Sunday, 25 May 2025
BREAKING
ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਮਨੋਰੰਜਨ /ਕਾਰੋਬਾਰ

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

Updated on Thursday, December 19, 2024 15:55 PM IST

 

ਚੰਡੀਗੜ੍ਹ। ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ ਪ੍ਰਤੀ ਆਪਣੇ ਸਨੇਹ ਨੂੰ ਜ਼ਾਹਰ ਕਰਦਿਆਂ ਆਪਣੀ ਨਵੀਂ ਪੁਸਤਕ ‘ਕਿੱਥੇ ਖੋ ਗੋਏ ਚੱਜ ਦੇ ਬੰਦੇ’ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਤੇ ਖਿਡਾਰੀ ਗੁਰਜੰਟ ਸਿੰਘ ਕੋਲੋਂ ਰਿਲੀਜ਼ ਕਰਵਾਈ। ਸ਼ਮਸ਼ੇਰ ਸੰਧੂ ਜਿਨ੍ਹਾਂ ਗੀਤ, ਕਹਾਣੀਆਂ, ਵਾਰਤਕ ਅਤੇ ਖਿਡਾਰੀਆਂ ਬਾਰੇ ਲਿਖਣ ਵਿੱਚ ਨਾਮਣਾ ਖੱਟਿਆ ਹੈ, ਇਹ ਉਨ੍ਹਾਂ ਦਾ ਪਹਿਲਾ ਕਾਵਿ ਸ੍ਰੰਗਹਿ ਹੈ। ਇਹ ਉਨ੍ਹਾਂ ਦੀ ਕੁੱਲ ਨੌਵੀਂ ਪੁਸਤਕ ਹੈ।

ਹਰਮਨਪ੍ਰੀਤ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਕਾਵਿ ਸੰਗ੍ਰਹਿ ‘ਕਿੱਥੇ ਖੋ ਗਏ ਚੱਜ ਦੇ ਬੰਦੇ’ ਨੂੰ ਕੀਤਾ ਲੋਕ ਅਰਪਣ

ਹਾਕੀ ਕੈਂਪਾਂ ਵਿੱਚ ਸ਼ਮਸ਼ੇਰ ਸੰਧੂ ਦੇ ਵੱਜਦੇ ਗੀਤਾਂ ਨੂੰ ਸੁਣ ਕੇ ਚੜ੍ਹਦਾ ਹੈ ਜੋਸ਼: ਹਰਮਨਪ੍ਰੀਤ ਸਿੰਘ

ਪਾਠਕਾਂ ਦੀ ਮੰਗ ਉਤੇ ਪਹਿਲੀ ਵਾਰ ਲਿਖੀ ਹੈ ਕਵਿਤਾਵਾਂ ਦੀ ਪੁਸਤਕ: ਸ਼ਮਸ਼ੇਰ ਸੰਧੂ

ਸ਼ਮਸ਼ੇਰ ਸੰਧੂ ਨੇ ਕਬੱਡੀ ਖਿਡਾਰੀਆਂ ਤੇ ਪਹਿਲਵਾਨਾਂ ਬਾਰੇ ਲਿਖ ਕੇ ਵੀ ਆਪਣੀ ਚੰਗੀ ਪਛਾਣ ਬਣਾਈ ਹੈ ਅਤੇ ਨਵੀਂ ਪੁਸਤਕ ਨੂੰ ਚੰਡੀਗੜ੍ਹ ਵਿਖੇ ਹਾਕੀ ਸਟੇਡੀਅਮ ਵਿੱਚ ਭਾਰਤੀ ਟੀਮ ਦੇ ਮੌਜੂਦਾ ਕਪਤਾਨ ਹਰਮਨਪ੍ਰੀਤ ਸਿੰਘ ਤੇ ਫਾਰਵਰਡ ਗੁਰਜੰਟ ਸਿੰਘ ਕੋਲੋਂ ਖੇਡ ਲੇਖਕ ਨਵਦੀਪ ਸਿੰਘ ਗਿੱਲ ਦੀ ਹਾਜ਼ਰੀ ਵਿੱਚ ਰਿਲੀਜ਼ ਕਰਵਾਇਆ। ਦੋਵੇਂ ਖਿਡਾਰੀਆਂ ਨੇ ਭਾਰਤ ਲਈ ਪੈਰਿਸ ਤੇ ਟੋਕੀਓ ਵਿਖੇ ਓਲੰਪਿਕ ਖੇਡਾਂ ਵਿੱਚ ਲਗਾਤਾਰ ਦੋ ਕਾਂਸੀ ਦੇ ਤਮਗ਼ੇ ਜਿੱਤੇ ਹਨ।

