Friday, 04 July 2025
BREAKING
ਕੰਮ ਵਾਲੀ ਥਾਂ 'ਤੇ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਪੰਜਾਬੀ ਗਾਇਕ ਕਬੀਰ ਸੰਧੂ ਦੇ ਨਵੇਂ ਗੀਤ ਨੂੰ ਦਰਸ਼ਕ ਦੇ ਰਹੇ ਨੇ ਭਰਵਾਂ ਹੁੰਗਾਮਾ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

ਚੰਡੀਗੜ੍ਹ

'ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ  ਤੰਦਰੁਸਤ ਜੀਵਨ ਦਾ ਸੁਨੇਹਾ ਦੇ ਰਹੀ ਹੈ

Updated on Tuesday, January 07, 2025 17:45 PM IST

ਐੱਸ.ਏ.ਐੱਸ ਨਗਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਰੋਗ ਮੁਕਤ ਕਰਨ ਲਈ ਅਤੇ ਨਿਰੋਈ ਸਿਹਤ ਪ੍ਰਦਾਨ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਤੰਦਰੁਸਤ ਜੀਵਨਸ਼ੈਲੀ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਇਸ ਕੜੀ ਤਹਿਤ  ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਰੋਜ਼ਾਨਾ ਹੀ ਮਾਹਿਰ ਯੋਗਾ ਟ੍ਰੇਨਰਾਂ ਦੁਆਰਾ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ।

ਪੰਜਾਬ ਸਰਕਾਰ ਵੱਲੋਂ ਆਰੰਭੀਆਂ ਮੁਫ਼ਤ ਯੋਗਸ਼ਲਾਵਾਂ ਲੋਕਾਂ ਲਈ ਵੱਡਾ ਤੋਹਫਾ -ਐਸ.ਡੀ.ਐਮ. ਗੁਰਮੰਦਰ ਸਿੰਘ
ਯੋਗਾ ਕੋਚ ਹਰਮੀਤ ਕੌਰ ਵੱਲੋਂ ਦਿਨ ’ਚ ਘੱਟੋ-ਘੱਟ ਛੇ ਯੋਗਾ ਸੈਸ਼ਨ ਲਗਾਏ ਜਾਂਦੇ ਹਨ


ਇਹ ਜਾਣਕਾਰੀ ਦਿੰਦਿਆਂ ਐਸ.ਡੀ. ਐਮ ਖਰੜ ਗੁਰਮੰਦਰ ਸਿੰਘ  ਨੇ ਦੱਸਿਆ ਕਿ ਖਰੜ ਸਬ ਡਵੀਜ਼ਨ ਦੇ ਵੱਖ- ਵੱਖ ਸ਼ਹਿਰਾਂ ਅਤੇ ਪਿੰਡਾਂ ਵਿਖੇ ਲੱਗ ਰਹੀਆਂ ‘ਸੀ ਐਮ ਦੀ ਯੋਗਸ਼ਾਲਾ’ ਕਲਾਸਾਂ ਤਹਿਤ ਆਮ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਯੋਗਾ ਕਲਾਸਾਂ ਲਈ ਮਾਹਿਰ ਯੋਗਾ ਕੋਚ ਪੰਜਾਬ ਸਰਕਾਰ ਵੱਲੋਂ ਉਪਲਬਧ ਕਰਵਾਏ ਗਏ ਹਨ, ਜਿਨ੍ਹਾਂ ’ਚੋਂ ਯੋਗਾ ਟ੍ਰੇਨਰ ਹਰਮੀਤ ਕੌਰ ਵੱਲੋਂ ਖਰੜ ਵਿਖੇ ਰੋਜ਼ਾਨਾ 6 ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਜਿਨ੍ਹਾਂ ’ਚ ਉਨ੍ਹਾਂ ਵੱਲੋਂ ਗੁਰਦੁਆਰਾ ਸ਼੍ਰੀ ਹਰਿ ਰਾਏ ਸਾਹਿਬ ਸੰਤੇਮਾਜਰਾ ਰੋਡ ਸੈਕਟਰ-127 ਵਿਖੇ ਪਹਿਲੀ ਕਲਾਸ ਸਵੇਰੇ 5.30 ਤੋਂ 6.30 ਵਜੇ, ਦੂਸਰੀ ਕਲਾਸ ਨੇੜੇ ਨਿੱਜਰ ਚੌਂਕ ਵੈਸਟਰਨ ਟਾਵਰ ਸੈਕਟਰ-126 ਵਿਖੇ ਸੇਵੇਰੇ 6.45 ਤੋਂ 7.45 ਵਜੇ ਤੱਕ, ਤੀਜੀ ਕਲਾਸ ਡੇਰਾ ਕੁਲਹਾਡੀ ਵਾਲਾ, ਪ੍ਰਾਚੀਨ ਹਨੂੰਮਾਨ ਮੰਦਿਰ, ਚੰਡੀਗੜ੍ਹ, ਰੋਡ ਮੁੰਡੀ ਖਰੜ ਵਿਖੇ ਸਵੇਰੇ 9.45 ਤੋਂ 10.45 ਵਜੇ ਤੱਕ, ਚੌਥੀ ਕਲਾਸ ਚਿਲਡਰਨ ਪਾਰਕ ਨੇੜੇ ਨਿੱਜਰ ਚੌਂਕ ਸੈਕਟਰ- 125 ਓਲਡ ਸਨੀ ਇੰਨਕਲੇਵ ਵਿਖੇ ਸਵੇਰੇ 11.00 ਵਜੇ ਤੋਂ 12.00 ਤੱਕ, ਪੰਜਵੀਂ ਕਲਾਸ ਵਿਸਪਰਿੰਗ ਪਾਰਕ, ਨੇੜੇ ਸੰਨੀ ਕਲੱਬ  ਸੈਕਟਰ-125, ਸੰਨੀ ਇੰਨਕਲੇਵ, ਖਰੜ ਵਿਖੇ ਸ਼ਾਮ ਨੂੰ 3:30 ਤੋਂ 4:30 ਵਜੇ ਤੱਕ ਅਤੇ ਛੇਵੀਂ ਕਲਾਸ ਰੋਇਲ ਗ੍ਰੀਨ ਪਾਰਕ, ਬੈਕਸਾਈਡ ਗੁਰਦੁਆਰਾ ਸਾਹਿਬ, ਓਲਡ ਸੰਨੀ ਇੰਕਲੇਵ ਖਰੜ ਵਿਖੇ ਸ਼ਾਮ 4.45 ਤੋਂ  5.45 ਵਜੇ ਤੱਕ ਲਗਾਈ ਜਾਂਦੀ ਹੈ, ਜਿੱਥੇ ਬਿਨਾਂ ਕੋਈ ਫ਼ੀਸ ਲਿਆ ਯੋਗਾ ਦੀ ਸਿਖਲਾਈ ਦਿੱਤੀ ਜਾਂਦੀ ਹੈ।

