Sunday, 27 July 2025
BREAKING
ਆਉਣ ਵਾਲਾ ਸਮਾਂ ਟੈਕਨੀਕਲ ਟੈਕਸਟਾਈਲ ਦਾ, ਉੱਦਮੀ ਅਪਣਾਉਣ ਆਧੁਨਿਕ ਤਕਨਾਲੋਜੀ : ਅਜੈ ਗੁਪਤਾ ਚੰਡੀਗੜ੍ਹ ’ਚ ਸਾਈਬਰ ਸੁਰੱਖਿਆ ਅਤੇ ਏਆਈ ਨਵੀਨਤਾ ਕੇਂਦਰ ਵਜੋਂ ਉਭਰਨ ਦੀਆਂ ਅਥਾਹ ਸੰਭਾਵਨਾਵਾਂ ਮਹਿਲਾ ਉੱਦਮੀਆਂ ਅਤੇ ਕੰਮਕਾਜੀ ਔਰਤਾਂ ਦੀ ਸਿਹਤ 'ਤੇ ਕੀਤਾ ਮੰਥਨ ਕੰਮ ਵਾਲੀ ਥਾਂ 'ਤੇ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

ਧਰਮ ਕਰਮ

ਗੌਰਵਮਈ ਸ਼ਹਾਦਤਾਂ ਦੀ ਗਾਥਾ ‘‘ਚਮਕੌਰ ਦੀ ਜੰਗ’’

Updated on Sunday, December 22, 2024 16:06 PM IST

ਦੁਨੀਆ ਦੇ ਇਤਿਹਾਸਾਂ ਵਿਚ ਜਿੰਨੇ ਵੀ ਯੁੱਧ ਲੜੇ ਗਏ ਉਹ ਸਭ ਜ਼ਰ, ਜ਼ੋਰੂ ਜਾਂ ਜ਼ਮੀਨ ਖ਼ਾਤਰ ਜਾਂ ਆਪਣੇ ਨਿੱਜੀ ਫ਼ਾਇਦੇ ਖ਼ਾਤਰ ਹੀ ਲੜੇ ਗਏ ਪ੍ਰੰਤੂ ਸਿੱਖ ਇਤਿਹਾਸ ਹੀ ਇਕ ਅਜਿਹਾ ਸ਼ਹੀਦਾਂ ਦੇ ਖ਼ੂਨ ਨਾਲ ਰੰਗਿਆ ਹੋਇਆ ਇਤਿਹਾਸ ਹੈ। ਜਿੱਥੇ ਸਾਰੇ ਹੀ ਯੁੱਧ ਅਤੇ ਸ਼ਹਾਦਤਾਂ ਸਮੁੱਚੀ ਮਨੁੱਖਤਾ ਦੇ ਭਲੇ ਲਈ, ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ ਅਤੇ ਗ਼ਰੀਬ ਮਜ਼ਲੁਮਾਂ ਉੱਤੇ ਹੁੰਦੇ ਜ਼ੁਲਮਾਂ ਵਿਰੁੱਧ ਲੜੇ ਗਏ ਪ੍ਰੰਤੂ ਵਿਸ਼ੇਸ਼ਕਰ ਦਸੰਬਰ ਮਹੀਨੇ ਵਿਚ ਹੋਈਆਂ ਮਾਸੂਮ ਅਤੇ ਗੌਰਵਮਈ ਸ਼ਹਾਦਤਾਂ ਦੀ ਗਾਥਾ ਇੰਨੀ ਵੈਰਾਗਮਈ ਹੈ ਕਿ ਦੁਨੀਆ ਦਾ ਹਰ ਜਾਗਦੀ ਜਮੀਰ ਵਾਲਾ ਇਨਸਾਨ ਇਹ ਗਾਥਾ ਸੁਣ ਕੇ ਅੱਜ ਸ਼ਰਧਾ ਨਾਲ ਸੀਸ ਝੁਕਾਉਂਦਾ ਹੈ। ਦਸੰਬਰ ਮਹੀਨੇ ਦੀਆਂ ਇਨ੍ਹਾਂ ਸ਼ਹਾਦਤਾਂ ਦੀ ਗੌਰਵਮਈ ਗਾਥਾ ਜੋ 19-20 ਦਸੰਬਰ 1704 ਤੋਂ ਸ਼ੁਰੂ ਹੁੰਦੀ ਹੈ ਦਾ ਜ਼ਿਕਰ ਬਹੁਤ ਹੀ ਦੁਖਦਾਈ ਹੈ।


