ ਹਮਲਾ ਕਰਵਾ ਦਿੱਤਾ, ਜਿਸ ਵਿੱਚ 15 ਕੁ ਹਜ਼ਾਰ ਸਿੰਘ ਸ਼ਹੀਦ ਹੋ ਗਏ । ਜਿਨਾਂ ਦਾ ਅੰਗੀਠਾ ਸਹਿਬ ਗੁ: ਸ੍ਰੀ ਦੁੱਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਬੋਹੜ ਦੇ ਹੇਠਾਂ ਜੋਤ ਵਾਲੀ ਥਾਂ ਤੇ ਹੈ। ਅਖੀਰ ਸਿੰਘਾਂ ਨੇ ਲੜਦਿਆਂ-ਲੜਦਿਆਂ ਘੜਾਮ ਵੱਲ ਚਾਲੇ ਪਾ ਦਿੱਤੇ। ਘੜਾਮ ਪੁੱਜ ਕੇ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਤੋਪ ਦਾ ਗੋਲਾ ਲੱਗਣ ਕਾਰਨ ਸਖਤ ਜਖਮੀ ਹੋ ਗਏ ਅਤੇ ਦੁਸ਼ਮਣਾਂ ਦਾ ਟਾਕਰਾ ਕਰਦੇ ਰਾਜਪੁਰਾ ਹੁੰਦੇ ਹੋਏ ਨਗਰ ਸੋਹਾਣਾ ਵਿਖੇ ਪਹੁੰਚੇ ਅਤੇ ਹਜ਼ਾਰਾਂ ਸਿੰਘਾਂ ਸਮੇਤ 90 ਸਾਲ ਦੀ ਉਮਰ ਵਿੱਚ ਇਸ ਅਸਥਾਨ ਤੇ ਸ਼ਹੀਦੀ ਦਾ ਜਾਮ ਪੀ ਗਏ ।
ਇਸ ਸਥਾਨ ਦੀ ਇੰਨੀ ਮਹਿੰਮਾ ਹੈ ਕਿ ਵਿਸ਼ਵ ਪ੍ਰਸਿੱਧ ਕਿ੍ਰਕਟ ਦੇ ਖਿਡਾਰੀ ਹਰਭਜਨ ਸਿੰਘ, ਯੁਵਰਾਜ ਸਿੰਘ, ਸ਼ਿਖਰ ਧਵਨ ਅਤੇ ਹੋਰ ਪ੍ਰਸਿੱਧ ਖਿਡਾਰੀ ਬਾਬਾ ਜੀ ਦੀ ਕਿ੍ਰਪਾ ਪ੍ਰਾਪਤ ਕਰਨ ਲਈ ਆਉਂਦੇ ਰਹਿੰਦੇ ਹਨ। ਜਦੋਂ ਇਸ ਸਥਾਨ ਦੀ ਖੁਦਾਈ ਕੀਤੀ ਗਈ ਸੀ ਤਾਂ ਇੱਥੇ ਉਸ ਸਮੇਂ ਦਾ ਗੋਲਾ ਬਾਰੂਦ ਵੀ ਪ੍ਰਾਪਤ ਹੋਇਆ ਸੀ।


ਇਸ ਅਸਥਾਨ ਤੇ ਮਿਤੀ 3 ਦਸੰਬਰ ਨੂੰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ ਜੀ । ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦੋ ਦਿਨਾਂ (2 ਅਤੇ 3 ਦਸੰਬਰ) ਨੂੰ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਜੱਸ ਸੁਣਾ ਕੇ ਨਿਹਾਲ ਕਰਣਗੇ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਗੁਰਬਾਣੀ ਕੰਠ ਮੁਕਾਬਲੇ, ਦਸਤਾਰ ਮੁਕਾਬਲੇ, ਸਮੂਹ ਮਾਨਵਤਾ ਦੇ ਭਲੇ ਲਈ ਵਿਸ਼ਾਲ ਖੂਨਦਾਨ ਕੈਂਪ, ਅੱਖਾਂ ਦਾ ਮੁਫਤ ਚੈਕਅੱਪ ਅਤੇ ਆਪਰੇਸ਼ਨ ਕੈਂਪ ਵੀ ਲਗਾਏ ਜਾ ਰਹੇ ਹਨ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ ।

