Saturday, 17 October 2026
BREAKING
• ਜਾਗਰੂਕਤਾ ਪ੍ਰੋਗਰਾਮ ’ਚ ਐਮ.ਐਸ.ਐਮ.ਈ. ਦੀ ਉਤਪਾਦਕਤਾ ਵਧਾਉਣ ਲਈ ਸਰਕਾਰੀ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ • ਦਿੱਗਜਾਂ ਨਾਲ ਮੁਲਾਕਾਤ ਨੇ ਹਲਕਾ ਉੱਤਰੀ ਵਿੱਚ ਅਕਸ਼ੈ ਸ਼ਰਮਾ ਲਈ ਬਦਲੇ ਸਿਆਸੀ ਸਮੀਕਰਨ • ਆਰਕਸਪਾਇਰ ’ਚ ਭਵਿੱਖ ਦੇ ਆਰਕੀਟੈਕਟਾਂ ਨੇ ਰੇਲਵੇ ਪਲੇਟਫਾਰਮਾਂ ਨੂੰ ਕੀਤਾ ਰੀ-ਡਿਜ਼ਾਈਨ • ਪੀਐਚਡੀਸੀਸੀਆਈ ਨੇ ਕੀਤਾ ਯੰਗ ਆਰਕੀਟੈਕਟ ਫੋਰਮ ਦਾ ਗਠਨ • ਵਿਕਸਤ ਭਾਰਤ-2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ • ਪੰਜਾਬ ’ਚ 100 ਕਿਲੋਮੀਟਰ ਚੱਲ ਕੇ ਹੈਰੀਟੇਜ਼ ਆਰਕੀਟੈਕਚਰ ’ਤੇ ਖੋਜ ਕਰਨਗੇ ਬੰਗਲੁਰੂ ਦੀ ਆਰਕੀਟੈਕਟ ਗੀਤਾ ਬਾਲਕ੍ਰਿਸ਼ਨਨ • 21 ਵਿਧਾਨ ਸਭਾ ਹਲਕਿਆਂ ਦੇ ਨੌਜਵਾਨਾਂ ਨਾਲ ਅਕਸ਼ੈ ਸ਼ਰਮਾ ਰਾਹੀਂ ਭਾਜਪਾ ਹੋਵੇਗਾ ਸੰਪਰਕ • ਪੀ.ਯੂ. (PU) ਦੀ ਜਿੱਤ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਜਪਾ ਨੂੰ ਸਪੱਸ਼ਟ ਸਮਰਥਨ ਦਾ ਸੰਕੇਤ  • ਜ਼ੀਰਕਪੁਰ ਵਿੱਚ ਬਾਇਲੋ ਇੰਡੀਆ ਦਾ ਸ਼ਾਨਦਾਰ ਉਦਘਾਟਨ, ਸਲੋਚਨਾ ਰਾਣੀ ਜਿੰਦਲ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ • ਐਨ.ਸੀ.ਐਲ.ਟੀ. ਦਾ ਕੰਮ ਰਾਸ਼ਟਰ ਦੀ ਸੇਵਾ ਦੇ ਬਰਾਬਰ : ਜਸਟਿਸ ਅਨੁਪਿੰਦਰ ਸਿੰਘ ਗਰੇਵਾਲ