‘ਸੀ ਐਮ ਦੀ ਯੋਗਸ਼ਾਲਾ’ ਦੀ ਟ੍ਰੇਨਰ ਹਰਮੀਤ ਕੌਰ ਨੇ ਦੱਸਿਆ ਕਿ ਯੋਗਾ ਕਲਾਸਾਂ ਸਵੇਰੇ 5.30 ਵਜੇ ਤੋਂ ਸ਼ੁਰੂ ਕਰਕੇ ਸ਼ਾਮ 5.45 ਵਜੇ ਤੱਕ ਚਲਾਈਆਂ ਜਾਂਦੀਆਂ ਹਨ। ਯੋਗਾ ਸੈਸ਼ਨਾਂ ਦਾ ਸਮਾਂ ਲੋਕਾਂ ਦੀਆਂ ਸਹੂਲਤ ਅਨੁਸਾਰ ਲਚਕਦਾਰ ਰੱਖਿਆ ਜਾਂਦਾ ਹੈ ਤਾਂ ਜੋ ਜਿਹੜਾ ਸਮਾਂ ਉਨ੍ਹਾਂ ਦੇ ਬੈਚ ਨੂੰ ਢੁਕਵਾਂ ਲੱਗਦਾ ਹੋਵੇ, ਉਸ ਮੁਤਾਬਕ ਹੀ ਕੋਚ ਨੂੰ ਬੁਲਾ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਔਸਤਨ ਇੱਕ ਕੋਚ ਦਿਨ ’ਚ ਘੱਟੋ-ਘੱਟ ਪੰਜ ਤੋਂ ਛੇ ਯੋਗਾ ਸੈਸ਼ਨ ਲਾਉਂਦਾ ਹੈ।

