Saturday, 14 June 2025
BREAKING
ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਚੰਡੀਗੜ੍ਹ

ਡਾਕਟਰ ਮਨਮੋਹਨ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ ਵਿੱਚ ਵੱਡੀ ਗਿਣਤੀ ਜੁੜੇ ਮੋਹਾਲੀ ਦੇ ਪਤਵੰਤੇ

Updated on Tuesday, January 07, 2025 17:43 PM IST

ਮੋਹਾਲੀ। ਸਾਬਕਾ ਪ੍ਰਧਾਨ ਮੰਤਰੀ ਸਵਰਗੀ ਡਾਕਟਰ ਮਨਮੋਹਨ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਰੱਖੇ ਗਏ ਸ਼ਰਧਾਂਜਲੀ ਸਮਾਗਮ ਵਿਚ ਮੋਹਾਲੀ ਨਜ਼ਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਪੇਸ਼ ਕੀਤੇ ਗਏ ਮੋਹਾਲੀ ਸਥਿਤ ਅੰਤਰਰਾਸ਼ਟਰੀ ਪੱਧਰ ਦੇ ਸੰਸਥਾਨ ਆਈ ਆਈ ਐਸ ਈ ਆਰ ਦਾ ਨਾਂ ਡਾਕਟਰ ਮਨਮੋਹਨ ਸਿੰਘ ਦੇ ਨਾਂ ਉੱਤੇ ਰੱਖਣ ਦਾ ਮਤਾ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਸੰਸਥਾ 2007 ਵਿੱਚ ਡਾਕਟਰ ਮਨਮੋਹਨ ਸਿੰਘ ਵੱਲੋਂ ਮੋਹਾਲੀ ਨੂੰ ਦਿੱਤੀ ਬਹੁਤ ਵੱਡੀ ਦੇਣ ਹੈ।

ਡਿਪਟੀ ਮੇਅਰ ਵੱਲੋਂ ਪੇਸ਼ ਆਈ ਆਈ ਐਸ ਈ ਆਰ ਦਾ ਨਾਂ ਡਾਕਟਰ ਮਨਮੋਹਨ ਸਿੰਘ ਦੇ ਨਾਂ ਉੱਤੇ ਰੱਖਣ ਦਾ ਮਤਾ ਜੈਕਾਰਿਆਂ ਨਾਲ ਪਾਸ



ਮੋਹਾਲੀ ਦੇ ਫੇਜ਼ 3ਬੀ1 ਦੇ ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਕਰਵਾਏ ਸ਼ਰਧਾਂਜਲੀ ਸਮਾਗਮ ਦੀ ਆਰੰਭਤਾ‌ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਨੇ ਵੈਰਾਗਮਈ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਭੋਗ ਉਪਰੰਤ ਆਈਆਂ ਸੰਗਤਾਂ ਨੂੰ ਮੁਖਾਤਬ ਹੁੰਦਿਆਂ ਡਿਪਟੀ  ਮੇਅਰ  ਕੁਲਜੀਤ ਸਿੰਘ ਬੇਦੀ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਆਈ ਆਈ ਐਸ ਈ ਆਰ) ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਸੰਸਥਾਨ, 2007 ਵਿੱਚ ਮੋਹਾਲੀ ਵਿਖੇ ਡਾਕਟਰ ਮਨਮੋਹਨ ਸਿੰਘ ਦੀ ਦੇਣ ਹੈ। ਇਸ ਸੰਸਥਾ ਦਾ ਨਾਂ ਡਾਕਟਰ ਮਨਮੋਹਨ ਸਿੰਘ ਦੇ ਨਾਂ ਤੇ ਰੱਖਿਆ ਜਾਵੇ। ਉਹਨਾਂ ਮਤਾ ਪੜ੍ਹਦਿਆਂ ਕਿਹਾ ਕਿ ਡਾਕਟਰ ਸਾਹਿਬ ਨੂੰ ਪੰਜਾਬ ਨਾਲ ਵਿਸ਼ੇਸ਼ ਮੋਹ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਵੇਲੇ ਹੀ ਮੋਹਾਲੀ ਵਿੱਚ ਉਪਰੋਕਤ ਕੇਂਦਰ ਦੀ ਸਥਾਪਨਾ ਕੀਤੀ ਗਈ।

ਉਹਨਾਂ ਕਿਹਾ ਕਿ ਆਓ ਅੱਜ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਜੈਕਾਰਿਆਂ ਨਾਲ ਇਹ ਮਤਾ ਪਾਸ ਕਰਕੇ ਸਰਕਾਰ ਨੂੰ ਭੇਜੀਏ। ਸਮੂਹ ਮੋਹਾਲੀ ਵਾਸੀਆਂ ਵੱਲੋਂ ਸਰਕਾਰ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਕੇਂਦਰ ਦਾ ਨਾਮ ਡਾਕਟਰ ਮਨਮੋਹਨ ਸਿੰਘ ਦੇ ਨਾਂ ਤੇ ਰੱਖਿਆ ਜਾਵੇ। 13-13 ਮਿਸ਼ਨ ਦੇ ਹਰਜੀਤ ਸਿੰਘ ਸੱਬਰਵਾਲ ਨੇ ਸ਼ਰਧਾਂਜਲੀ ਸਮਾਗਮ ਵਿੱਚ ਜੁੜੀਆਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ।  