 

Chal rahe karaj

ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਸਿੰਘ ਸਾਹਿਬ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ(ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ) ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਚੱਲ ਰਹੇ ਕਾਰਜ
1) ਸਦੀਵੀ ਲੜੀ ਬਾਰੇ : ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਇਸ ਅਸਥਾਨ ਤੇ 29 ਨਵੰਬਰ 1993 ਤੋਂ ਸ੍ਰ੍ਰੀ ਅਖੰਡ ਪਾਠ ਸਾਹਿਬ ਜੀ ਦੀ ਨਿਰੰਤਰ ਲੜੀ ਜਾਰੀ ਹੈ ਜੀ, ਲੜੀ ਦੇ 101 ਸ੍ਰੀ ਅਖੰਡ ਪਾਠ ਸਾਹਿਬ ਜੀ ਸੰਪੂਰਨ ਹੋਣ ਤੇ ਬਾਬਾ ਜੀ ਦੇ ਬਚਨਾ ਅਨੁਸਾਰ ਦੇਸੀ ਘੀ ਦੀਆਂ ਜਲੇਬੀਆਂ ਦਾ ਅਤੁੱਟ ਜੱਗ ਕਰਾਇਆ ਜਾਂਦਾ ਹੈ ਜੀ ।
2) ਜਪੁ ਤਪ ਸਮਾਗਮ : ਇਸ ਅਸਥਾਨ ਤੇ ਹਰ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਜਪੁ ਤਪ ਸਮਾਗਮ ਕਰਵਾਏ ਜਾਂਦੇ ਹਨ। ਜਿਸ ਵਿੱਚ 5 ਪਾਠ ਸ੍ਰੀ ਜਪੁਜੀ ਸਾਹਿਬ ਜੀ, 2 ਪਾਠ ਸ੍ਰੀ ਚੌਪਈ ਸਾਹਿਬ ਜੀ, 1 ਪਾਠ ਸ੍ਰੀ ਸੁਖਮਨੀ ਸਾਹਿਬ ਜੀ ਅਤੇ 1ਪਾਠ ਸ੍ਰੀ ਅਨੰਦ ਸਾਹਿਬ ਜੀ ਸੰਗਤੀ ਰੂਪ ਵਿੱਚ ਕੀਤੇ ਜਾਂਦੇ ਹਨ ਜੀ।
3) ਕਾਰ ਸੇਵਾ ਕੁੰਭ ਬਾਰੇ : ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੀ ਅਪਾਰ ਕਿ੍ਰਪਾ ਸਦਕਾ ਸੱਚ ਖੰਡ ਵਾਸੀ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਦਿੱਲੀ ਵਾਲੇ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁ: ਸਾਹਿਬ ਦੇ 140 ਫੁੱਟ ਲੰਬਾਈ, 110 ਫੁੱਟ ਚੌੜਾਈ, 127 ਫੁੱਟ ਊਚਾਈ ਵਾਲੇ ਆਲੀਸ਼ਾਨ ਦਰਬਾਰ ਸਾਹਿਬ ਜੀ ਦੀ ਸੇਵਾ ਗੁ: ਪ੍ਰਬੰਧਕ ਕਮੇਟੀ ਵੱਲੋਂ ਮੁਕੰਮਲ ਕਰਵਾਈ ਜਾ ਚੁੱਕੀ ਹੈ ਜੀ। ਗੁ: ਸਾਹਿਬ ਜੀ ਦੇ ਗੁੰਬਦਾਂ ਦੇ ਉੱਪਰ ਸੋਨੇ ਦੇ ਕਲਸ਼ ਚੜਾਉਣ ਦੀ ਸੇਵਾ ਕਰਵਾਈ ਗਈ ਹੈ। ਇਸ ਸਮੇਂ ਗੁਰਦੁਆਰਾ ਸਾਹਿਬ ਜੀ ਦੇ ਪੂਰੇ ਗੁੰਬਦ ਦੇ ਉੱਪਰ ਸੋਨਾ ਚੜਾਉਣ ਦੀ ਸੇਵਾ, ਦੋਵੇਂ ਆਲੀਸ਼ਾਨ ਦਰਸ਼ਨੀ ਡਿਊਢੀਆਂ ਅਤੇ ਅਤਿ ਆਧੂਨਿਕ ਬਹੁਮੰਜ਼ਿਲੀ ਕਾਰਪਾਰਕਿੰਗ ਦੀ ਸੇਵਾ ਚੱਲ ਰਹੀ ਹੈ ਜੀ ।
