Sunday, 20 July 2025
BREAKING
ਮਹਿਲਾ ਉੱਦਮੀਆਂ ਅਤੇ ਕੰਮਕਾਜੀ ਔਰਤਾਂ ਦੀ ਸਿਹਤ 'ਤੇ ਕੀਤਾ ਮੰਥਨ ਕੰਮ ਵਾਲੀ ਥਾਂ 'ਤੇ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਪੰਜਾਬ

ਯੂਥ ਅਕਾਲੀ ਦਲ ਮਾਘੀ ਰੈਲੀ ਨੂੰ ਸ਼ਾਨਦਾਰ ਤਰੀਕੇ ਨਾਲ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ: ਯੂਥ ਪ੍ਰਧਾਨ ਸਰਬਜੀਤ ਝਿੰਜਰ

Updated on Friday, January 03, 2025 20:36 PM IST

ਚੰਡੀਗੜ੍ਹ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਐਲਾਨ ਕੀਤਾ ਕਿ ਯੂਥ ਅਕਾਲੀ ਦਲ ਅਤੇ ਇਸਦੇ ਸਮੂਹ ਅਹੁਦੇਦਾਰ, ਸ਼੍ਰੋਮਣੀ ਅਕਾਲੀ ਦਲ ਦੀ ਆਗਾਮੀ ਮਾਘੀ ਰੈਲੀ ਨੂੰ ਸਫ਼ਲ ਬਣਾਉਣ ਲਈ ਅਹਿਮ ਰੋਲ ਅਦਾ ਕਰਨਗੇ। ਰੈਲੀ ਦੀ ਰਣਨੀਤੀ ਬਣਾਉਣ ਅਤੇ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਯੂਥ ਅਕਾਲੀ ਦਲ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਆਪਣੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਅਹੁਦੇਦਾਰ ਹਾਜ਼ਰ ਸਨ, ਜਿਨ੍ਹਾਂ ਨੇ ਰੈਲੀ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ ਅਤੇ ਵੱਖ-ਵੱਖ ਟੀਮਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ।

ਪੰਜਾਬ ਵਿੱਚ 'ਆਪ' ਦੇ ਕੁਸ਼ਾਸਨ ਦਾ ਪਰਦਾਫਾਸ਼: YAD ਨੇ CM ਭਗਵੰਤ ਮਾਨ 'ਤੇ ਖੜੇ ਕੀਤੇ ਸਖ਼ਤ ਸਵਾਲ

 

ਇਸਤੋਂ ਉਪਰੰਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਝਿੰਜਰ ਨੇ ਕਿਹਾ, "ਸ਼੍ਰੋਮਣੀ ਅਕਾਲੀ ਦਲ ਇਕਲੌਤੀ ਖੇਤਰੀ ਪਾਰਟੀ ਹੈ ਜੋ ਪੰਜਾਬ ਦੇ ਵਿਕਾਸ ਲਈ ਸੱਚੇ ਦਿਲੋਂ ਪਰਵਾਹ ਕਰਦੀ ਹੈ। ਇਸ ਦੇ ਉਲਟ, ਦੂਜੀਆਂ ਪਾਰਟੀਆਂ ਦਿੱਲੀ ਵਿੱਚ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਵਧੇਰੇ ਫਿਕਰਮੰਦ ਹਨ।"

ਝਿੰਝਰ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਇੱਕ "ਦੋਸਤਾਨਾ ਮੈਚ" ਵਿੱਚ ਰੁੱਝੀਆਂ ਹੋਈਆਂ ਹਨ, ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਅਕਾਲੀ ਦਲ 'ਤੇ ਹਮਲੇ ਕਰ ਰਹੇ ਹਨ ਕਿਉਂਕਿ ਇਹ ਇੱਕੋ-ਇੱਕ ਪਾਰਟੀ ਹੈ ਜੋ 'ਆਪ' ਨੂੰ ਸੂਬੇ ਵਿੱਚ ਆਪਣੇ ਮਾੜੇ ਕੰਮਾਂ ਲਈ ਜਵਾਬਦੇਹ ਠਹਿਰਾਉਂਦੀ ਹੈ।

