Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਪੰਜਾਬ

ਸ਼੍ਰੋਮਣੀ ਅਕਾਲੀ ਦਲ ਤੇ ਕਾਬਜ ਸੁਖਬੀਰ ਧੜਾ ਆਪਣੀਆਂ ਹਰਕਤਾਂ ਤੋਂ ਬਾਜ ਆਏ - ਐਸਜੀਪੀਸੀ ਮੈਂਬਰਾਂ ਦੀ ਸਖ਼ਤ ਤਾੜਨਾ

Updated on Monday, December 16, 2024 20:29 PM IST

ਚੰਡੀਗੜ  - ਪਿਛਲੇ ਕੁਝ ਦਿਨਾਂ ਤੋ ਗਿਆਨੀ ਹਰਪ੍ਰੀਤ ਸਿੰਘ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਲਗਾਤਾਰ ਕੀਤੀ ਜਾ ਰਹੀ ਕਿਰਦਾਰਕੁਸ਼ੀ ਅਤਿ ਨਿੰਦਰਨਯੋਗ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਂਝੇ ਰੂਪ ਵਿਚ ਬਿਆਨ ਜਾਰੀ ਕਰਦਿਆਂ ਐਸਜੀਪੀਸੀ ਮੈਂਬਰ ਸੁਰਿੰਦਰ ਸਿੰਘ ਭੁਲੇਵਾਲ, ਭਾਈ ਮਨਜੀਤ ਸਿੰਘ, ਅਮਰੀਕ ਸਿੰਘ ਸ਼ਾਹਪੁੱਰ, ਮਿੱਠੂ ਸਿੰਘ ਕਾਹਨੇਕੇ, ਇੰਦਰਮੋਹਨ ਸਿੰਘ ਲਖਮੀਰਵਾਲਾ, ਮਲਕੀਤ ਸਿੰਘ ਚੰਗਾਲ, ਸਤਵਿੰਦਰ ਸਿੰਘ ਟੌਹੜਾ ਸਾਰੇ ਐਸਜੀਪੀਸੀ ਮੈਂਬਰਾਂ ਨੇ ਸਾਂਝੇ ਤੌਰ ਤੇ ਕਿਹਾ ਕਿ , ਸਿੱਖ ਧਰਮ ਦੇ ਵਿੱਚ, ਪੰਥਕ ਸਫਾਂ ਦੇ ਵਿੱਚ ਇਹ ਪਹਿਲੀ ਉਦਾਹਰਣ ਮਿਲ ਰਹੀ ਹੈ, ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਾਹਿਬ ਦੀ ਕਿਰਦਾਰਕੁਸ਼ੀ, ਸ਼੍ਰੋਮਣੀ ਅਕਾਲੀ ਦਲ ਦੇ ਆਈ ਟੀ ਵਿੰਗ ਅਤੇ ਉਸ ਧੜੇ ਨਾਲ ਸਬੰਧਿਤ ਲੋਕਾਂ ਵਲੋ ਕੀਤੀ ਜਾ ਰਹੀ ਹੈ। ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਇੱਕ ਪੁਰਾਣੇ ਰਿਸ਼ਤੇ ਵਿਚਲੇ ਝਗੜੇ ਨੂੰ ਕੱਢ ਕੇ ਇਸ ਕਿਰਦਾਰਕੁਸ਼ੀ ਲਈ ਵਰਤਿਆ ਜਾ ਰਿਹਾ ਹੈ।


ਜਿਹੜਾ ਕਿ 9 ਸਾਲ ਪਹਿਲਾਂ ਕੋਰਟ ਵਿੱਚ ਕੇਸ ਚੱਲ ਕੇ ਖਤਮ ਹੋਇਆ ਪਰ ਕੇਸ ਦੌਰਾਨ ਕਿਤੇ ਵੀ ਉਸ ਸਖਸ ਵੱਲੋ ਆਪਣੀ ਪਤਨੀ ਤੇ ਕਰੈਕਟਰ ਬਾਰੇ ਕੋਈ ਇਲਜ਼ਾਮ ਨਹੀਂ ਲਾਇਆ ਕੇਸ ਖਤਮ ਹੋਏ ਨੂੰ ਵੀ 9 ਸਾਲ ਹੋ ਚੁੱਕੇ ਹਨ ਇਹਨਾਂ 9 ਸਾਲਾਂ ਵਿੱਚ ਵੀ ਕਿਤੇ ਕੋਈ ਇਲਜ਼ਾਮ ਨਹੀਂ ਲਾਏ। ਮਤਲਬ 18 ਸਾਲਾਂ ਵਿੱਚ ਕਿਤੇ ਕੋਈ ਅਜਿਹਾ ਇਲਜ਼ਾਮ ਨਹੀਂ ਲਾਇਆ ਤਾਂ ਹੁੱਣ ਇਕਦਮ ਕੀ ਵਾਪਰ ਗਿਆ ਜਿਸ ਕਰਕੇ ਥਾਂ ਥਾਂ ਇੰਟਰਵਿਓ ਦੇ ਰਿਹਾ ਹੈ। ਇਹ 2 ਦਸੰਬਰ ਤੋਂ ਬਾਅਦ ਸ਼ੁਰੂ ਹੋਇਆ ਹੈ। ਸੰਗਤ ਸਭ ਸਚਾਈ ਜਾਣਦੀ ਇਹ ਕਿਉਂ ਹੋ ਰਿਹਾ ਹੈ। 

