ਚੰਡੀਗੜ੍ਹ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੀਨ ਦਿਆਲ ਉਪਾਧਿਆਏ ਅੰਤੋਂਦੇਯ ਪਰਿਵਾਰ ਸੁਰੱਖਿਆ ਯੋਜਨਾ (ਦਿਆਲੂ-13) ਤੀਿਤ 3,882 ਲਾਭਕਾਰਾਂ ਦੇ ਬੈਂਕ ਖਾਤਿਆਂ ਵਿਚ 144.73 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਹੈ। ਅੰਤੋਂਦੇਯ ਪਰਿਵਾਰਾਂ ਨੂੰ ਸਮਾਜਿਕ-ਵਿੱਤੀ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇਸ ਯੋ੧ਨਾ ਦਾ ਉਦੇਸ਼ ਪਰਿਵਾਰ ਦੇ ਕਿਸੇ ਮੈਂਬਰ ਦੀ ਮੌਤ ਜਾਂ ਸਥਾਈ ਵਿਕਲਾਂਗਤਾ ਦੇ ਕਾਰਨ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਹੈ।
ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ 20,399 ਯੋਗ ਪਰਿਵਾਰਾਂ ਨੂੰ 763.69 ਕਰੋੜ ਰੁਪਏ ਦੀ ਸਹਾਇਤਾ ਰਕਮ ਜਾਰੀ
ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਇਕ ਸਰਕਾਰ ਬੁਲਾਰੇ ਨੇ ਦਸਿਆ ਕਿ ਇਸ ਪਹਿਲ ਦੇ ਤਹਿਤ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਪੋਰਟਲ ਰਾਹੀਂ ਬਿਨੈ ਕਰਨ ਵਾਲੇ 20,399 ਯੋਗ ਪਰਿਵਾਰਾਂ ਨੂੰ 1 ਅਪ੍ਰੈਲ, 2023 ਤੋਂ 30 ਜੂਨ, 2024 ਤੱਕ 763.69 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਹ ਰਕਮ ਭਾਰਤੀ ਕੌਮੀ ਭੁਗਤਾਨ ਨਿਗਮ (ਐਨਪੀਸੀਆਈ) ਪਲੇਟਫਾਰਮ ਰਾਹੀਂ ਸਿੱਧੇ ਉਨ੍ਹਾਂ ਦੇ ਆਧਾਰ ਨਾਲ ਜੁੜੇ ਬੈਂਕ ਖਾਤਿਆਂ ਵਿਚ ਟ੍ਰਾਂਸਫਰ ਕੀਤੀ ਜਾ ਰਹੀ ਹੈ।
ਬੁਲਾਰੇ ਨੇ ਕਿ ਦਿਆਲੂ-1 ਯੋਜਨਾ ਉਨ੍ਹਾਂ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੀ ਸਾਲਾਨਾ ਆਮਦਨ 1.80 ਲੱਖ ਰੁਪਏ ਤੋਂ ਘੱਟ ਹੈ, ਜਿੰਦਾਂ ਕਿ ਪਰਿਵਾਰ ਸੂਚਨਾ ਡੇਟਾ ਰਿਪੋਜਿਟਰੀ (ਐਫਆਈਡੀਆਰ) ਰਾਹੀਂ ਤਸਦੀਕ ਕੀਤਾ ਗਿਆ ਹੈ। ਇਹ ਸਹਾਇਤਾ ਕਿਸੇ ਵੀ ਪਰਿਵਾਰ ਦੇ ਮੈਂਬਰ ਦੀ ਕੁਦਰਤੀ ਜਾਂ ਅਚਾਨਕ ਮੌਤ, ਜਾਂ ਦੁਰਘਟਨਾ ਦੇ ਕਾਰਨ ਸਥਾਈ ਵਿਕਲਾਂਗਤਾ ਦੀ ਸਥਿਤੀ ਵਿਚ ਦਿੱਤੀ ਜਾਂਦੀ ਹੈ। ਇਸ ਯੋਜਨਾ ਲਈ ਯੋਗ ਪਰਿਵਾਰਾਂ ਦੇ ਕੋਲ ਪਰਿਵਾਰ ਆਈਡੀ/ਪਰਿਵਾਰ ਪਹਿਚਾਣ ਪੱਤਰ (ਪੀਪੀਪੀ) ਹੋਣਾ ਚਾਹੀਦਾ ਹੈ।
ਉਨ੍ਹਾਂ ਦਸਿਆ ਕਿ ਦਿਆਲੂ-1 ਯੋ੧ਨਾ ਦਾ ਟੀਚਾ ਹਰਿਆਣਾ ਦੇ ਯੋਗ ਪਰਿਵਾਰਾਂ ਨੂੰ, ਵਿਸ਼ੇਸ਼ਕਰ ਅਚਾਨਕ ਮੌਤ ਜਾਂ ਵਿਕਲਾਂਕਤਾ ਦੇ ਮਾਮਲਿਆਂ ਵਿਚ ਸਮੇਂ 'ਤੇ ਵਿੱਤੀ ਸਹਾਇਤਾ ਪ੍ਰਦਾਨ ਕਰ ਸਮਾਜਿਕ ਸੁਰੱਖਿਆ ਯਕੀਨੀ ਕਰਨਾ ਹੈ।