ਇਤਿਹਾਸਕਾਰ ਲਿਖਦੇ ਹਨ ਕਿ 15 ਮਈ ਤੋਂ ਲੈ ਕੇ 18 ਦਸੰਬਰ 1704 ਈ. ਤਕ 10 ਲੱਖ ਮੁਗ਼ਲ ਫ਼ੌਜਾਂ ਦਾ ਘੇਰਾ ਅਨੰਦਗੜ੍ਹ ਕਿਲ੍ਹੇ ਨੂੰ ਪਿਆ ਰਿਹਾ। ਅੰਦਰ ਬੈਠੇ ਸੂਰਮੇ ਸਿੰਘ ਭੁੱਖ ਭਾਣੇ ਜਾਨਾਂ ਤੋੜ ਕੇ ਲੜੇ ਪਰ ਦੁਸ਼ਮਣ ਨੂੰ ਕਿਲ੍ਹੇ ਵਿਚ ਦਾਖ਼ਲ ਨਹੀਂ ਹੋਣ ਦਿੱਤਾ। ਆਖ਼ਰ ਦੁਸ਼ਮਣ ਹਾਕਮਾਂ ਵੱਲੋਂ ਕਸਮਾਂ ਖਾਣ ਤੇ ਗੁਰੂ ਜੀ ਨੇ ਆਪਣੇ ਪਰਿਵਾਰ ਅਤੇ ਬਾਕੀ ਸਿੱਖਾਂ ਸਮੇਤ 19-20 ਦਸੰਬਰ 1704 ਦੀ ਰਾਤ ਨੂੰ ਅਨੰਦਗੜ੍ਹ ਕਿਲ੍ਹਾ ਛੱਡਣ ਉਪਰੰਤ ਰੋਪੜ ਵੱਲ ਚਾਲੇ ਪਾ ਦਿੱਤੇ ਪਰ ਦੁਸ਼ਮਣ ਕਸਮਾਂ ਤੋੜ ਕੇ ਪਿੱਛੋਂ ਹਮਲਾਵਰ ਹੋ ਗਏ। ਰਸਤੇ ਵਿਚ ਪੈਂਦੀ ਹੜ੍ਹ ਨਾਲ ਨੱਕੋ ਨੱਕ ਭਰੀ ਸਰਸਾ ਨਦੀ ਦੇ ਕੰਢੇ ਉੱਤੇ 20 ਦਸੰਬਰ 1704 ਦੀ ਰਾਤ ਨੂੰ ਘਮਸਾਨ ਦੇ ਹੋਏ ਯੁੱਧ ਵਿਚ ਕਈ ਸਿੰਘ ਲੜਦੇ ਹੋਏ ਸ਼ਹੀਦ ਹੋ ਗਏ। ਬਹੁਤ ਸਾਰੇ ਔਰਤਾਂ ਬੱਚੇ ਤੇ ਗੁਰੂ ਜੀ ਵੱਲੋਂ ਰਚਿਤ ਕਈ ਗ੍ਰੰਥ ਵੀ ਹੜ੍ਹ ਵਿਚ ਰੁੜ੍ਹ ਗਏ ਅਤੇ ਇੱਥੇ ਹੀ ਗੁਰੂ ਜੀ ਦਾ ਪਰਿਵਾਰ ਵਿਛੜ ਕੇ ਖੇਰੂੰ ਖੇਰੂੰ ਹੋ ਗਿਆ ਸੀ।
ਗੁਰੂ ਜੀ 40 ਸਿੰਘਾਂ ਸਮੇਤ 21 ਦਸੰਬਰ ਦੀ ਸ਼ਾਮ ਨੂੰ ਚਮਕੌਰ ਸਾਹਿਬ ਪੁੱਜ ਗਏ ਅਤੇ ਇੱਥੇ ਇਕ ਕੱਚੀ ਹਵੇਲੀ ਜੋ ਇਤਿਹਾਸ ਵਿਚ ਚਮਕੌਰ ਦੀ ਗੜ੍ਹੀ ਵਜੋਂ ਜਾਣੀ ਜਾਂਦੀ ਹੈ ਇੱਥੇ ਮੋਰਚੇ ਸੰਭਾਲ ਲਏ। ਜਿੱਥੇ 22 ਦਸੰਬਰ ਦੀ ਸਵੇਰ ਨੂੰ 40 ਸਿੰਘਾਂ ਅਤੇ 10 ਲੱਖ ਮੁਗ਼ਲ ਫ਼ੌਜਾਂ ਵਿਚ ਸੰਸਾਰ ਦਾ ਅਨੋਖਾ ਯੁੱਧ ਹੋਇਆ ਜਿਸ ਵਿਚ ਹੋਰ ਸਿੰਘਾਂ ਦੇ ਨਾਲ ਦੋ ਵੱਡੇ ਸਾਹਿਬਜ਼ਾਦੇ ਅਜੀਤ ਸਿੰਘ 18 ਸਾਲ ਅਤੇ ਜੁਝਾਰ ਸਿੰਘ 14 ਸਾਲ ਜੰਗ ਵਿਚ ਜੂਝਦੇ ਸ਼ਹੀਦ ਹੋ ਗਏ। ਚਮਕੌਰ ਗੜ੍ਹੀ ਦੀ ਨਾਜ਼ੁਕ ਸਥਿਤੀ ਨੂੰ ਵੇਖ ਕੇ ਪੰਜ ਸਿੰਘਾਂ ਵੱਲੋਂ ਸਿੱਖੀ ਦੇ ਭਵਿੱਖ ਲਈ ਦਿੱਤੇ ਆਦੇਸ਼ ਅਨੁਸਾਰ ਗੁਰੂ ਜੀ 22 ਦਸੰਬਰ ਦੀ ਰਾਤ ਨੂੰ 3 ਸਿੰਘਾਂ ਸਮੇਤ ਗੜ੍ਹੀ ਛੱਡ ਕੇ ਮਾਛੀਵਾੜੇ ਵੱਲ ਚਲੇ ਗਏ ਸਨ।