ਸੁਖਬੀਰ ਵਲੋ ਆਪਣੇ ਭਾੜੇ ਦੀ ਬੰਦਿਆਂ ਤੋਂ ਸਿੰਘ ਸਾਹਿਬ ਦੀ ਕਰਵਾਈ ਜਾ ਰਹੀ ਕਿਰਦਾਰਕੁਸ਼ੀ ਨੂੰ ਸੰਗਤ ਬਰਦਾਸ਼ਤ ਨਹੀਂ ਕਰੇਗੀ

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੇ ਕਾਬਜ ਕਾਬਜ ਧੜੇ ਵਲੋ ਸਿੰਘ ਸਾਹਿਬ ਦਾ ਜਾਅਲੀ ਫੇਸਬੁੱਕ ਖਾਤਾ ਬਣਾ ਕੇ ਉਸ ਨੂੰ ਆਪਣੇ ਮਕਸਦ ਲਈ ਉਛਾਲਿਆ ਜਾ ਰਿਹਾ ਹੈ, ਜਿਸ ਵਿੱਚ ਸਿੰਘ ਸਾਹਿਬ ਦੀ ਫੋਟੋ ਨੂੰ ਕਿਸੇ ਨਾ ਕਿਸੇ ਜੋੜ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੇ ਸਬੂਤ ਇਸ ਬਿਆਨ ਦੇ ਆਖਿਰ ਵਿੱਚ ਲਏ ਗਏ ਸਕਰੀਨ ਸ਼ੋਟ ਤੋ ਸਪੱਸ਼ਟ ਹੋ ਜਾਣਗੇ, ਜਿਨ੍ਹਾਂ ਖਿਲਾਫ ਜਲਦੀ ਹੀ ਕਾਨੂੰਨੀ ਰਸਤਾ ਅਖਤਿਆਰ ਕੀਤਾ ਜਾਏਗਾ। ਜਿਹਨਾ ਲੋਕਾਂ ਵਲੋ ਸਿੰਘ ਸਾਹਿਬਾਨ ਨੂੰ ਬਦਨਾਮ ਕੀਤਾ ਜਾ ਰਿਹਾ ਹੈ।

ਸਾਂਝੇ ਬਿਆਨ ਵਿੱਚ ਐਸਜੀਪੀਸੀ ਮੈਂਬਰਾਂ ਨੇ ਕਿਹਾ ਕਿ ਇਸ ਤੋਂ ਵੱਡਾ ਨਿੰਦਣਯੋਗ ਵਰਤਾਰਾ ਸਿੱਖ ਇਤਿਹਾਸ ਵਿੱਚ ਕਦੇ ਨਹੀਂ ਮਿਲਦਾ। ਸੁਖਬੀਰ ਬਾਦਲ ਧੜਾ ਬਦਲੇ ਦੀ ਭਾਵਨਾ ਤੇ ਉਤਰ ਚੁੱਕਾ ਹੈ ਜਿਸ ਨੂੰ ਕੌਮ ਹਰਗਿੱਜ ਬਰਦਾਸ਼ਤ ਨਹੀਂ ਕਰੇਗੀ। ਇਹਨਾ ਸਾਜਿਸ਼ੀ ਲੋਕਾਂ ਨੂੰ ਧਰਮ ਦਾ ਨਾ ਤਾਂ ਸਤਿਕਾਰ ਹੈ ਅਤੇ ਨਾ ਹੀ ਗੁਰੂ ਮਹਾਰਾਜ ਦਾ ਕੋਈ ਭੈਅ ਹੈ, ਅਤੇ ਇਹ ਲੋਕ ਸ੍ਰੀ ਅਕਾਲ ਤਖ਼ਤ ਤੋਂ ਆਕੀ ਹੋ ਚੁੱਕੇ ਹਨ, ਜਿਸ ਤਰਾਂ ਸ਼੍ਰੋਮਣੀ ਅਕਾਲੀ ਦਲ ਤੇ ਕਾਬਜ ਧੜਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ਸੀਲ ਤੋਂ ਆਏ ਹੁਕਮਨਾਮੇ ਨੂੰ ਪੂਰਾ ਕਰਨ ਤੋਂ ਭਗੌੜਾ ਹੁੰਦਾ ਪ੍ਰਤੀਤ ਹੋ ਰਿਹਾ ਹੈ।

