Saturday, 21 June 2025
BREAKING
ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਚੰਡੀਗੜ੍ਹ

ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮਾਰਕੀਟਿੰਗ ਤੇ ਰਾਸ਼ਟਰੀ ਨੀਤੀ ਦਾ ਖਰੜਾ ਸੂਬਾ ਸਰਕਾਰਾਂ ਦੇ ਅਧਿਕਾਰਾਂ ਤੇ ਸਿੱਧਾ ਡਾਕਾ – ਬਰਸਟ

Updated on Friday, January 03, 2025 20:46 PM IST

 

ਮੋਹਾਲੀ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਨੈਸ਼ਨਲ ਪਾਲਿਸੀ ਫਰੇਮ ਵਰਕ ਆਫ ਐਗਰੀਕਲਚਰ ਮਾਰਕਿਟਿੰਗ ਬਾਰੇ ਟਿੱਪਣੀ ਅਤੇ ਸੁਝਾਅ ਲੈਣ ਲਈ ਵੱਖ-ਵੱਖ ਸਰਕਾਰਾਂ ਨੂੰ ਜੋ ਡਰਾਫਟ ਭੇਜਿਆ ਗਿਆ ਸੀ, ਪੰਜਾਬ ਸਰਕਾਰ ਵੱਲੋਂ ਇਹ ਸਾਰੇ ਸੁਝਾਅ ਅਤੇ ਡਰਾਫਟ ਨੂੰ ਰੱਦ ਕੀਤਾ ਜਾਂਦਾ ਹੈ। ਕਿਉਂਕਿ ਕੇਂਦਰ ਸਰਕਾਰ ਵੱਲੋਂ ਭੇਜਿਆ ਇਹ ਡਰਾਫਟ ਸੂਬਾ ਸਰਕਾਰਾਂ ਦੇ ਅਧਿਕਾਰਾਂ ਉੱਤੇ ਸਿੱਧਾ ਡਾਕਾ ਹੈ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ - ਐਗਰੀਕਲਚਰ ਸੂਬਾ ਸਰਕਾਰਾਂ ਦਾ ਅਧਿਕਾਰ, ਕੇਂਦਰ ਸਰਕਾਰ ਨਾ ਦਵੇ ਦਖ਼ਲ