ਸੰਸਾਰ/ਖੇਡਾਂ

ਸੀਰੀਆ ਦੇ ਸਾਬਕਾ ਰਾਸ਼ਟਰਪਤੀ ਦੀ ਪਤਨੀ ਨੇ ਤਲਾਕ ਲਈ ਕੀਤੀ ਦਾਇਰ

Updated on Monday, December 23, 2024 15:49 PM IST

ਮਾਸਕੋ। ਸੀਰੀਆ ਦੇ ਸਾਬਕਾ ਰਾਸ਼ਟਰਪਤੀ ਬਸ਼ਰ ਅਲ-ਅਸਦ ਦੀ ਪਤਨੀ ਅਸਮਾ ਅਲ-ਅਸਦ ਨੇ ਤਲਾਕ ਲਈ ਅਰਜ਼ੀ ਦਾਇਰ ਕੀਤੀ ਹੈ। ਇਜ਼ਰਾਇਲੀ ਅਖਬਾਰ ਯੇਰੂਸ਼ਲਮ ਪੋਸਟ ਮੁਤਾਬਕ ਸੀਰੀਆ 'ਚ ਸੱਤਾ ਤੋਂ ਬੇਦਖਲ ਕੀਤੇ ਗਏ ਅਸਦ ਦੀ ਪਤਨੀ ਅਸਮਾ ਰੂਸ 'ਚ ਰਹਿ ਕੇ ਖੁਸ਼ ਨਹੀਂ ਹੈ। ਉਹ ਬ੍ਰਿਟੇਨ ਜਾਣ ਦੀ ਯੋਜਨਾ ਬਣਾ ਰਹੀ ਹੈ। ਅਸਮਾ ਨੇ ਦੇਸ਼ ਛੱਡਣ ਲਈ ਰੂਸੀ ਅਦਾਲਤ ਵਿੱਚ ਵੀ ਅਰਜ਼ੀ ਦਿੱਤੀ ਹੈ।

ਅਸਮਾ ਨੇ ਦਸੰਬਰ 2000 ਵਿੱਚ ਅਸਦ ਨਾਲ ਵਿਆਹ ਕੀਤਾ ਸੀ। ਉਸ ਕੋਲ ਬ੍ਰਿਟੇਨ ਅਤੇ ਸੀਰੀਆ ਦੀ ਦੋਹਰੀ ਨਾਗਰਿਕਤਾ ਹੈ। ਆਸਮਾ ਦਾ ਜਨਮ ਲੰਡਨ ਵਿੱਚ 1975 ਵਿੱਚ ਸੀਰੀਆਈ ਮਾਪਿਆਂ ਦੇ ਘਰ ਹੋਇਆ ਸੀ। ਅਸਮਾ ਨੇ ਕਿੰਗਜ਼ ਕਾਲਜ, ਲੰਡਨ ਤੋਂ ਕੰਪਿਊਟਰ ਸਾਇੰਸ ਅਤੇ ਫਰਾਂਸੀਸੀ ਸਾਹਿਤ ਵਿੱਚ ਡਿਗਰੀ ਹਾਸਲ ਕੀਤੀ ਹੈ।

ਅਸਮਾ ਅਤੇ ਅਸਦ ਦੇ ਤਿੰਨ ਬੱਚੇ ਹਨ, ਜਿਨ੍ਹਾਂ ਦਾ ਨਾਂ ਹਾਫਿਜ਼, ਜੀਨ ਅਤੇ ਕਰੀਮ ਹੈ। ਉਹ ਆਪਣੇ ਬੱਚਿਆਂ ਨਾਲ ਲੰਡਨ ਵਿੱਚ ਰਹਿਣ ਦੀ ਯੋਜਨਾ ਬਣਾ ਰਹੀ ਹੈ। ਬਸ਼ਰ ਅਲ-ਅਸਦ ਨੇ 8 ਦਸੰਬਰ ਨੂੰ ਸੀਰੀਆ ਦੀ ਰਾਜਧਾਨੀ ਦਮਿਸ਼ਕ 'ਤੇ ਬਾਗੀ ਲੜਾਕਿਆਂ ਦੇ ਕਬਜ਼ੇ ਤੋਂ ਬਾਅਦ ਦੇਸ਼ ਛੱਡ ਕੇ ਆਪਣੇ ਪਰਿਵਾਰ ਨਾਲ ਰੂਸ ਵਿਚ ਸ਼ਰਨ ਲਈ ਸੀ।

Have something to say? Post your comment
X