Readers' Comments
Narinder Mohan Sharma 3/23/2024 7:13:37 PM

खबर बिल्कुल झूठी है

Have something to say? Post your comment
25 ਦਸੰਬਰ ਕ੍ਰਿਸਮਸ ਡੇਅ, ਇਸਾਈ ਧਰਮ ਦਾ ਮਹੱਤਵਪੂਰਨ ਤਿਉਹਾਰ

: 25 ਦਸੰਬਰ ਕ੍ਰਿਸਮਸ ਡੇਅ, ਇਸਾਈ ਧਰਮ ਦਾ ਮਹੱਤਵਪੂਰਨ ਤਿਉਹਾਰ

ਇਸਾਈ ਧਰਮ ਦੀ ਸ਼ੁਰੂਆਤ

: ਇਸਾਈ ਧਰਮ ਦੀ ਸ਼ੁਰੂਆਤ

ਚਾਰ ਸਾਹਿਬਜ਼ਾਦੇ: ਬਹਾਦਰੀ ਅਤੇ ਕੁਰਬਾਨੀ ਦੀ ਲਾਸਾਨੀ ਸ਼ਹਾਦਤ

: ਚਾਰ ਸਾਹਿਬਜ਼ਾਦੇ: ਬਹਾਦਰੀ ਅਤੇ ਕੁਰਬਾਨੀ ਦੀ ਲਾਸਾਨੀ ਸ਼ਹਾਦਤ

ਮੁੱਖ ਮੰਤਰੀ ਨੇ ਸੁਰਗਵਾਸੀ ਰਤਨਲਾਲ ਕਟਾਰਿਆ ਦੇ 73ਵੇਂ ਜਨਮਦਿਨ ਦੇ ਮੌਕੇ 'ਤੇ ਮਾਤਾ ਮਨਸਾ ਦੇਵੀ ਗਾਂਸ਼ਾਲਾ, ਅੱਖਾਂ ਦੀ ਜਾਂਚ ਤੇ ਹੈਲਥ ਚੈਕਅੱਪ ਮੇਗਾ ਕੈਂਪ ਵਿਚ ਕੀਤੀ ਸ਼ਿਰਕਤ