4) ਬਿਰਧ ਸਰੂਪਾਂ ਦੀ ਸੇਵਾ ਸੰਭਾਲ ਬਾਰੇ : ਇਸ ਅਸਥਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਧ ਸਰੂਪ, ਪੋਥੀਆਂ, ਗੁਟਕਾ ਸਾਹਿਬ ਜੀ ਦੀ ਸੇਵਾ ਸੰਭਾਲ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਵੇਂ ਸਰੂਪ ਆਪ ਜਾ ਕੇ ਪਹੁੰਚਾਉਣ ਦੀ ਨਿਸ਼ਕਾਮ ਸੇਵਾ ਨਿਰੰਤਰ ਕਈ ਸਾਲਾਂ ਤੋਂ ਜਾਰੀ ਹੈ ਜੀ ।
5) ਡੇਅਰੀ ਫਾਰਮ ਬਾਰੇ : ਇਸ ਅਸਥਾਨ ਤੇ ਧੰਨ-ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਡੇਅਰੀ ਫਾਰਮ ਹੈ ਜਿਸ ਵਿੱਚ 300 ਤੋਂ ਉੱਪਰ ਮੱਝਾਂ ਅਤੇ ਅਮਰੀਕਨ ਗਾਵਾਂ ਇਸ ਅਸਥਾਨ ਤੇ ਚਲਦੇ ਦੁੱਧ, ਚਾਹ, ਲੱਸੀ, ਖੀਰ ਦੇ ਅਤੁੱਟ ਲੰਗਰ ਵਿੱਚ ਆਪਣਾ ਯੋਗਦਾਨ ਪਾ ਰਹੀਆਂ ਹਨ ।
6) ਇੱਕ ਸਾਧ ਬਚਨ ਅਟਲਾਧਾ : ਬਾਬਾ ਜੀ ਨੇ 10 ਜੂਨ 2003 ਦਸਵੀਂ ਦੇ ਦਿਹਾੜੇ ਸ਼ਾਮ 7:30 ਵਜੇ ਅਨੁਭਵੀ ਬਚਨ ਕੀਤੇ ਹਨ ਕਿ ਇਸ ਅਸਥਾਨ ਤੇ ਜੋ ਵੀ ਮਾਈ ਭਾਈ ਸ਼ਰਧਾ ਪੂਰਵਕ ਸੱਚੇ ਮਨ ਨਾਲ ਸ੍ਰੀ ਜਪੁਜੀ ਸਾਹਿਬ, ਜਾਪੁ ਸਾਹਿਬ ਜੀ, ਸੁਖਮਨੀ ਸਾਹਿਬ ਜੀ, ਚੌਪਈ ਸਾਹਿਬ ਜੀ ਦੇ ਵੱਧ ਤੋਂ ਵੱਧ ਇਕਾਗਰ ਚਿੱਤ ਹੋ ਕੇ ਪਾਠ ਕਰੇਗਾ ਅਤੇ ਸਿਮਰਨ ਕਰੇਗਾ, ਸਿੰਘ ਸ਼ਹੀਦ ਬਾਬਾ ਜੀ ਉਸਦੀ ਹਰ ਮਨੋਕਾਮਨਾਂ ਪੂਰੀ ਕਰਨਗੇ ।
7) ਡਾਇਗਨੋਸਟਿਕ ਸੈਂਟਰ : ਇਸ ਅਸਥਾਨ ਤੇ ਧੰਨ-ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਯਾਦ ਵਿੱਚ ਅਤਿ ਆਧੂਨਿਕ ਸਹੂਲਤਾਂ ਨਾਲ ਲੈਸ ਡਾਇਗਨੋਸਟਿਕ ਸੈਂਟਰ ਸਥਾਪਿਤ ਕੀਤਾ ਗਿਆ ਹੈ। ਜਿਸ ਵਿੱਚ ਸਿਟੀ ਸਕੈਨ, ਅਲਟਰਾਸਾਊਂਡ, ਐਕਸ-ਰੇ, ਡੈਂਟਲ ਵਿੰਗ, ਅੱਖਾਂ ਦੇ ਰੋਗਾਂ ਦੇ ਮਾਹਿਰ ਸੰਗਤਾਂ ਲਈ ਬਹੁਤ ਹੀ ਵਾਜਿਬ ਰੇਟਾਂ ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਇਸ ਤੋਂ ਇਲਾਵਾ ਐੱਮ.ਆਰ.ਆਈ. ਮਸ਼ੀਨ ਵੀ ਸੰਗਤਾਂ ਦੀ ਸੇਵਾ ਵਿੱਚ ਜਲਦ ਹੀ ਉਪਲਬਧ ਹੋ ਜਾਵੇਗੀ।