ਰੂਰਲ ਡਿਵੈਲਪਮੈਂਟ ਫੰਡ ਤੁਰੰਤ ਕੀਤਾ ਜਾਵੇ ਜਾਰੀ

ਐਗਰੀਕਲਚਰ ਸਪਸ਼ਟ ਰੂਪ ਵਿੱਚ ਸੂਬਾ ਸਰਕਾਰਾਂ ਦਾ ਅਧਿਕਾਰ ਹੈ। ਇਸ ਲਈ ਕੇਂਦਰ ਸਰਕਾਰ ਨੂੰ ਇਸ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਡਰਾਫਟ ਨੂੰ ਮੁਢ ਤੋਂ ਹੀ ਰੱਦ ਕਰਨ ਦੇ ਕੁੱਝ ਲੋਕ ਪੱਖੀ ਨੁਖਤੇ ਹਨ। ਕਿਉਂਕਿ ਫ਼ਲਾਂ ਅਤੇ ਸਬਜੀਆਂ ਦਾ ਜੋ ਆੜ੍ਹਤੀਆਂ ਕਮਿਸ਼ਨ ਹੁਣ 5 ਪ੍ਰਤੀਸ਼ਤ ਹੈ, ਕੇਂਦਰ ਸਰਕਾਰ ਇਸ ਨੂੰ ਘਟਾ ਕੇ 4 ਪ੍ਰਤੀਸ਼ਤ ਤੇ ਕੈਪ ਲਗਾਉਣਾ ਚਾਹੁੰਦੀ ਹੈ। ਇਸੇ ਤਰ੍ਹਾਂ ਕੇਂਦਰ ਸਰਕਾਰ ਹੋਰ ਜਿਣਸਾਂ ਤੇ ਆੜ੍ਹਤੀਆਂ ਦਾ ਕਮਿਸ਼ਨ ਵੀ 2.5 ਪ੍ਰਤੀਸ਼ਤ ਤੋਂ ਘਟਾ ਕੇ 2 ਪ੍ਰਤੀਸ਼ਤ ਕਰਨਾ ਚਾਹੁੰਦੀ ਹੈ, ਜੋ ਕਿ ਆੜ੍ਹਤੀਆਂ ਦੇ ਕਾਰੋਬਾਰ ਤੇ ਬੜਾ ਅਸਰ ਪਾਵੇਗਾ, ਕਿਉਂਕਿ ਇਨ੍ਹਾਂ ਚੀਜਾਂ ਦੀ ਸੰਭਾਲ ਕਰਨਾ ਅਤੇ ਖਰੀਦੋ-ਫਰੋਖਤ ਵਿੱਚ ਯੋਗਦਾਨ ਪਾਉਣਾ ਆੜ੍ਹਤੀਆਂ ਦੀ ਹੀ ਜਿੰਮੇਵਾਰੀ ਹੁੰਦੀ ਹੈ। ਇਸੇ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਮਾਰਕਿਟ ਫੀਸ ਨੂੰ ਵੀ ਘਟਾਉਣ ਦੀ ਤਜਵੀਜ਼ ਭੇਜੀ ਗਈ ਹੈ। ਜਿਣਸਾ ਉੱਤੇ 3 ਫੀਸਦੀ ਤੋਂ 2 ਫੀਸਦੀ ਤੇ ਕੈਪ ਲਗਾਉਣਾ ਚਾਹੁੰਦੇ ਹਨ ਅਤੇ ਫ਼ਲਾਂ ਅਤੇ ਸਬਜੀਆਂ ਤੇ 1 ਫੀਸਦੀ ਕਰਨਾ ਚਾਹੁੰਦੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 28 ਹਜਾਰ ਆੜ੍ਹਤੀਆਂ ਅਤੇ ਕਰੀਬ 15 ਲੱਖ ਕਿਸਾਨ ਹਨ। ਪੰਜਾਬ ਦੇ ਆੜ੍ਹਤੀਆਂ ਨੂੰ ਲੱਗਭਗ 1650 ਕਰੋੜ ਰੁਪਏ ਆੜ੍ਹਤ ਵੱਜੋਂ ਆਉਂਦੇ ਹਨ, ਜੋ ਕਿ ਪ੍ਰਤੀ ਕਿਸਾਨ ਤਕਰੀਬਨ ਇੱਕ ਹਜਾਰ ਰੁਪਏ ਹੀ ਬੈਠਦਾ ਹੈ। ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਪੰਜਾਬ ਦੇ ਆੜ੍ਹਤੀਆਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾ ਅਤੇ ਕਿਸਾਨਾਂ ਦੇ ਜਿਣਸ ਦੇ ਮੰਡੀਕਰਨ ਵਿੱਚ ਕੀਤੀ ਜਾਂਦੀ ਸਹਾਇਤਾ ਦੇ ਇਵਜ਼ ਵਿੱਚ ਇਹ ਰਕਮ ਬਹੁਤ ਹੀ ਮਾਮੂਲੀ ਹੈ।