ਹਰਮਨਪ੍ਰੀਤ ਸਿੰਘ ਨੇ ਸ਼ਮਸ਼ੇਰ ਸੰਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਅੱਜ ਨਾਮੀਂ ਗੀਤਕਾਰ ਦੀ ਕਿਤਾਬ ਨੂੰ ਰਿਲੀਜ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਹਾਕੀ ਕੈਂਪਾਂ ਦੌਰਾਨ ਸਮੂਹ ਖਿਡਾਰੀ ਸ਼ਮਸ਼ੇਰ ਸੰਧੂ ਵੱਲੋਂ ਲਿਖੇ ਗੀਤਾਂ ਨੂੰ ਸੁਣ ਕੇ ਵਾਰਮ-ਅੱਪ ਹੁੰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਮਸ਼ੇਰ ਸੰਧੂ ਦੇ ਲਿਖੇ ਗੀਤ ਜੋ ਸੁਰਜੀਤ ਬਿੰਦਰਖੀਆ, ਸਤਵਿੰਦਰ ਬਿੱਟੀ, ਸੁਰਜੀਤ ਖਾਨ ਆਦਿ ਵੱਡੇ ਗਾਇਕਾਂ ਨੇ ਗਾਏ ਹਨ, ਸਾਨੂੰ ਜੋਸ਼ ਚੜ੍ਹਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਸ਼ਮਸ਼ੇਰ ਸੰਧੂ ਦੀਆਂ ਕਵਿਤਾਵਾਂ ਵੀ ਪੜ੍ਹਨਗੇ।

ਸ਼ਮਸ਼ੇਰ ਸੰਧੂ ਨੇ ਕਿਹਾ ਕਿ ਮਿੱਤਰ ਮੰਡਲੀ ਅਤੇ ਪਾਠਕਾਂ ਦੀ ਮੰਗ ਉਤੇ ਉਨ੍ਹਾਂ ਪਹਿਲੀ ਵਾਰ ਕਵਿਤਾਵਾਂ ਦੀ ਕਿਤਾਬ ਲਿਖੀ ਹੈ। ਇਸ ਪਲੇਠੇ ਕਾਵਿ ਸ੍ਰੰਗਹਿ ਨੂੰ ਚੇਤਨਾ ਪ੍ਰਕਾਸ਼ਨ ਨੇ ਛਾਪਿਆ ਹੈ ਜਿਸ ਦਾ ਮੁੱਖਬੰਦ ਮਹਾਨ ਸ਼ਾਇਰ ਸਰਜੀਤ ਪਾਤਰ ਨੇ ‘ਸ਼ਮਸ਼ੇਰ ਸੰਧੂ ਦੀ ਚੌਥੀ ਕੂਟ’ ਸਿਰਲੇਖ ਹੇਠ ਲਿਖਿਆ ਹੈ। ਸੁਰਜੀਤ ਪਾਤਰ ਦੀ ਇਹ ਆਖਰੀ ਰਚਨਾ ਹੈ ਜਿਸ ਵਿੱਚ ਉਨ੍ਹਾਂ ਸ਼ਮਸ਼ੇਰ ਸੰਧੂ ਦਾ ਗੀਤਾਂ, ਕਹਾਣੀਆਂ ਤੇ ਵਾਰਤਕ ਤੋਂ ਬਾਅਦ ਕਵਿਤਾ ਦੇ ਖੇਤਰ ਵਿੱਚ ਦਾਖਲੇ ਲਈ ਸਵਾਗਤ ਕਰਦਿਆਂ ਯੂਨੀਵਰਸਿਟੀ ਦਿਨਾਂ ਦੀਆਂ ਯਾਦਾਂ ਤਾਜ਼ਾ ਕੀਤੀਆਂ ਹਨ। ਪੁਸਤਕ ਦੇ ਸਰਵਰਕ ਉਪਰ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਲਿਖਿਆ ਹੈ ਜਿਨ੍ਹਾਂ ਕਵੀ ਦੀ ਵਿਦਿਆਰਥੀ ਜੀਵਨ ਤੋਂ ਸਾਹਿਤਕ ਰੁੱਚੀਆਂ ਤੋਂ ਲੈ ਕੇ ਹੁਣ ਤੱਕ ਸ਼ਾਨਾਮੱਤੇ ਸਫਰ ਬਾਰੇ ਸੰਖੇਪ ਝਾਤ ਪਾਈ ਹੈ।

Have something to say? Post your comment
ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

: ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

: ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ

ਰੋਟਰੀ ਕਲੱਬ ਵੱਲੋਂ ਸਮਾਜਿਕ ਕੰਮਾਂ ਵਿਚ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਯੂਥ ਲੀਡਰਸ਼ਿਪ ਐਵਾਰਡ ਦਿਤੇ ਗਏ