8) ਡਿਸਪੈਂਸਰੀ ਅਤੇ ਖੂਨ ਦਾਨ ਕੈਂਪ : ਇਸ ਅਸਥਾਨ ਤੇ ਧੰਨ-ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਯਾਦ ਵਿੱਚ ਡਿਸਪੈਂਸਰੀ ਅਤੇ ਕੰਪਿਊਟਰਾਈਜ਼ਡ ਲੈਬੇਰੋਟਰੀ ਚੱਲ ਰਹੀ ਹੈ। ਇਸ ਅਸਥਾਨ ਤੇ ਸ਼ਹੀਦ ਬਾਬਾ ਜੀ ਦੀ ਯਾਦ ਵਿੱਚ ਵਿਸ਼ਾਲ ਖੂਨਦਾਨ ਕੈਂਪ ਲਾਏ ਜਾਂਦੇ ਹਨ ।
9) ਕੁਸ਼ਤੀ ਦੰਗਲ : ਇਸ ਅਸਥਾਨ ਤੇ ਹਰ ਸਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਦਿਹਾੜੇ ਤੇ ਧੰਨ-ਧੰਨ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਯਾਦਗਾਰੀ ਕੁਸ਼ਤੀ ਦੰਗਲ ਕਰਵਾਏ ਜਾਂਦੇ ਹਨ । ਜਿਸ ਵਿੱਚ ਦੇਸ਼-ਵਿਦੇਸ਼ ਦੇ ਨਾਮੀ ਪਹਿਲਵਾਨ ਆਪਣੀ ਕੁਸ਼ਤੀ ਦੇ ਜੌਹਰ ਦਿਖਾਉਂਦੇ ਹਨ ।
10) ਗੁਪਤ ਦਾਨੀਆਂ ਦੀਆਂ ਸੇਵਾਵਾਂ : ਇਸ ਅਸਥਾਨ ਤੇ ਬਾਬਾ ਜੀ ਦੇ ਸਤਿਕਾਰ ਵਿੱਚ ਦਾਨੀ ਸੱਜਣਾਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ 3 ਆਲੀਸ਼ਾਲ ਏਅਰ ਕੰਡੀਸ਼ਨਡ ਬੱਸ, 3 ਮਾਰੂਤੀ ਈਕੋ, ਮਾਰੂਤੀ ਵਰਸਾ, ਮਹਿੰਦਰਾ ਜਾਇਲੋ, ਮਹਿੰਦਰਾ ਮਰਾਜੋ, ਕਵਾਲਿਸ, ਸਕਾਰਪੀਓ ਗੱਡੀਆਂ ਭੇਟ ਕੀਤੀ ਗਈਆਂ ਹਨ। ਇਸ ਤੋਂ ਇਲਾਵਾ ਟਾਟਾ 207, ਟਾਟਾ 709, ਮਹਿੰਦਰਾ ਪਿਕਅੱਪ, ਮਹਿੰਦਰਾ ਯੂਟੀਲਿਟੀ, ਮਹਿੰਦਰਾ ਬਲੈਰੋ, ਮਹਿੰਦਰ ਕੈਂਪਰ, ਮੈਕਸ ਪਿਕਅੱਪ, ਮਹਿੰਦਰਾ ਮਿੰਨੀ ਟਰੱਕ 3200, ਟਾਟਾ ਐੱਲ ਪੀ ਟਰੱਕ, ਅਸ਼ੋਕਾ ਲੇਲੈਂਡ ਟਰੱਕ, 2 ਟਰੈਕਟਰ ਮਹਿੰਦਰਾ ਅਰਜਨ, 3 ਟਰੈਕਟਰ ਸਵਰਾਜ 724, ਇੱਕ ਫੋਰਡ ਟਰੈਕਟਰ, ਕਈ ਮੋਟਰਸਾਇਕਲ, ਬੇਅੰਤ ਮਾਇਆ, ਸੋਨਾ ਆਦਿਕ ਗੁਪਤ ਅਤੇ ਪ੍ਰਤੱਖ ਰੂਪ ਵਿੱਚ ਕਾਰ ਸੇਵਾ ਲਈ ਇਸ ਅਸਥਾਨ ਤੇ ਭੇਂਟ ਕੀਤੇ ਗਏ ਹਨ ।
11) ਆਉਣ ਵਾਲੇ ਸਮੇਂ ਵਿੱਚ ਸ਼ੁਰੂ ਹੋਣ ਵਾਲੀਆਂ ਸੇਵਾਵਾਂ : ਗੁਰਮਤਿ ਵਿਦਿਆਲਿਆ, ਗੁਰਮਤਿ ਲਾਇਬੇ੍ਰਰੀ, ਪਵਿੱਤਰ ਸਰੋਵਰ ਦਾ ਨਵੀਨੀਕਰਨ, ਸਿੱਖ ਅਜਾਇਬ ਘਰ ਅਤੇ ਅਤਿਆਧੂਨਿਕ ਲੰਗਰ ਹਾਲ ਦੀਆਂ ਸੇਵਾਵਾਂ ਵਿਚਾਰ ਅਧੀਨ ਹਨ।
12) ਧੰਨ-ਧੰਨ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ 18 ਮੱਘਰ ਨੂੰ ਬੜੀ ਸ਼ਰਧਾ ਪੂਰਵਕ ਮਨਾਇਆ ਜਾਂਦਾ ਹੈ ਜੀ।

