Sunday, 31 August 2025
BREAKING
ਚੰਡੀਗੜ੍ਹ ਦੇਸ਼ ਦੇ ਮਾਡਲ ਸ਼ਹਿਰ ਵਜੋਂ ਹੋਵੇਗਾ ਵਿਕਸਤ : ਨਿਸ਼ਾਂਤ ਯਾਦਵ ਬਹੁਪੱਖੀ ਸ਼ਖ਼ਸੀਅਤ ਦੀ ਮਾਲਕ ਬੀਬੀ ਭੁਪਿੰਦਰ ਕੌਰ ਵਾਲੀਆ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ' ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ 'ਤੇ ਕਾਇਮ ਰੱਖੇਗਾ-ਮੁੱਖ ਮੰਤਰੀ ਦਿਸ਼ਾ ਟਰੱਸਟ ਨੇ ਲਗਾਈਆਂ 'ਮੋਹਾਲੀ ਵਾਕ' ਵਿੱਚ ਤੀਆਂ ਦੀਆਂ ਰੌਣਕਾਂ ਆਉਣ ਵਾਲਾ ਸਮਾਂ ਟੈਕਨੀਕਲ ਟੈਕਸਟਾਈਲ ਦਾ, ਉੱਦਮੀ ਅਪਣਾਉਣ ਆਧੁਨਿਕ ਤਕਨਾਲੋਜੀ : ਅਜੈ ਗੁਪਤਾ ਚੰਡੀਗੜ੍ਹ ’ਚ ਸਾਈਬਰ ਸੁਰੱਖਿਆ ਅਤੇ ਏਆਈ ਨਵੀਨਤਾ ਕੇਂਦਰ ਵਜੋਂ ਉਭਰਨ ਦੀਆਂ ਅਥਾਹ ਸੰਭਾਵਨਾਵਾਂ ਮਹਿਲਾ ਉੱਦਮੀਆਂ ਅਤੇ ਕੰਮਕਾਜੀ ਔਰਤਾਂ ਦੀ ਸਿਹਤ 'ਤੇ ਕੀਤਾ ਮੰਥਨ ਕੰਮ ਵਾਲੀ ਥਾਂ 'ਤੇ ਐਚਆਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ ਪੀਐਚਡੀਸੀਸੀਆਈ ਸ਼ੀ ਫੋਰਮ ਨੇ ਐਫਸੀਆਈ ਦੇ ਸਹਿਯੋਗ ਨਾਲ ਮਨਾਇਆ ਯੋਗ ਦਿਵਸ

ਪੰਜਾਬ

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

Updated on Tuesday, January 07, 2025 21:14 PM IST

 

ਚੰਡੀਗੜ੍ਹ। ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ। ਇਹ ਐਲਾਨ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੀਤਾ। ਸ੍ਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ 663 ਖੇਤੀ ਸੋਲਰ ਪੰਪ ਲਗਾਉਣ ਲਈ ਅੱਜ ਮੈਸਰਜ਼ ਏ.ਵੀ.ਆਈ. ਰੀਨਿਊਏਬਲਜ਼ ਐਨਰਜੀ ਪ੍ਰਾਈਵੇਟ ਲਿਮਟਿਡ ਨੂੰ ਵਰਕ ਆਰਡਰ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ 2,356 ਸੋਲਰ ਪੰਪ ਲਗਾਉਣ ਲਈ ਵਰਕ ਆਰਡਰ ਜਾਰੀ ਕੀਤੇ ਗਏ ਸਨ। ਉਨ੍ਹਾਂ ਨੇ ਪੇਡਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਦੀ ਭਲਾਈ ਲਈ ਸੂਬੇ ਵਿੱਚ 20,000 ਖੇਤੀ ਸੋਲਰ ਪੰਪ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਯਤਨ ਤੇਜ਼ ਕਰਨ।

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਪੇਡਾ ਅਧਿਕਾਰੀਆਂ ਨੂੰ 20 ਹਜ਼ਾਰ ਸੋਲਰ ਪੰਪ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਯਤਨ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਲਰ ਪੰਪ ਲਗਾਉਣ ਲਈ ਫ਼ਰਮ ਨੂੰ ਸੌਂਪਿਆ ਵਰਕ ਆਰਡਰ