ਐਸਜੀਪੀਸੀ ਮੈਬਰਾਂ ਨੇ ਸੁਖਬੀਰ ਬਾਦਲ ਨੂੰ ਤਾੜਨਾ ਕਰਦੇ ਕਿਹਾ ਕਿ, ਰੱਬ ਤੋ ਡਰੋ ਤੇ ਆਪਣੇ ਲੋਕਾਂ ਨੂੰ ਨਕੇਲ ਪਾਈ ਜਾਵੇ। ਇਸ ਤਰਾਂ ਦੇ ਵਤੀਰੇ ਨਾਲ ਕੌਮ, ਪੰਥ ਅਤੇ ਸੰਸਥਾਵਾਂ ਨੂੰ ਡੂੰਘੀ ਢਾਅ ਲੱਗੀ ਹੈ। ਜੇਕਰ ਇਸ ਤਰਾਂ ਦਾ ਵਤੀਰਾ ਜਾਰੀ ਰਿਹਾ ਤਾਂ ਆਉਣ ਵਾਲੇ ਦਿਨਾਂ ਅੰਦਰ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਤੇ ਵੱਡਾ ਪੰਥਕ ਇਕੱਠ ਕਰਕੇ ਜਵਾਬ ਦਿੱਤਾ ਜਾਵੇਗਾ।

Have something to say? Post your comment
ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

: ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

ਅਕਸ਼ੈ ਸ਼ਰਮਾ ਨੂੰ ਆਸ਼ੀਰਵਾਦ ਦੇਣ ਪਹੁੰਚੇ ਸੰਤ ਮਲਕੀਅਤ ਨਾਥ ਜੀ

: ਅਕਸ਼ੈ ਸ਼ਰਮਾ ਨੂੰ ਆਸ਼ੀਰਵਾਦ ਦੇਣ ਪਹੁੰਚੇ ਸੰਤ ਮਲਕੀਅਤ ਨਾਥ ਜੀ

ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ

: ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ

ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

: ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ

ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

: ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ

21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ

: 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ

ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ 

: ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ 

ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

: ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਜਨਮਾਸ਼ਟਮੀ ਮੌਕੇ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਲੈਣ ਪਹੁੰਚੇ ਅਕਸ਼ੈ ਸ਼ਰਮਾ

: ਜਨਮਾਸ਼ਟਮੀ ਮੌਕੇ ਸ੍ਰੀ ਕ੍ਰਿਸ਼ਨ ਦਾ ਆਸ਼ੀਰਵਾਦ ਲੈਣ ਪਹੁੰਚੇ ਅਕਸ਼ੈ ਸ਼ਰਮਾ

ਅਕਸ਼ੈ ਸ਼ਰਮਾ ਦੇ ਘਰ ਮਿਲਣ ਪਹੁੰਚੇ ਵਿਜੈ ਸਾਂਪਲਾ, ਚਾਹ ਦੀਆਂ ਚੁਸਕੀਆਂ ਨਾਲ ਪੰਜਾਬ ਦੇ ਮੁੱਦਿਆਂ 'ਤੇ ਹੋਈ ਚਰਚਾ

: ਅਕਸ਼ੈ ਸ਼ਰਮਾ ਦੇ ਘਰ ਮਿਲਣ ਪਹੁੰਚੇ ਵਿਜੈ ਸਾਂਪਲਾ, ਚਾਹ ਦੀਆਂ ਚੁਸਕੀਆਂ ਨਾਲ ਪੰਜਾਬ ਦੇ ਮੁੱਦਿਆਂ 'ਤੇ ਹੋਈ ਚਰਚਾ

X