ਸ਼ਰਧਾਂਜਲੀ ਸਮਾਗਮ ਦੀ ਸਮਾਪਤੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਸਾਰੇ ਵਿਸ਼ਵ ਦੀ ਸਨਮਾਨ ਤੇ ਸ਼ਖਸ਼ੀਅਤ ਹਨ। ਉਹਨਾਂ ਕਿਹਾ ਕਿ ਇਹ ਸ਼ਰਧਾਂਜਲੀ ਸਮਾਗਮ ਕੋਈ ਸਿਆਸੀ ਨਹੀਂ ਸਗੋਂ ਸਾਰੀਆਂ ਪਾਰਟੀਆਂ ਦੇ ਪੱਧਰ ਤੋਂ ਉੱਪਰ ਉੱਠ ਕੇ ਸੀ। ਉਹਨਾਂ ਕਿਹਾ ਕਿ ਅੰਤਰ ਰਾਸ਼ਟਰੀ ਪੱਧਰ ਤੇ ਜੋ ਮਾਨ ਸਨਮਾਨ ਡਾਕਟਰ ਮਨਮੋਹਨ ਸਿੰਘ ਨੂੰ ਮਿਲਿਆ ਹੈ ਉਹ ਕਿਸੇ ਵਿਰਲੀ ਸ਼ਖਸ਼ੀਅਤ ਨੂੰ ਹੀ ਨਸੀਬ ਹੁੰਦਾ ਹੈ। ਉਹਨਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਨੇ ਖਾਸ ਤੌਰ ਤੇ ਸਿੱਖਾਂ ਦਾ ਨਾਂ ਪੂਰੇ ਵਿਸ਼ਵ ਵਿੱਚ ਰੋਸ਼ਨ ਕੀਤਾ ਹੈ ਜਿਸ ਦੀ ਹੋਰ ਕੋਈ ਮਿਸਾਲ ਨਹੀਂ ਹੋ ਸਕਦੀ। ਉਹਨਾਂ ਕਿਹਾ ਕਿ ਇਹ ਮਤਾ ਕੇਂਦਰ ਸਰਕਾਰ ਨੂੰ ਇਸ ਪੁਰਜੋਰ ਮੰਗ ਨਾਲ ਭੇਜਿਆ ਜਿਆ ਜਾਵੇਗਾ ਤੇ ਉਕਤ ਸੰਸਥਾ ਦਾ ਨਾਮ ਡਾਕਟਰ ਮਨਮੋਹਨ ਸਿੰਘ ਦੇ ਨਾਂ ਤੇ ਰੱਖਿਆ ਜਾਵੇ