Have something to say? Post your comment
25 ਦਸੰਬਰ ਕ੍ਰਿਸਮਸ ਡੇਅ, ਇਸਾਈ ਧਰਮ ਦਾ ਮਹੱਤਵਪੂਰਨ ਤਿਉਹਾਰ

: 25 ਦਸੰਬਰ ਕ੍ਰਿਸਮਸ ਡੇਅ, ਇਸਾਈ ਧਰਮ ਦਾ ਮਹੱਤਵਪੂਰਨ ਤਿਉਹਾਰ

ਇਸਾਈ ਧਰਮ ਦੀ ਸ਼ੁਰੂਆਤ

: ਇਸਾਈ ਧਰਮ ਦੀ ਸ਼ੁਰੂਆਤ

ਚਾਰ ਸਾਹਿਬਜ਼ਾਦੇ: ਬਹਾਦਰੀ ਅਤੇ ਕੁਰਬਾਨੀ ਦੀ ਲਾਸਾਨੀ ਸ਼ਹਾਦਤ

: ਚਾਰ ਸਾਹਿਬਜ਼ਾਦੇ: ਬਹਾਦਰੀ ਅਤੇ ਕੁਰਬਾਨੀ ਦੀ ਲਾਸਾਨੀ ਸ਼ਹਾਦਤ

ਗੌਰਵਮਈ ਸ਼ਹਾਦਤਾਂ ਦੀ ਗਾਥਾ ‘‘ਚਮਕੌਰ ਦੀ ਜੰਗ’’

: ਗੌਰਵਮਈ ਸ਼ਹਾਦਤਾਂ ਦੀ ਗਾਥਾ ‘‘ਚਮਕੌਰ ਦੀ ਜੰਗ’’