ਯੂਥ ਪ੍ਰਧਾਨ ਨੇ ਪੰਜਾਬ ਦੇ ਨੌਜਵਾਨਾਂ ਦੀ ਤਰਫੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜ ਸਵਾਲ ਵੀ ਪੁੱਛੇ:
1. ਆਪ ਦੀ ਸਿੱਖਿਆ ਗਾਰੰਟੀ ਦਾ ਕੀ ਹੋਇਆ? ਪਿਛਲੇ ਤਿੰਨ ਸਾਲਾਂ ਵਿੱਚ 'ਆਪ' ਵੱਲੋਂ ਇੱਕ ਵੀ ਨਵਾਂ ਕਾਲਜ ਜਾਂ ਸਕੂਲ ਨਹੀਂ ਖੋਲ੍ਹਿਆ ਗਿਆ। ਇਸ ਦੀ ਬਜਾਏ ਪਾਰਟੀ ਪਿਛਲੀ ਅਕਾਲੀ ਸਰਕਾਰ ਦੌਰਾਨ ਸਥਾਪਿਤ ਸੰਸਥਾਵਾਂ ਦਾ ਸਿਹਰਾ ਲੈ ਰਹੀ ਹੈ।
2. ਸਿਹਤ ਗਾਰੰਟੀ ਦਾ ਕੀ ਹੋਇਆ? ਇਕ ਵੀ ਨਵਾਂ ਹਸਪਤਾਲ ਜਾਂ ਮੈਡੀਕਲ ਕਾਲਜ ਨਹੀਂ ਬਣਾਇਆ ਗਿਆ। ਭਗਵੰਤ ਮਾਨ ਨੇ ਜਿਨ੍ਹਾਂ 16 ਮੈਡੀਕਲ ਕਾਲਜਾਂ ਦਾ ਵਾਅਦਾ ਕੀਤਾ ਸੀ, ਉਨ੍ਹਾਂ ਦੀ ਉਸਾਰੀ ਵੀ ਸ਼ੁਰੂ ਤੱਕ ਨਹੀਂ ਹੋਈ।
3. ਮਾਈਨਿੰਗ ਤੋਂ ਕਮਾਈ ਬਾਰੇ ਕੀ ਬਣਿਆ? 'ਆਪ' ਨੇ ਖਣਨ ਤੋਂ ਸਾਲਾਨਾ 20,000 ਕਰੋੜ ਰੁਪਏ ਦਾ ਮਾਲੀਆ ਪੈਦਾ ਕਰਨ ਦਾ ਵਾਅਦਾ ਕੀਤਾ ਸੀ, ਪਰ ਇੱਕ ਤਾਜ਼ਾ ਰਿਪੋਰਟ ਦੱਸਦੀ ਹੈ ਕਿ ਅਸਲ ਮਾਲੀਆ 300 ਕਰੋੜ ਰੁਪਏ ਹੈ। ਬਾਕੀ ਪੈਸਾ ਕਿੱਥੇ ਗਿਆ?
4. ਐਮਐਸਪੀ ਗਾਰੰਟੀ ਦਾ ਕੀ ਹੋਇਆ? 'ਆਪ' ਨਾ ਸਿਰਫ਼ ਆਪਣੇ ਮੰਤਰੀ ਦੁਆਰਾ ਕੀਤੇ ਵਾਅਦੇ ਅਨੁਸਾਰ ਹੋਰ ਫ਼ਸਲਾਂ 'ਤੇ ਘੱਟੋ ਘੱਟ ਸਮਰਥਨ ਮੁੱਲ ਪ੍ਰਦਾਨ ਕਰਨ ਵਿੱਚ ਅਸਫਲ ਰਹੀ ਹੈ, ਬਲਕਿ ਉਨ੍ਹਾਂ ਨੇ ਹਾਲ ਹੀ ਦੇ ਝੋਨੇ ਦੇ ਸੀਜ਼ਨ ਦੌਰਾਨ ਖਰੀਦ ਪ੍ਰਕਿਰਿਆ ਵਿੱਚ ਵੀ ਵਿਘਨ ਪਾਇਆ ਹੈ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਵੇਚਣ ਲਈ ਮਜਬੂਰ ਹੋਣ ਪਿਆ।
5. ਕਾਨੂੰਨ ਵਿਵਸਥਾ ਦਾ ਬੂਰਾ ਹਾਲ? ਕਾਨੂੰਨ ਦੇ ਡਰ ਤੋਂ ਬਿਨਾਂ ਗੈਂਗਸਟਰਾਂ ਦੁਆਰਾ ਪੁਲਿਸ ਸਟੇਸ਼ਨਾਂ ਅਤੇ ਨਾਗਰਿਕਾਂ 'ਤੇ ਰੋਜ਼ਾਨਾ ਹਮਲਿਆਂ ਦੇ ਨਾਲ ਸਥਿਤੀ ਕਾਫ਼ੀ ਵਿਗੜ ਗਈ ਹੈ। ਭ੍ਰਿਸ਼ਟਾਚਾਰ ਵੀ ਕਈ ਗੁਣਾ ਵਧ ਗਿਆ ਹੈ।

ਝਿੰਝਰ ਨੇ ਅਖ਼ੀਰ ਵਿੱਚ ਕਿਹਾ ਕਿ ਯੂਥ ਅਕਾਲੀ ਦਲ ਪੰਜਾਬ ਵਿੱਚ 'ਆਪ' ਦੇ ਕੁਸ਼ਾਸਨ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ ਅਤੇ ਅਕਾਲੀ ਦਲ ਦੀ ਮਾਘੀ ਰੈਲੀ ਨੂੰ ਸਫਲ ਬਣਾਉਣ ਲਈ ਅਣਥੱਕ ਮਿਹਨਤ ਕਰੇਗਾ।

Have something to say? Post your comment
ਮਹਿਲਾ ਉੱਦਮੀਆਂ ਅਤੇ ਕੰਮਕਾਜੀ ਔਰਤਾਂ ਦੀ ਸਿਹਤ 'ਤੇ ਕੀਤਾ ਮੰਥਨ

: ਮਹਿਲਾ ਉੱਦਮੀਆਂ ਅਤੇ ਕੰਮਕਾਜੀ ਔਰਤਾਂ ਦੀ ਸਿਹਤ 'ਤੇ ਕੀਤਾ ਮੰਥਨ

ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ

: ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ

ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਹੱਤਵਪੂਰਨ: ਰਾਜਪਾਲ ਗੁਲਾਬ ਚੰਦ ਕਟਾਰੀਆ

: ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਹੱਤਵਪੂਰਨ: ਰਾਜਪਾਲ ਗੁਲਾਬ ਚੰਦ ਕਟਾਰੀਆ

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

: ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ

: ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

: ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

: ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

: ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

X