Sunday, 25 May 2025
BREAKING
ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਪੰਜਾਬ

ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

Updated on Monday, January 06, 2025 17:38 PM IST

ਭੱਠਾ ਸਾਹਿਬ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ। ਅੱਜ ਇਥੇ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਾਨੂੰ ਸਾਰਿਆਂ ਨੂੰ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ।

ਨਵੇਂ ਜੋਸ਼, ਜਨੂੰਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਸੰਕਲਪ ਲਿਆ

 

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਜੀਵਨ ਅਤੇ ਫ਼ਲਸਫ਼ਾ ਮਾਨਵਤਾ ਨੂੰ ਇਕਜੁਟ ਹੋ ਕੇ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾ, ਪਿਆਰ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਅਜੋਕੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ।

ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸ਼ਰਧਾ ਭਾਵਨਾ ਅਤੇ ਤਨਦੇਹੀ ਨਾਲ ਮਨਾਉਣ ਦਾ ਸੱਦਾ ਦਿੱਤਾ।

Have something to say? Post your comment
ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਹੱਤਵਪੂਰਨ: ਰਾਜਪਾਲ ਗੁਲਾਬ ਚੰਦ ਕਟਾਰੀਆ

: ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਹੱਤਵਪੂਰਨ: ਰਾਜਪਾਲ ਗੁਲਾਬ ਚੰਦ ਕਟਾਰੀਆ

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

: ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ

: ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ ਰਹੇਗੀ

ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

: ਬਾਲ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਕਰਨ ਦੀ ਸ਼ਿਫਾਰਸ਼

ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

: ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ

ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

: ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ - ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

: ਪੰਜਾਬ ਦੀ ਧਰਤੀ ਵਪਾਰ ਲਈ ਸਭ ਤੋਂ ਉੱਤਮ - ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

: 120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

X