Sunday, 25 May 2025
BREAKING
ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਪੰਜਾਬ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

Updated on Monday, January 06, 2025 17:37 PM IST

ਅੰਮ੍ਰਿਤਸਰ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸਾਰਾ ਦਿਨ ਸੰਗਤ ਦੀ ਆਮਦ ਨਿਰੰਤਰ ਬਣੀ ਰਹੀ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਦਰਸ਼ਨ ਕਰਕੇ ਸੰਗਤ ਨੇ ਅਨੰਦ ਮਾਣਿਆ। ਇਸੇ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ



ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਾਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਨ ਕਰਵਾਇਆ। ਉਨ੍ਹਾਂ ਸੰਗਤਾਂ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਅਤੇ ਸੰਗਤ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਰਾ ਦਿਨ ਸਜੇ ਧਾਰਮਿਕ ਦੀਵਾਨ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਉਪਦੇਸ਼ਾਂ ਅਨੁਸਾਰ ਅੰਮ੍ਰਿਤਧਾਰੀ ਹੋਣ ਦੀ ਪ੍ਰੇਰਨਾ ਕੀਤੀ।

ਇਸ ਮੌਕੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗਿਆਨੀ ਰਾਜਬੀਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਗਿਆਨੀ ਕੇਵਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਚਰਨਜੀਤ ਸਿੰਘ ਜੱਸੋਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਜਗਤਾਰ ਸਿੰਘ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਸ. ਜੁਗਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ, ਸ. ਅਜੈ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

Have something to say? Post your comment
ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਹੱਤਵਪੂਰਨ: ਰਾਜਪਾਲ ਗੁਲਾਬ ਚੰਦ ਕਟਾਰੀਆ

: ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਹੱਤਵਪੂਰਨ: ਰਾਜਪਾਲ ਗੁਲਾਬ ਚੰਦ ਕਟਾਰੀਆ

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

: ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ

: ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

: ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

: ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

: ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ - ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

: ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ - ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

: 120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

X