ਇਸ ਮੌਕੇ ਹੋਰਨਾਂ ਤੋਂ ਇਲਾਵਾ ਰਿਸ਼ਵ ਜੈਨ ਸਾਬਕਾ ਜ਼ਿਲ੍ਹਾ ਪ੍ਰਧਾਨ, ਸਾਬਕਾ ਸੀਨੀਅਰ ਡਿਪਟੀ ਮੇਅਰ, ਨਰਪਿੰਦਰ ਰੰਗੀ (ਐੱਮ. ਸੀ.) ਸੀਨੀਅਰ ਮੀਤ ਪ੍ਰਧਾਨ ਜ਼ਿਲਾ ਕਾਂਗਰਸ, ਅਮਰੀਕ ਸਿੰਘ ਸੋਮਲ ਸੀਨੀਅਰ ਡਿਪਟੀ ਮੇਅਰ, ਮਨਜੀਤ ਸਿੰਘ ਸੇਠੀ ਸਾਬਕਾ ਡਿਪਟੀ ਮੇਅਰ, ਹਰਿੰਦਰ ਪਾਲ ਸਿੰਘ ਬਿੱਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਹਾਲੀ, ਅਮਰੀਕ ਸਿੰਘ ਮੋਹਾਲੀ ਸਾਬਕਾ ਕਾਰਜਕਾਰੀ ਪ੍ਰਧਾਨ ਨਗਰ ਕੌਂਸਲ ਮੋਹਾਲੀ, ਕੁਲਵੰਤ ਸਿੰਘ ਕਲੇਰ, ਹਰਜੀਤ ਸਿੰਘ ਭੋਲੂ, ਪਰਮੋਦ ਮਿੱਤਰਾ, ਰਣਦੀਪ ਬੈਦਵਾਨ, ਰਾਜਾ ਕਵਰਜੋਤ ਸਿੰਘ ਅਤੇ ਹੋਰ ਸਾਰੇ ਐਮ.ਸੀ, ਗੁਰਸ਼ਰਨ ਸਿੰਘ ਰਿਆੜ, ਸੁਖਜੀਤ ਸਿੰਘ ਲਹਿਲ, ਜਗਤਾਰ ਸਿੰਘ (ਸਰਪੰਚ ਬਾਕਰਪੁਰ),  ਕੁਲਵੰਤ ਸਿੰਘ ਬਰਿਆਲੀ, ਮਾਸਟਰ ਲਾਭ ਸਿੰਘ ਮਿਢੇਮਾਜਰਾ, ਵਿਜੇ ਇੰਦਰ ਸਿੰਗਲਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਤਰਫੋਂ ਸ਼੍ਰੀ ਰਾਮ ਸਿੰਗਲਾ, ਬਲਬੀਰ ਸਿੰਘ ਢੋਲ ਸਾਬਕਾ ਪੀ.ਸੀ.ਐਸ, ਆਰ ਐਸ ਸਚਦੇਵਾ, ਸ੍ਰੀ ਐਨਐਸ ਸੰਧੂ (ਸਾਹਿਬਜ਼ਾਦਾ ਟਿੰਬਰ), ਅਜਾਇਬ ਸਿੰਘ ਬਾਕਰਪੁਰ, ਜੰਗ ਬਹਾਦਰ ਸਿੰਘ, ਬਾਬਾ ਜੀ ਧੰਨਾ ਭਗਤ, ਨਾਮਧਾਰੀ ਸਮਾਜ ਦੇ ਹੋਰ ਪਤਵੰਤੇ, ਡਾ: ਮਨਮੋਹਨ ਸਿੰਘ ਜੀ ਦੇ ਭਤੀਜੇ ਚਰਨਜੀਤ ਸਿੰਘ, 13-13 ਮਿਸ਼ਨ ਤੋਂ ਹਰਜੀਤ ਸਿੰਘ ਸਭਰਵਾਲ, ਮਨਮੋਹਨ ਸਿੰਘ ਦਾਊਂ, ਏ ਐੱਸ ਚੀਮਾ (ਪੰਜਾਬ ਫਿਲਮ ਸਿਟੀ), ਅਕਵਿੰਦਰ ਗੋਸਲ, ਪਰਮਦੀਪ ਸਿੰਘ ਬੈਦਵਾਨ ਅਤੇ ਹੋਰ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਵੱਖ-ਵੱਖ ਸਿਆਸੀ ਸਮਾਜਿਕ ਧਾਰਮਿਕ ਸੰਸਥਾਵਾਂ ਦੇ ਨੁਮਾਇੰ ਨੁਮਾਇੰਦਿਆਂ ਨੇ ਸ਼ਰਧਾਂਜਲੀ ਸਮਾਗਮ ਵਿੱਚ ਹਾਜਰੀ ਲਵਾਈ ਅਤੇ ਡਾਕਟਰ ਮਨਮੋਹਨ ਸਿੰਘ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ। ਮਨਮੋਹਨ ਸਿੰਘ ਦਾਉ ਨੇ ਡਾਕਟਰ ਮਨਮੋਹਨ ਸਿੰਘ ਸਬੰਧੀ ਕਵਿਤਾ ਪੜ੍ਹੀ।

Readers' Comments
Gurjot bajwa 9/1/2023 3:54:32 PM

Okk

Ayush 8/30/2023 8:01:23 PM

Respetable meta sir i reqqest you ki happy raksha bandhan

Seema 8/30/2023 2:25:59 PM

Happy rakshabandhan ji

Gurbit singh 8/30/2023 2:11:42 PM

Gurbit singh

Gurbit 8/30/2023 7:31:24 AM

Gurbit singh

Shabnam 8/30/2023 7:23:33 AM

Okkkk

Shabnam 8/30/2023 7:23:26 AM

Okkkk

Akash kumar 8/30/2023 7:21:51 AM

Okkkk

Mardai 8/30/2023 5:47:09 AM

Happy raksha bandhan two brothers and sisters

Chandan 8/29/2023 11:01:27 PM

Okkk

MANDEEP SINGH 8/29/2023 10:52:40 PM

Ok

Amanpreet Kaur 8/29/2023 10:20:45 PM

Www.bolepunjab .com

Amanpreet Kaur 8/29/2023 10:16:04 PM

Ok

ਅਮਨਪ੍ਰੀਤ ਕੌਰ 8/29/2023 10:14:35 PM

Ok

Namandeep Singh 8/29/2023 6:39:45 PM

Ok

Manbir kaur 8/29/2023 6:33:02 PM

Ok

Rajat 8/29/2023 6:19:58 PM

Okk

Namanjot kaur 8/29/2023 6:11:39 PM

Ok

Have something to say? Post your comment
ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

: ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

: ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

: ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

: ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

: ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ

: ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ

ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਮੁੱਖ ਸਕੱਤਰ ਦੇ ਨਾਮ ਨਾਲ ਬਦਲਣ ’ਤੇ ਪੀਐਚਡੀਸੀਸੀਆਈ ਨੇ ਕੀਤਾ ਸਵਾਗਤ

: ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਮੁੱਖ ਸਕੱਤਰ ਦੇ ਨਾਮ ਨਾਲ ਬਦਲਣ ’ਤੇ ਪੀਐਚਡੀਸੀਸੀਆਈ ਨੇ ਕੀਤਾ ਸਵਾਗਤ

X