ਉਨ੍ਹਾਂ ਦੱਸਿਆ ਕਿ ਇਸ ਕੰਪਨੀ ਦੀ ਚੋਣ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਬੋਲੀ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ ਅਤੇ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਦੇ ਖੇਤੀ ਸੋਲਰ ਪੰਪ ਲਗਾਉਣ ਉਤੇ ਆਮ ਸ਼੍ਰੇਣੀ ਦੇ ਕਿਸਾਨਾਂ ਲਈ 60 ਫੀਸਦ ਸਬਸਿਡੀ, ਜਦੋਂਕਿ ਅਨੁਸੂਚਿਤ ਜਾਤੀ (ਐਸ.ਸੀ. ਸ਼੍ਰੇਣੀ) ਦੇ ਕਿਸਾਨ 80 ਫੀਸਦ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਡਾਰਕ ਜ਼ੋਨਾਂ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ) ਵਿੱਚ ਇਹ ਪੰਪ ਉਨ੍ਹਾਂ ਕਿਸਾਨਾਂ ਦੇ ਖੇਤਾਂ ‘ਚ ਲਗਾਏ ਜਾਣਗੇ, ਜਿਨ੍ਹਾਂ ਨੇ ਆਪਣੀਆਂ ਮੋਟਰਾਂ ‘ਤੇ ਪਹਿਲਾਂ ਹੀ ਸੂਖਮ ਸਿੰਜਾਈ ਪ੍ਰਣਾਲੀ, ਜਿਵੇਂ ਤੁਪਕਾ ਜਾਂ ਫੁਹਾਰਾ, ਆਦਿ ਸਥਾਪਤ ਕੀਤੀਆਂ ਹੋਈਆਂ ਹਨ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਸੋਲਰ ਪੰਪਾਂ ਨਾਲ ਨਾ ਸਿਰਫ਼ ਈਂਧਨ ਦੀ ਲਾਗਤ ਘਟੇਗੀ ਸਗੋਂ ਖੇਤੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਵਿੱਚ ਵੀ ਮਦਦ ਮਿਲੇਗੀ ਅਤੇ ਇਹ ਖੇਤੀਬਾੜੀ ਦੇ ਵਧੇਰੇ ਟਿਕਾਊ ਅਭਿਆਸਾਂ ਨੂੰ ਵੀ ਉਤਸ਼ਾਹਿਤ ਕਰੇਗਾ। ਕਿਸਾਨਾਂ ਨੂੰ ਹੁਣ ਆਪਣੀਆਂ ਫ਼ਸਲਾਂ ਨੂੰ ਪਾਣੀ ਲਾਉਣ ਲਈ ਰਾਤ ਨੂੰ ਖੇਤਾਂ ਵਿੱਚ ਨਹੀਂ ਜਾਣਾ ਪਵੇਗਾ, ਕਿਉਂਕਿ ਇਹ ਪੰਪ ਦਿਨ ਵੇਲੇ ਹੀ ਚੱਲਣਗੇ। ਇਸ ਮੌਕੇ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ, ਜਾਇੰਟ ਡਾਇਰੈਕਟਰ ਰਾਜੇਸ਼ ਬਾਂਸਲ ਅਤੇ ਸਬੰਧਤ ਫ਼ਰਮ ਦੇ ਨੁਮਾਇੰਦੇ ਹਾਜ਼ਰ ਸਨ।

Have something to say? Post your comment
ਚੰਡੀਗੜ੍ਹ ਦੇਸ਼ ਦੇ ਮਾਡਲ ਸ਼ਹਿਰ ਵਜੋਂ ਹੋਵੇਗਾ ਵਿਕਸਤ : ਨਿਸ਼ਾਂਤ ਯਾਦਵ

: ਚੰਡੀਗੜ੍ਹ ਦੇਸ਼ ਦੇ ਮਾਡਲ ਸ਼ਹਿਰ ਵਜੋਂ ਹੋਵੇਗਾ ਵਿਕਸਤ : ਨਿਸ਼ਾਂਤ ਯਾਦਵ

ਬਹੁਪੱਖੀ ਸ਼ਖ਼ਸੀਅਤ ਦੀ ਮਾਲਕ ਬੀਬੀ ਭੁਪਿੰਦਰ ਕੌਰ ਵਾਲੀਆ

: ਬਹੁਪੱਖੀ ਸ਼ਖ਼ਸੀਅਤ ਦੀ ਮਾਲਕ ਬੀਬੀ ਭੁਪਿੰਦਰ ਕੌਰ ਵਾਲੀਆ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ' ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ 'ਤੇ ਕਾਇਮ ਰੱਖੇਗਾ-ਮੁੱਖ ਮੰਤਰੀ

: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ' ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ 'ਤੇ ਕਾਇਮ ਰੱਖੇਗਾ-ਮੁੱਖ ਮੰਤਰੀ

ਆਉਣ ਵਾਲਾ ਸਮਾਂ ਟੈਕਨੀਕਲ ਟੈਕਸਟਾਈਲ ਦਾ, ਉੱਦਮੀ ਅਪਣਾਉਣ ਆਧੁਨਿਕ ਤਕਨਾਲੋਜੀ : ਅਜੈ ਗੁਪਤਾ

: ਆਉਣ ਵਾਲਾ ਸਮਾਂ ਟੈਕਨੀਕਲ ਟੈਕਸਟਾਈਲ ਦਾ, ਉੱਦਮੀ ਅਪਣਾਉਣ ਆਧੁਨਿਕ ਤਕਨਾਲੋਜੀ : ਅਜੈ ਗੁਪਤਾ

ਮਹਿਲਾ ਉੱਦਮੀਆਂ ਅਤੇ ਕੰਮਕਾਜੀ ਔਰਤਾਂ ਦੀ ਸਿਹਤ 'ਤੇ ਕੀਤਾ ਮੰਥਨ

: ਮਹਿਲਾ ਉੱਦਮੀਆਂ ਅਤੇ ਕੰਮਕਾਜੀ ਔਰਤਾਂ ਦੀ ਸਿਹਤ 'ਤੇ ਕੀਤਾ ਮੰਥਨ

ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ

: ਪੀਐਚਡੀਸੀਸੀਆਈ ਅੰਮ੍ਰਿਤਸਰ ਜ਼ੋਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਯੋਗ ਦਿਵਸ ਮਨਾਇਆ

ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

: ਅਫਰੀਕਾ ਵਿੱਚ ਨਿਵੇਸ਼ ਦੇ ਮੌਕਿਆਂ ਨੂੰ ਵਧਾਏਗਾ ਪੀਐਚਡੀਸੀਸੀਆਈ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਹੱਤਵਪੂਰਨ: ਰਾਜਪਾਲ ਗੁਲਾਬ ਚੰਦ ਕਟਾਰੀਆ

: ਸਮਾਜ ਦੇ ਸਾਰੇ ਵਰਗਾਂ ਦੇ ਸਾਂਝੇ ਯਤਨ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਹੱਤਵਪੂਰਨ: ਰਾਜਪਾਲ ਗੁਲਾਬ ਚੰਦ ਕਟਾਰੀਆ

ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

: ਐਮ.ਐਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ

X