: ਮੁੱਖ ਮੰਤਰੀ ਨੇ ਸੁਰਗਵਾਸੀ ਰਤਨਲਾਲ ਕਟਾਰਿਆ ਦੇ 73ਵੇਂ ਜਨਮਦਿਨ ਦੇ ਮੌਕੇ 'ਤੇ ਮਾਤਾ ਮਨਸਾ ਦੇਵੀ ਗਾਂਸ਼ਾਲਾ, ਅੱਖਾਂ ਦੀ ਜਾਂਚ ਤੇ ਹੈਲਥ ਚੈਕਅੱਪ ਮੇਗਾ ਕੈਂਪ ਵਿਚ ਕੀਤੀ ਸ਼ਿਰਕਤ

ਸ਼੍ਰੋਮਣੀ ਅਕਾਲੀ ਦਲ ਤੇ ਕਾਬਜ ਸੁਖਬੀਰ ਧੜਾ ਆਪਣੀਆਂ ਹਰਕਤਾਂ ਤੋਂ ਬਾਜ ਆਏ - ਐਸਜੀਪੀਸੀ ਮੈਂਬਰਾਂ ਦੀ ਸਖ਼ਤ ਤਾੜਨਾ

: ਸ਼੍ਰੋਮਣੀ ਅਕਾਲੀ ਦਲ ਤੇ ਕਾਬਜ ਸੁਖਬੀਰ ਧੜਾ ਆਪਣੀਆਂ ਹਰਕਤਾਂ ਤੋਂ ਬਾਜ ਆਏ - ਐਸਜੀਪੀਸੀ ਮੈਂਬਰਾਂ ਦੀ ਸਖ਼ਤ ਤਾੜਨਾ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

: ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਹਿੰਦੂ ਭਾਈਚਾਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ’ਚ ਘਰਾਂ ਵਿੱਚ ਦੀਵੇ ਜਗਾਉਣ - ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ।

: ਹਿੰਦੂ ਭਾਈਚਾਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ’ਚ ਘਰਾਂ ਵਿੱਚ ਦੀਵੇ ਜਗਾਉਣ - ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ।

ਜਾਣੋ ਕਿ ਹੈ ਇਤਿਹਾਸ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦਾ

: ਜਾਣੋ ਕਿ ਹੈ ਇਤਿਹਾਸ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦਾ

ਮਾਤਾ ਗੁਜਰ ਕੌਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਪੰਥਕ ਜਾਹੋ-ਜਲਾਲ ਨਾਲ ਮਨਾਈ

: ਮਾਤਾ ਗੁਜਰ ਕੌਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਪੰਥਕ ਜਾਹੋ-ਜਲਾਲ ਨਾਲ ਮਨਾਈ

ਇਨ੍ਹਾਂ ਗੁਣਾਂ ਦੇ ਕਾਰਨ ਹੀ ਮਾਂ ਲਕਸ਼ਮੀ ਨੇ ਸ਼੍ਰੀਹਰੀ ਨੂੰ ਮੰਨ ਲਿਆ ਸੀ ਆਪਣਾ ਪਤੀ, ਕਾਰਨ ਬਹੁਤ ਦਿਲਚਸਪ

: ਇਨ੍ਹਾਂ ਗੁਣਾਂ ਦੇ ਕਾਰਨ ਹੀ ਮਾਂ ਲਕਸ਼ਮੀ ਨੇ ਸ਼੍ਰੀਹਰੀ ਨੂੰ ਮੰਨ ਲਿਆ ਸੀ ਆਪਣਾ ਪਤੀ, ਕਾਰਨ ਬਹੁਤ ਦਿਲਚਸਪ

X