ਇਸੇ ਤਰ੍ਹਾਂ ਕੇਂਦਰ ਸਰਕਾਰ ਰੂਰਲ ਡਿਵਲਪਮੈਂਟ ਫੰਡ (ਆਰ.ਡੀ.ਐਫ.) ਨੂੰ ਜੋ ਕਿ ਜਿਣਸਾਂ ਤੇ 3 ਫੀਸਦੀ ਅਤੇ ਫ਼ਲਾਂ ਤੇ ਸਬਜੀਆਂ ਤੇ 1 ਫੀਸਦੀ ਹੈ, ਨੂੰ ਮੁਕੰਮਲ ਤੌਰ ਤੇ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਤਾਂ ਮੰਡੀਆਂ ਦਾ ਰੱਖ-ਰਖਾਅ ਅਤੇ ਸੰਭਾਲ ਵੀ ਮੁਸ਼ਕਲ ਹੋ ਜਾਵੇਗੀ। ਸਭ ਤੋਂ ਵੱਡੀ ਗੱਲ ਇਹ ਹੈ ਕਿ ਸੂਬੇ ਵਿੱਚ ਮੰਡੀਆਂ ਨੂੰ ਜੋੜਨ ਵਾਲੀ 64,878 ਕਿ.ਮੀ. ਲੰਬਾਈ ਦੀਆਂ ਲਿੰਕ ਸੜਕਾਂ ਹਨ, ਉਨ੍ਹਾਂ ਦੀ ਰਿਪੇਅਰ ਅਤੇ ਸਾਂਭ-ਸੰਭਾਲ ਵੀ ਮੁਸ਼ਕਲ ਹੋ ਜਾਵੇਗੀ। ਕੇਂਦਰ ਵੱਲੋਂ ਜੋ ਗੋਦਾਮ ਅਤੇ ਸਾਈਲੋ ਨੂੰ ਸਬ-ਯਾਰਡ ਘੋਸ਼ਿਤ ਕਰਨ ਅਤੇ ਪ੍ਰਾਇਵੇਟ ਮੰਡੀਆਂ ਖੋਲਣ ਦੀ ਤਜਵੀਜ ਹੈ, ਉਹ ਪੂਰੀ ਤਰ੍ਹਾਂ ਮੰਡੀ ਸਿਸਟਮ ਨੂੰ ਤਬਾਹ ਅਤੇ ਖਤਮ ਕਰਨ ਦੀ ਨਿਅਤ ਨਜ਼ਰ ਆ ਰਹੀ ਹੈ। ਕਿਉਂਕਿ ਪੰਜਾਬ ਵਿੱਚ ਲੱਗਭਗ ਹਰ 4 ਕਿਲੋਮੀਟਰ ਤੇ ਮੰਡੀ ਹੈ, ਇਸ ਲਈ ਪ੍ਰਾਇਵੇਟ ਮੰਡੀਆਂ ਦੀ ਪੰਜਾਬ ਨੂੰ ਕੋਈ ਜਰੂਰਤ ਨਹੀਂ ਹੈ। 

ਕੇਂਦਰ ਸਰਕਾਰ ਵੱਲੋਂ ਜੋ ਤਜਵੀਜ਼ ਭੇਜੀ ਗਈ ਹੈ, ਉਸ ਅਨੁਸਾਰ ਘੱਟੋਂ-ਘੱਟ 80 ਸੁਕੈਅਰ ਕਿ.ਮੀ. ਦੇ ਦਾਇਰੇ ਵਿੱਚ ਇੱਕ ਰੈਗੁਲੇਟਿਡ ਮਾਰਕਿਟ (ਮੁੱਖ ਯਾਰਡ ਜਾ ਸਬ-ਯਾਰਡ) ਹੋਵੇ, ਜਦਕਿ ਪੰਜਾਬ ਵਿੱਚ ਪਹਿਲਾ ਹੀ 115 ਸੁਕੈਅਰ ਕਿ.ਮੀ. ਪਿੱਛੇ ਮੁੱਖ ਯਾਰਡ ਜਾਂ ਸਬ-ਯਾਰਡ ਹੈ, ਇਸ ਨਾਲ ਪੰਜਾਬ ਪੂਰੇ ਭਾਰਤ ਵਿੱਚ ਸਭ ਤੋਂ ਮੋਹਰੀ ਸੂਬਾ ਹੈ। ਕੇਂਦਰ ਸਰਕਾਰ ਵੱਲੋਂ ਜੋ ਤਜਵੀਜ਼ ਭੇਜੀ ਗਈ ਹੈ, ਇਸ ਵਿੱਚ ਐਮ.ਐਸ.ਪੀ. ਦੀ ਕੋਈ ਗੱਲ ਨਹੀਂ ਕੀਤੀ ਗਈ। ਕੇਂਦਰ ਦੀ ਤਜਵੀਜ਼ ਅਨੁਸਾਰ ਕੰਟਰੈਕਟ ਫਾਰਮਿੰਗ ਨੂੰ ਤਰਜੀਹ ਦੇਣੀ ਹੈ। ਇਹ ਗੱਲ ਕਿਸ ਏਜੰਡੇ ਤਹਿਤ, ਕਿਸ ਕਾਨੂੰਨ ਤਹਿਤ ਕੀਤੀ ਜਾ ਰਹੀ ਹੈ, ਇਹ ਸਪਸ਼ਟ ਨਹੀਂ ਹੈ। ਇਸ ਲਈ ਅਸੀਂ ਇਸ ਤਜਵੀਜ਼ ਨੂੰ ਮੂਲ ਰੂਪ ਵਿੱਚ ਰੱਦ ਕਰਦੇ ਹਾਂ।