: ਰੋਟਰੀ ਕਲੱਬ ਵੱਲੋਂ ਸਮਾਜਿਕ ਕੰਮਾਂ ਵਿਚ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਯੂਥ ਲੀਡਰਸ਼ਿਪ ਐਵਾਰਡ ਦਿਤੇ ਗਏ

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸੰਜੇ ਦੱਤ ਪਹੁੰਚੇ ਗੁਰੂ ਨਗਰੀ ਅੰਮ੍ਰਿਤਸਰ

: ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸੰਜੇ ਦੱਤ ਪਹੁੰਚੇ ਗੁਰੂ ਨਗਰੀ ਅੰਮ੍ਰਿਤਸਰ

ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੇ ਰੈਪਰ ਅਤੇ ਗਾਇਕ ਬਾਦਸ਼ਾਹ ਦਾ ਕੀਤਾ 15,000 ਰੁਪਏ ਦਾ ਚਲਾਨ

: ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੇ ਰੈਪਰ ਅਤੇ ਗਾਇਕ ਬਾਦਸ਼ਾਹ ਦਾ ਕੀਤਾ 15,000 ਰੁਪਏ ਦਾ ਚਲਾਨ

ਸੈਂਸਰ ਦੇਰੀ ਕਾਰਨ ਭਾਰਤ ਵਿੱਚ ਅਜੇ ਨਹੀਂ ਰਿਲੀਜ਼ ਹੋਵੇਗੀ ਪੰਜਾਬੀ ਫਿਲਮ

: ਸੈਂਸਰ ਦੇਰੀ ਕਾਰਨ ਭਾਰਤ ਵਿੱਚ ਅਜੇ ਨਹੀਂ ਰਿਲੀਜ਼ ਹੋਵੇਗੀ ਪੰਜਾਬੀ ਫਿਲਮ "ਕਰਮੀ ਆਪੋ ਆਪਣੀ"

ਚੰਡੀਗੜ੍ਹ ਨਗਰ ਨਿਗਮ ਨੇ 7 ਦਸੰਬਰ ਨੂੰ ਹੋਏ ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋਅ ਦੇ ਪ੍ਰਬੰਧਕਾਂ 'ਤੇ ਕਰੋੜਾਂ ਦਾ ਲਗਾਇਆ ਜੁਰਮਾਨਾ

: ਚੰਡੀਗੜ੍ਹ ਨਗਰ ਨਿਗਮ ਨੇ 7 ਦਸੰਬਰ ਨੂੰ ਹੋਏ ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋਅ ਦੇ ਪ੍ਰਬੰਧਕਾਂ 'ਤੇ ਕਰੋੜਾਂ ਦਾ ਲਗਾਇਆ ਜੁਰਮਾਨਾ

ਭਾਰਤ ਦੀ ਸਭ ਤੋਂ ਵੱਡੀਆਂ ਕੰਪਨੀਆਂ ਦੀ ਸੂਚੀ “ਫਾਰਚਿਊਨ 500 ਇੰਡੀਆ” ਵਿੱਚ ਟ੍ਰਾਈਡੈਂਟ ਦਾ ਦਬਦਬਾ ਕਾਇਮ

: ਭਾਰਤ ਦੀ ਸਭ ਤੋਂ ਵੱਡੀਆਂ ਕੰਪਨੀਆਂ ਦੀ ਸੂਚੀ “ਫਾਰਚਿਊਨ 500 ਇੰਡੀਆ” ਵਿੱਚ ਟ੍ਰਾਈਡੈਂਟ ਦਾ ਦਬਦਬਾ ਕਾਇਮ

ਮੋਟੋਰੋਲਾ ਨੇ ਮੋਟੋ ਜੀ35 5ਜੀ ਲਾਂਚ ਕੀਤਾ

: ਮੋਟੋਰੋਲਾ ਨੇ ਮੋਟੋ ਜੀ35 5ਜੀ ਲਾਂਚ ਕੀਤਾ

ਦੋ ਹਜ਼ਾਰ ਦੇ ਨੋਟਾਂ ਬਾਰੇ ਆਰਬੀਆਈ ਦਾ ਵੱਡਾ ਖੁਲਾਸਾ, ਹੁਣ ਵੀ ਬਜ਼ਾਰਾਂ 'ਚ ਚੱਲ ਰਹੇ ਨੇ ਬੈਨ ਕੀਤੇ ਨੋਟ

: ਦੋ ਹਜ਼ਾਰ ਦੇ ਨੋਟਾਂ ਬਾਰੇ ਆਰਬੀਆਈ ਦਾ ਵੱਡਾ ਖੁਲਾਸਾ, ਹੁਣ ਵੀ ਬਜ਼ਾਰਾਂ 'ਚ ਚੱਲ ਰਹੇ ਨੇ ਬੈਨ ਕੀਤੇ ਨੋਟ

X