ਉਨ੍ਹਾਂ ਦੱਸਿਆਂ ਕਿ ਯੋਗ ਦੇ ਸਰੀਰ ਨੂੰ ਅਣਗਿਣਤ ਲਾਭ ਹਨ ਜੋ ਕਿਸੇ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਸਕਾਰਾਤਮਕ ਤੌਰ ‘ਤੇ ਪ੍ਰਭਾਵਿਤ ਕਰਦੇ ਹਨ। ਯੋਗਾ ਅਭਿਆਸ ਦਿਮਾਗ ਦੇ ਕੰਮ ਨੂੰ ਸੁਧਾਰਦਾ ਹੈ, ਤਣਾਅ ਨੂੰ ਘੱਟ ਕਰਦਾ ਹੈ, ਮਨੁੱਖ ਦੇ  ਸਰੀਰ ਦੀ ਲਚਕਤਾ ਵਧਾਉਂਦਾ ਹੈ, ਵਧੇ ਹੋਏ ਬਲੱਡ ਪ੍ਰੈਸ਼ਰ ਨੂੰ ਘੱਟ ਕਰਦਾ ਹੈ,  ਫੇਫੜਿਆਂ ਦੀ ਸਮਰੱਥਾ ਵਿੱਚ ਸੁਧਾਰ ਕਰਦਾ ਹੈ, ਚਿੰਤਾ ਦੂਰ ਕਰਦਾ ਹੈ ਅਤੇ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ ਲਗਾਤਾਰ ਯੋਗ ਅਭਿਆਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਘੱਟਦਾ ਹੈ। ਯੋਗ ਕੇਵਲ ਸਰੀਰਕ ਅਭਿਆਸ ਨਹੀਂ ਬਲਕਿ ਸਾਡੀ ਖਰਾਬ ਜੀਵਨ ਸ਼ੈਲੀ ਨੂੰ ਠੀਕ ਕਰਨ ਦਾ ਕਾਰਗਰ ਢੰਗ ਵੀ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰੇਕ ਸੈਸ਼ਨ ਵਿੱਚ ਘੱਟੋ-ਘੱਟ 25 ਵਿਅਕਤੀਆਂ ਦਾ ਦਾਖਲਾ ਲਾਜ਼ਮੀ ਹੈ ਅਤੇ ਯੋਗਾ ਸੈਸ਼ਨਾਂ ਵਿੱਚ ਭਾਗ ਲੈਣ ਲਈ ਆਉਣ ਵਾਲੇ ਪ੍ਰਤੀਭਾਗੀਆਂ ਦਾ ਮਾਰਗਦਰਸ਼ਨ ਕਰਨ ਲਈ ਜ਼ਿਲ੍ਹੇ ਵਿੱਚ ਯੋਗਾ ਕੋਚ ਉਪਲਬਧ ਹਨ। ਲੋਕ ਇਹਨਾਂ ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 'ਤੇ ਸੰਪਰਕ ਕਰ ਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਘੱਟੋ-ਘੱਟ 25 ਭਾਗੀਦਾਰਾਂ ਵਾਲਾ ਕੋਈ ਵੀ ਇਲਾਕਾ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਉਕਤ ਵਟਸਐਪ ਨੰਬਰ 'ਤੇ ਕਾਲ/ਸੁਨੇਹਾ ਭੇਜ ਸਕਦਾ ਹੈ। ਯੋਗਾ ਕਲਾਸਾਂ ਲਈ ਕੋਈ ਚਾਰਜ ਨਹੀਂ ਲਿਆ ਜਾਂਦਾ।

Have something to say? Post your comment
ਕੰਮ ਵਾਲੀ ਥਾਂ 'ਤੇ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ

: ਕੰਮ ਵਾਲੀ ਥਾਂ 'ਤੇ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ

ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ

: ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ

ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

: ਇਲੈਕਟ੍ਰਿਕ ਵਾਹਨਾਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਉਤਪਾਦਨ ਵਧਾਉਣ ਉੱਦਮੀ : ਸੰਜੀਵ ਚਾਵਲਾ

ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

: ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

: ਆਰਟ ਥੈਰੇਪੀ ਰਾਹੀਂ ਵਿਦਿਆਰਥੀ ਦੇ ਵਿਵਹਾਰ ਨੂੰ ਸਮਝਣ ਅਧਿਆਪਕ : ਸੂਦ

ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

: ਦੇਸ਼ ਦੀ ਅਰਥਵਿਵਸਥਾ 'ਤੇ ਸਕਾਰਾਤਮਕ ਪ੍ਰਭਾਵ ਪਾਵੇਗਾ ਬਜਟ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵੱਲੋਂ ਮਨਾਇਆ ਗਿਆ ਰਾਸ਼ਟਰੀ ਯੁਵਾ ਦਿਵਸ

ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

: ਹਰ ਸਿਹਤ ਕਾਮਾ ਸਿਹਤ ਕੇਂਦਰਾਂ ’ਚ ਸੁਧਾਰ ਲਈ ਤਹੱਈਆ ਕਰੇ : ਡਾ. ਅਨਿਲ ਗੋਇਲ

ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਕੰਟਰੀਵਾਈਡ ਸਰਵਿਸਿਸ ਫਰਮ ਦਾ ਲਾਇਸੰਸ ਰੱਦ

X