ਉਪਰੋਕਤ ਤੋਂ ਸਪਸ਼ਟ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਮੰਡੀ ਸਿਸਟਮ ਨੂੰ ਤਬਾਹ ਕਰਨਾ ਚਾਹੁੰਦੀ ਹੈ। ਜਦਕਿ ਪੰਜਾਬ ਦਾ ਮੰਡੀ ਸਿਸਟਮ ਭਾਰਤ ਹੀ ਨਹੀਂ, ਦੁਨਿਆ ਦੇ ਮੰਡੀ ਸਿਸਟਮਾਂ ਵਿੱਚੋਂ ਸਭ ਤੋਂ ਵਧਿਆ ਸਿਸਟਮ ਹੈ। ਇਸ ਲਈ ਅਸੀਂ ਕੇਂਦਰ ਸਰਕਾਰ ਦੀਆਂ ਸਾਰੀਆਂ ਤਜਵੀਜਾਂ ਨੂੰ ਰੱਦ ਕਰਦੇ ਹਾਂ ਅਤੇ ਸੁਝਾਅ ਦਿੰਦੇ ਹਾਂ ਕਿ ਪੰਜਾਬ ਦੇ ਮੰਡੀ ਸਿਸਟਮ ਨੂੰ ਹੋਰ ਅੱਪਗ੍ਰੇਡ ਕਰਨ ਲਈ ਕੇਂਦਰ ਸਰਕਾਰ ਵੱਲੋਂ ਜੋ ਰੂਰਲ ਡਿਵੈਲਪਮੈਂਟ ਫੰਡ ਰੋਕਿਆ ਗਿਆ ਹੈ, ਉਹ ਤੁਰੰਤ ਜਾਰੀ ਕੀਤਾ ਜਾਵੇ ਅਤੇ ਨਾਲ ਹੀ ਪੰਜਾਬ ਦੇ ਮੰਡੀ ਸਿਸਟਮ ਨੂੰ ਹੋਰ ਮਜਬੂਤ ਬਣਾਉਣ ਲਈ ਘਟੋਂ-ਘੱਟ 10 ਹਜਾਰ ਕਰੋੜ ਦਾ ਪੈਕੇਜ ਵੀ ਦਿੱਤਾ ਜਾਵੇ, ਤਾਂਕਿ ਪੰਜਾਬ ਦੇ ਕਿਸਾਨ, ਮਜਦੂਰ, ਆੜ੍ਹਤੀ ਅਤੇ ਵਪਾਰੀ ਵਰਗ ਨੂੰ ਲਾਭ ਹੋ ਸਕੇ।

Have something to say? Post your comment
ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

: ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

: ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

: ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

: ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

: ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ

: ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ

ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਮੁੱਖ ਸਕੱਤਰ ਦੇ ਨਾਮ ਨਾਲ ਬਦਲਣ ’ਤੇ ਪੀਐਚਡੀਸੀਸੀਆਈ ਨੇ ਕੀਤਾ ਸਵਾਗਤ

: ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਮੁੱਖ ਸਕੱਤਰ ਦੇ ਨਾਮ ਨਾਲ ਬਦਲਣ ’ਤੇ ਪੀਐਚਡੀਸੀਸੀਆਈ ਨੇ ਕੀਤਾ ਸਵਾਗਤ

X