ਮੁੱਖ ਮੰਤਰੀ ਨੇ ਸੁਰਗਵਾਸੀ ਰਤਨਲਾਲ ਕਟਾਰਿਆ ਦੇ 73ਵੇਂ ਜਨਮਦਿਨ ਦੇ ਮੌਕੇ 'ਤੇ ਮਾਤਾ ਮਨਸਾ ਦੇਵੀ ਗਾਂਸ਼ਾਲਾ, ਅੱਖਾਂ ਦੀ ਜਾਂਚ ਤੇ ਹੈਲਥ ਚੈਕਅੱਪ ਮੇਗਾ ਕੈਂਪ ਵਿਚ ਕੀਤੀ ਸ਼ਿਰਕਤ

: ਮੁੱਖ ਮੰਤਰੀ ਨੇ ਸੁਰਗਵਾਸੀ ਰਤਨਲਾਲ ਕਟਾਰਿਆ ਦੇ 73ਵੇਂ ਜਨਮਦਿਨ ਦੇ ਮੌਕੇ 'ਤੇ ਮਾਤਾ ਮਨਸਾ ਦੇਵੀ ਗਾਂਸ਼ਾਲਾ, ਅੱਖਾਂ ਦੀ ਜਾਂਚ ਤੇ ਹੈਲਥ ਚੈਕਅੱਪ ਮੇਗਾ ਕੈਂਪ ਵਿਚ ਕੀਤੀ ਸ਼ਿਰਕਤ

ਸ਼੍ਰੋਮਣੀ ਅਕਾਲੀ ਦਲ ਤੇ ਕਾਬਜ ਸੁਖਬੀਰ ਧੜਾ ਆਪਣੀਆਂ ਹਰਕਤਾਂ ਤੋਂ ਬਾਜ ਆਏ - ਐਸਜੀਪੀਸੀ ਮੈਂਬਰਾਂ ਦੀ ਸਖ਼ਤ ਤਾੜਨਾ

: ਸ਼੍ਰੋਮਣੀ ਅਕਾਲੀ ਦਲ ਤੇ ਕਾਬਜ ਸੁਖਬੀਰ ਧੜਾ ਆਪਣੀਆਂ ਹਰਕਤਾਂ ਤੋਂ ਬਾਜ ਆਏ - ਐਸਜੀਪੀਸੀ ਮੈਂਬਰਾਂ ਦੀ ਸਖ਼ਤ ਤਾੜਨਾ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

: ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਹਿੰਦੂ ਭਾਈਚਾਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ’ਚ ਘਰਾਂ ਵਿੱਚ ਦੀਵੇ ਜਗਾਉਣ - ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ।

: ਹਿੰਦੂ ਭਾਈਚਾਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ’ਚ ਘਰਾਂ ਵਿੱਚ ਦੀਵੇ ਜਗਾਉਣ - ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ।

ਮਾਤਾ ਗੁਜਰ ਕੌਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਪੰਥਕ ਜਾਹੋ-ਜਲਾਲ ਨਾਲ ਮਨਾਈ

: ਮਾਤਾ ਗੁਜਰ ਕੌਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਪੰਥਕ ਜਾਹੋ-ਜਲਾਲ ਨਾਲ ਮਨਾਈ

ਇਨ੍ਹਾਂ ਗੁਣਾਂ ਦੇ ਕਾਰਨ ਹੀ ਮਾਂ ਲਕਸ਼ਮੀ ਨੇ ਸ਼੍ਰੀਹਰੀ ਨੂੰ ਮੰਨ ਲਿਆ ਸੀ ਆਪਣਾ ਪਤੀ, ਕਾਰਨ ਬਹੁਤ ਦਿਲਚਸਪ

: ਇਨ੍ਹਾਂ ਗੁਣਾਂ ਦੇ ਕਾਰਨ ਹੀ ਮਾਂ ਲਕਸ਼ਮੀ ਨੇ ਸ਼੍ਰੀਹਰੀ ਨੂੰ ਮੰਨ ਲਿਆ ਸੀ ਆਪਣਾ ਪਤੀ, ਕਾਰਨ ਬਹੁਤ ਦਿਲਚਸਪ

X